Punjab News: ਪੰਜਾਬ ਵਿੱਚ ਕਿਸਾਨਾਂ ਦਾ ਲੈਂਡ ਪੂਲਿੰਗ ਨੀਤੀ ਨੂੰ ਲੈਕੇ ਵਿਰੋਧ ਜਾਰੀ ਹੈ। ਉੱਥੇ ਹੀ ਕਈ ਪਾਰਟੀਆਂ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ। ਇਸ ਤਹਿਤ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਭੜਾਸ ਕੱਢੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਅਸੀਂ ਕੋਈ ਤਾਣਾਸ਼ਾਹੀ ਨਹੀਂ ਕਰਾਂਗੇ। ਪੰਜਾਬ ਦੇ ਲੋਕ ਇਨ੍ਹਾਂ ਨੂੰ ਸਵਾਲ ਕਰ ਰਹੇ ਹਨ, ਇਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਇਨ੍ਹਾਂ ਦੀ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ।
ਜਗਜੀਤ ਡੱਲੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਭਜਦੀ ਨਜ਼ਰ ਆ ਰਹੀ ਹੈ। ਇਹ ਸਰਕਾਰਾਂ ਧੋਖੇਬਾਜ ਹਨ, ਇਨ੍ਹਾਂ ਦਾ ਯਕੀਨ ਨਹੀਂ ਕੀਤਾ ਜਾ ਸਕਦਾ। ਜਦੋਂ ਤੱਕ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਸਰਕਾਰ ਦਾ ਯਕੀਨ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ 7 ਅਗਸਤ ਨੂੰ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਅਤੇ 160 ਪਿੰਡਾਂ ਨੂੰ ਉਜੜਨ ਤੋਂ ਬਚਾਉਣਾ ਹੈ। ਸਰਕਾਰ ਨੇ ਆਪਣੇ ਚਹੇਤਿਆਂ ਨੂੰ ਬੁਲਾ ਕੇ ਲੈਂਡ ਪੂਲਿੰਗ ਦੇ ਹੱਕ ਵਿਚ ਹਾਂਅ ਦਾ ਨਾਅਰਾ ਮਰਵਾਇਆ ਹੈ। ਚਹੇਤਿਆਂ ਦੇ ਲੋਕਾਂ ਦੀ ਜੋ ਇਹ ਗੱਲ ਕਹਿ ਰਹੇ ਹਨ, 7 ਅਗਸਤ ਨੂੰ ਵੱਡਾ ਇਕੱਠ ਕਰਨਾ ਹੈ ਅਤੇ ਦੱਸਣਾ ਹੈ ਸਰਕਾਰ ਨੂੰ ਕਿ ਅਸੀ ਲੈੰਡ ਪੂਲਿੰਗ ਪਾਲਿਸੀ ਦੇ ਖਿਲਾਫ ਹਾਂ ਜਾਂ ਨਹੀਂ।
ਕੀ ਹੈ ਲੈਂਡ ਪੂਲਿੰਗ ਨੀਤੀ?
ਪੰਜਾਬ ਸਰਕਾਰ ਨੇ ਯੋਜਨਾਬੱਧ ਸ਼ਹਿਰੀਕਰਨ ਲਈ "ਲੈਂਡ ਪੂਲਿੰਗ" ਨੀਤੀ ਲਿਆਂਦੀ ਹੈ। ਇਸ ਯੋਜਨਾ ਤਹਿਤ ਪੰਜਾਬ ਭਰ ਦੇ 27 ਸ਼ਹਿਰਾਂ ਵਾਸਤੇ ਲਗਭਗ 40,000 ਏਕੜ ਵਾਹੀਯੋਗ ਜ਼ਮੀਨ ਐਕੁਆਇਰ ਕੀਤੇ ਜਾਣ ਦੀ ਯੋਜਨਾ ਹੈ। ਇਸ ਐਕੁਆਇਰ ਕੀਤੀ ਜ਼ਮੀਨ ਉੱਤੇ ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ ਖੇਤਰ ਵਿਕਸਤ ਕੀਤੇ ਜਾਣੇ ਹਨ, ਜਿਨ੍ਹਾਂ ਨੂੰ ਅਰਬਨ ਅਸਟੇਟਸ ਦਾ ਨਾਮ ਦਿੱਤਾ ਗਿਆ ਹੈ ਪਰ ਕਿਸਾਨ ਸੰਗਠਨਾਂ ਦਾ ਆਰੋਪ ਹੈ ਕਿ ਇਹ ਨੀਤੀ ਉਨ੍ਹਾਂ ਨੂੰ ਉਨ੍ਹਾਂ ਦੀਆਂ ਉਪਜਾਊ ਜ਼ਮੀਨਾਂ ਤੋਂ ਬੇਦਖਲ ਕਰਨ ਅਤੇ ਰੀਅਲ ਅਸਟੇਟ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ ਦੀ ਸਾਜ਼ਿਸ਼ ਹੈ।ਕਿਸਾਨ ਯੂਨੀਅਨਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸਰਕਾਰ ਤੋਂ ਇਸ ਨੀਤੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ।