ਜੱਗੂ ਭਗਵਾਨਪੁਰੀਆ ਨੇ ਲਈ ਗੈਂਗਸਟਰ ਕੰਧੋਵਾਲੀਆ ਦੇ ਕਤਲ ਦੀ ਜ਼ਿੰਮੇਵਾਰੀ
ਗੈਂਗਸਟਰ ਰਾਣਾ ਕੰਧੋਵਾਲੀਆ ਨੂੰ ਬੀਤੀ ਦੇਰ ਸ਼ਾਮ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਕਤਲ ਕਰ ਦਿੱਤਾ ਗਿਆ। ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।
ਅੰਮ੍ਰਿਤਸਰ: ਗੈਂਗਸਟਰ ਰਾਣਾ ਕੰਧੋਵਾਲੀਆ ਨੂੰ ਬੀਤੀ ਦੇਰ ਸ਼ਾਮ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਕਤਲ ਕਰ ਦਿੱਤਾ ਗਿਆ। ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਫਾਇਰਿੰਗ ਦੀ ਸਾਰੀ ਘਟਨਾ ਹਸਪਤਾਲ ਦੇ ਅੰਦਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।
ਅੱਜ ਸਵੇਰੇ ਰਾਣਾ ਕੰਧੋਵਾਲੀਆ ਦੀ ਮੌਤ ਹੋ ਗਈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਪ੍ਰਧਾਨ ਤੇਜਬੀਰ ਸਿੰਘ ਤੇ ਹਸਪਤਾਲ ਦਾ ਇੱਕ ਸੁਰੱਖਿਆ ਗਾਰਡ ਵੀ ਜ਼ਖਮੀ ਹੋ ਗਿਆ। ਅੱਜ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ। ਜੱਗੂ ਭਗਵਾਨਪੁਰੀਆ ਨੇ ਫੇਸਬੁੱਕ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਨੇ ਜੱਗੂ ਭਗਵਾਨਪੁਰੀਆ ਤੇ ਉਸ ਦੇ ਸਾਥੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਗੈਂਗਸਟਰ ਰਾਣਾ ਕੰਧੋਵਾਲੀਆ ਦੇ ਪੋਸਟਮਾਰਟਮ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਜਾਵੇਗਾ। ਪੁਲਿਸ ਨੇ ਗੈਂਗਸਟਰ ਦੀ ਲਾਸ਼ ਨੂੰ ਸਾਰੀ ਰਾਤ ਹਸਪਤਾਲ ਵਿੱਚ ਰੱਖਿਆ, ਕਿਉਂਕਿ ਜਿਵੇਂ ਹੀ ਕੰਧੋਵਾਲੀਆ ਦੇ ਕਤਲ ਦੀ ਖ਼ਬਰ ਫੈਲੀ, ਉਸ ਦੇ ਸਮਰਥਕ ਹਸਪਤਾਲ ਬਾਹਰ ਇਕੱਠੇ ਹੋ ਗਏ। ਪੁਲਿਸ ਨੂੰ ਇਸ ਦੌਰਾਨ ਮਾਹੌਲ ਖਰਾਬ ਹੋਣ ਦਾ ਡਰ ਸੀ।
ਗੈਂਗਸਟਰ ਰਾਣਾ ਕੰਧੋਵਾਲੀਆ ਨੂੰ ਮੰਗਲਵਾਰ ਰਾਤ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਕੇਡੀ ਹਸਪਤਾਲ ਵਿੱਚ ਦਾਖਲ ਹੋ ਕੇ 7 ਗੋਲੀਆਂ ਮਾਰ ਦਿੱਤੀਆਂ ਗਈਆਂ ਸੀ। ਪੰਜ ਗੋਲੀਆਂ ਸਿਰ ਵਿੱਚ ਤੇ ਦੋ ਪਿੱਠ ਵਿੱਚ ਲੱਗੀਆਂ। ਘਟਨਾ ਨੂੰ ਅੰਜਾਮ ਦੇਣ ਲਈ 5 ਨੌਜਵਾਨ ਸਵਿਫਟ ਕਾਰ ਵਿੱਚ ਆਏ ਸਨ। ਇੱਕ ਕਾਰ ਵਿੱਚ ਸੀ ਤੇ 4 ਹਸਪਤਾਲ ਦੇ ਅੰਦਰ ਗਏ ਸਨ ਤੇ ਦੋ ਨੇ ਗੋਲੀਬਾਰੀ ਕੀਤੀ ਸੀ।
ਪਤਾ ਚੱਲਿਆ ਹੈ ਕਿ ਇਹ ਵਿਅਕਤੀ, ਜਿਸ ਦਾ ਨਾਮ ਕਈ ਮਾਮਲਿਆਂ ਵਿੱਚ ਹੈ, ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਆਪਣੀ ਔਰਤ ਦੇ ਇੱਕ ਰਿਸ਼ਤੇਦਾਰ ਨੂੰ ਮਿਲਣ ਲਈ ਰੋਜ਼ ਆਉਂਦਾ ਸੀ ਤੇ ਇਸ ਦੌਰਾਨ ਗੈਂਗਸਟਰ ਦੀ ਰੇਕੀ ਕੀਤੀ ਜਾ ਰਿਹਾ ਸੀ। ਮੰਗਲਵਾਰ ਨੂੰ ਹਸਪਤਾਲ ਦੀ ਤੀਜੀ ਮੰਜ਼ਲ 'ਤੇ ਉਸ ਦੀ ਹੱਤਿਆ ਕਰ ਦਿੱਤੀ ਗਈ। ਕਤਲ ਦੀ ਖ਼ਬਰ ਫੈਲਦੇ ਹੀ ਕੰਧੋਵਾਲੀਆ ਦੇ ਸਮਰਥਕ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ।