ਪੜਚੋਲ ਕਰੋ

Punjab Police: ਜੱਗੂ ਭਗਵਾਨਪੁਰੀਆ ਦਾ ਸਾਥੀ ਅਸਲ੍ਹੇ ਸਮੇਤ ਗ੍ਰਿਫ਼ਤਾਰ, ਪੁਲਿਸ ਨੇ ਫੇਲ੍ਹ ਕੀਤੇ ਖਤਰਨਾਕ ਮਨਸੂਬੇ

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਜੋ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਇਰਾਦਾ ਕਤਲ ਦੇ ਕੇਸ ਵਿੱਚ ਲੋੜੀਂਦਾ/ਭਗੌੜੇ ਨੂੰ 15 ਮਾਰੂ ਹਥਿਆਰਾਂ ਸਮੇਤ 20 ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਦੇ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫੇਲ੍ਹ ਹੋਏ ਹਨ।

Punjab News: ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਮਲਕੀਤ ਸਿੰਘ ਨੂੰ 5 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ।
 ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਵਿਵੇਕਸ਼ੀਲ ਸੋਨੀ, ਰੂਪਨਗਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੈਕਟਿਵ) ਸ. ਮਨਵਿੰਦਰਬੀਰ ਸਿੰਘ, ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ ( ਡਿਟੈਕਟਿਵ) ਰੂਪਨਗਰ ਸ. ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਪੜ ਪੁਲਿਸ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ।  ਵਿਵੇਕ ਸੋਨੀ ਨੇ ਦੱਸਿਆ ਕਿ 30 ਮਾਰਚ, 2023 ਨੂੰ ਇੰਚਾਰਜ ਸੀ.ਆਈ.ਏ. ਰੂਪਨਗਰ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਮੁਕੱਦਮਾ ਨੰਬਰ 18 ਮਿਤੀ 30.03.2025 ਅ/ਧ 25/54/59 ਆਰਮਜ਼ ਐਕਟ ਥਾਣਾ ਸਿੰਘ ਭਗਵੰਤਪੁਰ ਦਰਜ ਕਰਵਾ ਕੇ ਮਲਕੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਬਡਾਲਾ ਗ੍ਰੰਥੀਆਂ ਥਾਣਾ ਸ਼ੇਖਵਾਂ ਦੂਜਾ ਪਤਾ ਪਿੰਡ ਝਾੜੀਆਂਵਾਲਾ ਕਾਹਨੂੰਵਾਨ ਰੋਡ ਬਟਾਲਾ, ਹੁਣ ਵਾਸੀ ਹਰਕ੍ਰਿਸ਼ਨ ਕਲਨੀ ਨੇੜੇ ਪਾਣੀ ਵਾਲੀ ਟੈਂਕੀ ਬਡਾਲਾ ਰੋਡ ਖਰੜ ਥਾਣਾ ਸਿਟੀ ਖਰੜ ਜਿਲ੍ਹਾ ਐਸ.ਏ.ਐਸ ਨਗਰ ਨੂੰ ਸਮੇਤ 05 ਪਿਸਟਲ ਅਤੇ 20 ਕਾਰਤੂਸ ਜਿੰਦਾ ਸਮੇਤ ਕਾਬੂ ਕੀਤਾ ਗਿਆ। ਜਿਸ ਵਿਚ ਤਿੰਨ ਪਿਸਟਲ .32 ਬੋਰ ਸਮੇਤ ਮੈਗਜ਼ੀਨ ਅਤੇ 20 ਜਿੰਦਾ ਕਾਰਤੂਸ ਤੋਂ ਇਲਾਵਾ 2 ਪਿਸਟਲ .315 ਬੋਰ ਸ਼ਾਮਿਲ ਹਨ।
       
ਉਨ੍ਹਾਂ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਮਲਕੀਤ ਸਿੰਘ ਨੇ ਆਪਣੇ ਸਾਥੀਆ ਸਮੇਤ ਬਟਾਲਾ ਸ਼ਹਿਰ ਵਿਖੇ ਆਪਣੀ ਵਿਰੋਧੀ ਪਾਰਟੀ ਤੇ ਫਾਇਰਿੰਗ ਕੀਤੀ ਸੀ। ਜਿਸ ਸਬੰਧੀ ਇਸ ਦੇ ਖਿਲਾਫ ਮੁਕੱਦਮਾ ਨੰਬਰ 181, ਮਿਤੀ 08.11.2022 ਅ/ਧ 307, 148, 149, 379-ਬੀ ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਸਿਟੀ ਬਟਾਲਾ ਦਰਜ ਰਜਿਸਟਰ ਕੀਤਾ ਗਿਆ। ਜਿਸ ਵਿੱਚ ਇਹ ਦੋਸ਼ੀ ਭਗੌੜਾ ਚੱਲ ਰਿਹਾ ਸੀ। ਰੂਪਨਗਰ ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਾਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਪਾਸੋਂ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।
     
 ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਜੋ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਇਰਾਦਾ ਕਤਲ ਦੇ ਕੇਸ ਵਿੱਚ ਲੋੜੀਂਦਾ/ਭਗੌੜੇ ਨੂੰ 15 ਮਾਰੂ ਹਥਿਆਰਾਂ ਸਮੇਤ 20 ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਦੇ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫੇਲ੍ਹ ਹੋਏ ਹਨ। ਇਸ ਗੈਂਗ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਜਾਇਜ਼ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਪੁਲਿਸ 'ਚ ਭਰਤੀ ਹੋਣਗੇ 10 ਹਜ਼ਾਰ ਜਵਾਨ, ਸਰਕਾਰ ਨੇ ਪ੍ਰਸਤਾਵ ਕੀਤਾ ਮਨਜ਼ੂਰ, ਡੀਜੀਪੀ ਗੌਰਵ ਯਾਦਵ ਨੇ ਦਿੱਤੀ ਅਹਿਮ ਜਾਣਕਾਰੀ
ਪੰਜਾਬ ਪੁਲਿਸ 'ਚ ਭਰਤੀ ਹੋਣਗੇ 10 ਹਜ਼ਾਰ ਜਵਾਨ, ਸਰਕਾਰ ਨੇ ਪ੍ਰਸਤਾਵ ਕੀਤਾ ਮਨਜ਼ੂਰ, ਡੀਜੀਪੀ ਗੌਰਵ ਯਾਦਵ ਨੇ ਦਿੱਤੀ ਅਹਿਮ ਜਾਣਕਾਰੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸੰਘਣੀ ਧੁੰਦ ਵਿਚਾਲੇ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸੰਘਣੀ ਧੁੰਦ ਵਿਚਾਲੇ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ
328 ਪਾਵਨ ਸਰੂਪਾਂ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਸੁਖਬੀਰ ਬਾਦਲ ਦੇ ਕਰੀਬੀ ਨੂੰ ਕੀਤਾ ਗ੍ਰਿਫਤਾਰ
328 ਪਾਵਨ ਸਰੂਪਾਂ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਸੁਖਬੀਰ ਬਾਦਲ ਦੇ ਕਰੀਬੀ ਨੂੰ ਕੀਤਾ ਗ੍ਰਿਫਤਾਰ
Gold Silver Rate Today: ਨਵੇਂ ਸਾਲ ਮੌਕੇ ਗਾਹਕਾਂ ਨੂੰ ਵੱਡੀ ਰਾਹਤ, ਸੋਨੇ ਦੇ ਧੜੰਮ ਡਿੱਗੇ ਰੇਟ, ਚਾਂਦੀ ਵੀ ਟੁੱਟੀ; ਜਾਣੋ ਅੱਜ 10 ਗ੍ਰਾਮ ਕਿੰਨਾ ਸਸਤਾ?
ਨਵੇਂ ਸਾਲ ਮੌਕੇ ਗਾਹਕਾਂ ਨੂੰ ਵੱਡੀ ਰਾਹਤ, ਸੋਨੇ ਦੇ ਧੜੰਮ ਡਿੱਗੇ ਰੇਟ, ਚਾਂਦੀ ਵੀ ਟੁੱਟੀ; ਜਾਣੋ ਅੱਜ 10 ਗ੍ਰਾਮ ਕਿੰਨਾ ਸਸਤਾ?

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ 'ਚ ਭਰਤੀ ਹੋਣਗੇ 10 ਹਜ਼ਾਰ ਜਵਾਨ, ਸਰਕਾਰ ਨੇ ਪ੍ਰਸਤਾਵ ਕੀਤਾ ਮਨਜ਼ੂਰ, ਡੀਜੀਪੀ ਗੌਰਵ ਯਾਦਵ ਨੇ ਦਿੱਤੀ ਅਹਿਮ ਜਾਣਕਾਰੀ
ਪੰਜਾਬ ਪੁਲਿਸ 'ਚ ਭਰਤੀ ਹੋਣਗੇ 10 ਹਜ਼ਾਰ ਜਵਾਨ, ਸਰਕਾਰ ਨੇ ਪ੍ਰਸਤਾਵ ਕੀਤਾ ਮਨਜ਼ੂਰ, ਡੀਜੀਪੀ ਗੌਰਵ ਯਾਦਵ ਨੇ ਦਿੱਤੀ ਅਹਿਮ ਜਾਣਕਾਰੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸੰਘਣੀ ਧੁੰਦ ਵਿਚਾਲੇ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸੰਘਣੀ ਧੁੰਦ ਵਿਚਾਲੇ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ
328 ਪਾਵਨ ਸਰੂਪਾਂ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਸੁਖਬੀਰ ਬਾਦਲ ਦੇ ਕਰੀਬੀ ਨੂੰ ਕੀਤਾ ਗ੍ਰਿਫਤਾਰ
328 ਪਾਵਨ ਸਰੂਪਾਂ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਸੁਖਬੀਰ ਬਾਦਲ ਦੇ ਕਰੀਬੀ ਨੂੰ ਕੀਤਾ ਗ੍ਰਿਫਤਾਰ
Gold Silver Rate Today: ਨਵੇਂ ਸਾਲ ਮੌਕੇ ਗਾਹਕਾਂ ਨੂੰ ਵੱਡੀ ਰਾਹਤ, ਸੋਨੇ ਦੇ ਧੜੰਮ ਡਿੱਗੇ ਰੇਟ, ਚਾਂਦੀ ਵੀ ਟੁੱਟੀ; ਜਾਣੋ ਅੱਜ 10 ਗ੍ਰਾਮ ਕਿੰਨਾ ਸਸਤਾ?
ਨਵੇਂ ਸਾਲ ਮੌਕੇ ਗਾਹਕਾਂ ਨੂੰ ਵੱਡੀ ਰਾਹਤ, ਸੋਨੇ ਦੇ ਧੜੰਮ ਡਿੱਗੇ ਰੇਟ, ਚਾਂਦੀ ਵੀ ਟੁੱਟੀ; ਜਾਣੋ ਅੱਜ 10 ਗ੍ਰਾਮ ਕਿੰਨਾ ਸਸਤਾ?
HAPPY NEW YEAR ਮੈਸੇਜ ਕਰ ਸਕਦਾ ਮੋਬਾਈਲ ਹੈਕ: ਪੰਜਾਬ ਪੁਲਿਸ ਦਾ ਅਲਰਟ, ਕਲਿੱਕ ਕਰਨ ਤੋਂ ਪਹਿਲਾਂ ਸਾਵਧਾਨ ਰਹੋ ਨਹੀਂ ਤਾਂ ਡਾਟਾ, ਬੈਂਕ ਖਾਤਾ ਤੇ OTP ਹੈਕ ਹੋ ਸਕਦੇ
HAPPY NEW YEAR ਮੈਸੇਜ ਕਰ ਸਕਦਾ ਮੋਬਾਈਲ ਹੈਕ: ਪੰਜਾਬ ਪੁਲਿਸ ਦਾ ਅਲਰਟ, ਕਲਿੱਕ ਕਰਨ ਤੋਂ ਪਹਿਲਾਂ ਸਾਵਧਾਨ ਰਹੋ ਨਹੀਂ ਤਾਂ ਡਾਟਾ, ਬੈਂਕ ਖਾਤਾ ਤੇ OTP ਹੈਕ ਹੋ ਸਕਦੇ
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਸਟਾਰ ਖਿਡਾਰੀ 'ਤੇ ਲੱਗੇਗਾ ਬੈਨ? BCCI ਦੀ ਤਿੱਖੀ ਨਜ਼ਰ...
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਸਟਾਰ ਖਿਡਾਰੀ 'ਤੇ ਲੱਗੇਗਾ ਬੈਨ? BCCI ਦੀ ਤਿੱਖੀ ਨਜ਼ਰ...
SOE 'ਚ ਅਧਿਆਪਕਾਂ ਲਈ ਡਿਊਟੀ ਸਬੰਧੀ ਤਾਜ਼ਾ ਅਪਡੇਟ, ਸੂਬਾ ਸਰਕਾਰ ਵੱਲੋਂ ਆਹ ਹੁਕਮ ਹੋਏ ਜਾਰੀ
SOE 'ਚ ਅਧਿਆਪਕਾਂ ਲਈ ਡਿਊਟੀ ਸਬੰਧੀ ਤਾਜ਼ਾ ਅਪਡੇਟ, ਸੂਬਾ ਸਰਕਾਰ ਵੱਲੋਂ ਆਹ ਹੁਕਮ ਹੋਏ ਜਾਰੀ
1 ਜਨਵਰੀ ਨੂੰ ਬੈਂਕ ਖੁੱਲ੍ਹਣਗੇ ਜਾਂ ਬੰਦ? ਘਰੋਂ ਨਿਕਲਣ ਤੋਂ ਪਹਿਲਾਂ ਛੁੱਟੀਆਂ ਦੀ ਲਿਸਟ ਜ਼ਰੂਰ ਵੇਖੋ, ਨਹੀਂ ਤਾਂ ਹੋ ਸਕਦੀ ਪਰੇਸ਼ਾਨੀ
1 ਜਨਵਰੀ ਨੂੰ ਬੈਂਕ ਖੁੱਲ੍ਹਣਗੇ ਜਾਂ ਬੰਦ? ਘਰੋਂ ਨਿਕਲਣ ਤੋਂ ਪਹਿਲਾਂ ਛੁੱਟੀਆਂ ਦੀ ਲਿਸਟ ਜ਼ਰੂਰ ਵੇਖੋ, ਨਹੀਂ ਤਾਂ ਹੋ ਸਕਦੀ ਪਰੇਸ਼ਾਨੀ
Embed widget