Punjab News: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਜੇਲ੍ਹ 'ਚ ਜਾਨ ਦਾ ਖ਼ਤਰਾ, ਹਾਈਕੋਰਟ 'ਚ ਕੀਤੀ ਸ਼ਿਫਟ ਕਰਨ ਦੀ ਅਪੀਲ
Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਏਡੀਜੀ (ਜੇਲ੍ਹਾਂ) ਨੂੰ ਜੱਗੂ ਭਗਵਾਨਪੁਰੀਆ ਦੀ ਬਠਿੰਡਾ ਜੇਲ੍ਹ ਤੋਂ ਇਲਾਵਾ ਕਿਸੇ ਹੋਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ 'ਤੇ 10 ਦਿਨਾਂ ਦੇ ਅੰਦਰ ਫੈਸਲ..
Jaggu Bhagwanpuria: ਪੰਜਾਬ ਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਆਪਣੀ ਜਾਨ ਨੂੰ ਖਤਰਾ ਪ੍ਰਗਟਾਇਆ ਹੈ। ਉਸ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਪਟੀਸ਼ਨ 'ਤੇ ਹਾਈ ਕੋਰਟ ਨੇ ਏਡੀਜੀ (ਜੇਲ੍ਹ) ਨੂੰ ਪਟੀਸ਼ਨਕਰਤਾ ਦੀ ਮੰਗ 'ਤੇ 10 ਦਿਨਾਂ ਦੇ ਅੰਦਰ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੇ ਲਾਰੇਂਸ ਬਿਸ਼ਨੋਈ, ਦਿਲਪ੍ਰੀਤ ਬਾਵਾ, ਨੀਟਾ ਦਿਓਲ, ਗੁਰਪ੍ਰੀਤ ਸੇਖੋਂ ਅਤੇ ਹੋਰ ਗੈਂਗਸਟਰਾਂ ਤੋਂ ਆਪਣੀ ਜਾਨ ਨੂੰ ਖਤਰਾ ਹੋਣ ਦਾ ਦਾਅਵਾ ਕੀਤਾ ਹੈ। ਪਟੀਸ਼ਨਰ ਨੇ ਕਿਹਾ ਕਿ ਖ਼ਤਰਾ ਸਿਰਫ਼ ਗਰੋਹ ਦੇ ਆਗੂਆਂ ਤੋਂ ਹੀ ਨਹੀਂ, ਸਗੋਂ ਉਨ੍ਹਾਂ ਦੇ ਸਮਰਥਕਾਂ ਅਤੇ ਹਮਦਰਦਾਂ ਤੋਂ ਵੀ ਹੈ ਕਿਉਂਕਿ ਉਹ ਪਟੀਸ਼ਨਰ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਜੇਕਰ ਉਸ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਂਦਾ ਹੈ ਤਾਂ ਉੱਥੇ ਮੌਜੂਦ ਗੈਂਗਸਟਰ ਉਸ ਦੀ ਜਾਨ ਲਈ ਵੱਡਾ ਖ਼ਤਰਾ ਸਾਬਤ ਹੋ ਸਕਦੇ ਹਨ।
ਪਟੀਸ਼ਨਰ ਨੇ ਇਸ ਸਬੰਧੀ 21 ਸਤੰਬਰ ਨੂੰ ਜੇਲ੍ਹ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਭਗਵਾਨਪੁਰੀਆ ਦੇ ਵਕੀਲ ਆਰ ਕਥਿਰਕੇ ਨੇ ਬੈਂਚ ਨੂੰ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਨ੍ਹਾਂ ਨੇ ਅਜਿਹੀ ਧਮਕੀ ਦਿੱਤੀ ਹੈ। ਅਜਿਹੀਆਂ ਕਈ ਉਦਾਹਰਣਾਂ ਹਨ ਜਿਨ੍ਹਾਂ ਨੇ ਪਟੀਸ਼ਨਕਰਤਾ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਪੈਦਾ ਕੀਤੀਆਂ ਹਨ।
ਉਹ ਪਹਿਲਾਂ ਪਟਿਆਲਾ ਜੇਲ੍ਹ ਵਿੱਚ ਬੰਦ ਸੀ ਅਤੇ ਦਿਲਪ੍ਰੀਤ ਬਾਵਾ ਗਰੁੱਪ ਨਾਲ ਜੁੜੇ ਕੁਝ ਗੈਂਗਸਟਰਾਂ ਦਾ ਨਿਸ਼ਾਨਾ ਸੀ। ਇਸ ਤੋਂ ਪਹਿਲਾਂ ਉਹ ਕਈ ਹੋਰ ਗੈਂਗਸਟਰਾਂ ਸਮੇਤ ਬਠਿੰਡਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਬੰਦ ਸੀ। ਇਸ ਦੌਰਾਨ, ਫਰਵਰੀ 2023 ਦੇ ਆਖਰੀ ਹਫ਼ਤੇ, ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਕੁਝ ਕੈਦੀਆਂ ਨੇ ਜੇਲ੍ਹ ਦੇ ਕੁਝ ਕੈਦੀਆਂ 'ਤੇ ਇਹ ਦੋਸ਼ ਲਗਾ ਕੇ ਹਮਲਾ ਕੀਤਾ ਕਿ ਉਹ ਪਟੀਸ਼ਨਰ ਗਿਰੋਹ ਦੇ ਮੈਂਬਰ ਹਨ।
ਇਹ ਵੀ ਪੜ੍ਹੋ: Viral Video: 104 ਸਾਲ ਦੀ ਉਮਰ 'ਚ ਮਹਿਲਾ ਨੇ ਜਹਾਜ਼ 'ਚੋਂ ਮਾਰੀ 'ਛਾਲਾਂ', ਬਣਾਇਆ ਵਿਸ਼ਵ ਰਿਕਾਰਡ
ਉਸਨੇ ਆਪਣੀ ਪਟੀਸ਼ਨ ਵਿੱਚ ਇਹ ਵੀ ਦੱਸਿਆ ਕਿ ਇੱਕ ਹੋਰ ਗੈਂਗਸਟਰ ਗੋਲਡੀ ਬਰਾੜ, ਜੋ ਕਿ ਵਿਦੇਸ਼ ਵਿੱਚ ਸਰਗਰਮ ਹੈ, ਨੇ ਦਾਅਵਾ ਕੀਤਾ ਸੀ ਕਿ ਇਹ ਹਮਲੇ ਉਸਦੇ ਇਸ਼ਾਰੇ 'ਤੇ ਕੀਤੇ ਗਏ ਸਨ। ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਨੇ ਏਡੀਜੀ (ਜੇਲ੍ਹਾਂ) ਨੂੰ ਕਿਹਾ ਹੈ ਕਿ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਜੇਲ੍ਹ ਤੋਂ ਇਲਾਵਾ ਪੰਜਾਬ ਦੀ ਕਿਸੇ ਹੋਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ’ਤੇ 10 ਦਿਨਾਂ ਵਿੱਚ ਫ਼ੈਸਲਾ ਲਿਆ ਜਾਵੇ।
ਇਹ ਵੀ ਪੜ੍ਹੋ: Kapil Sharma: ਰਣਬੀਰ ਕਪੂਰ ਤੋਂ ਹੁਣ ਦੇ ਰਾਡਾਰ 'ਤੇ ਕਪਿਲ ਸ਼ਰਮਾ ਤੇ ਅਦਾਕਾਰਾ ਹੁਮਾ ਕੁਰੈਸ਼ੀ ਸਣੇ ਇਹ ਕਲਾਕਾਰ, ਭੇਜਿਆ ਗਿਆ ਸੰਮਨ