Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ
ਲਗਾਤਰ ਭੁੱਖ ਹੜਤਾਲ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦੀ ਵੀਡੀਓ ਕਾਨਫਰੰਸ ਰਾਹੀਂ ਸੁਪਰੀਮ ਕੋਰਟ ਵਿੱਚ ਪੇਸ਼ੀ ਹੋਈ। ਇਸ ਮੌਕੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਡੱਲੇਵਾਲ ਨੂੰ 1 ਹਫਤੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇ
Farmer Protest: ਲਗਾਤਰ ਭੁੱਖ ਹੜਤਾਲ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦੀ ਵੀਡੀਓ ਕਾਨਫਰੰਸ ਰਾਹੀਂ ਸੁਪਰੀਮ ਕੋਰਟ ਵਿੱਚ ਪੇਸ਼ੀ ਹੋਈ। ਇਸ ਮੌਕੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਡੱਲੇਵਾਲ ਨੂੰ 1 ਹਫਤੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇ, ਇਸ ਦੌਰਾਨ ਉਹ ਕਿਸੇ ਹੋਰ ਵਿਅਕਤੀ ਨੂੰ ਆਪਣੀ ਥਾਂ ਉੱਤੇ ਮਰਨ ਵਰਤ ਉੱਤੇ ਬਿਠਾ ਸਕਦੇ ਹਨ।
ਇਸ ਦੌਰਾਨ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਵੀ ਮੰਗੀ ਹੈ। ਅਦਾਲਤ ਨੇ ਕੱਲ੍ਹ ਦੁਪਿਹਰ 1 ਵਜੇ ਤੱਕ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਹਨ। ਇਸ ਦੌਰਾਨ ਕੱਲ੍ਹ 12.30 ਵਜੇ ਮੁੜ ਸੁਣਵਾਈ ਰੱਖੀ ਗਈ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਸਰਕਾਰ ਆਪਣੇ ਅਧਿਕਾਰੀਆਂ ਨੂੰ ਭੇਜਕੇ ਡੱਲੇਵਾਲ ਨੂੰ 1 ਹਫਤੇ ਲਈ ਹਸਪਤਾਲ ਵਿੱਚ ਦਾਖਲ ਕਰਵਾਉਣ ਲਈ ਮਨਾਉਣ।
ਜ਼ਿਕਰ ਕਰ ਦਈਏ ਕਿ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਸਾਨਾਂ ਦੇ ਅੰਦੋਲਨ ਦੀ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ- 70 ਸਾਲ ਦਾ ਵਿਅਕਤੀ 24 ਦਿਨਾਂ ਤੋਂ ਹੜਤਾਲ 'ਤੇ ਹੈ, ਕਿਹੜਾ ਡਾਕਟਰ ਕਹਿ ਰਿਹਾ ਹੈ ਕਿ ਉਹ ਠੀਕ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੱਕ 70 ਸਾਲ ਦਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ 'ਤੇ ਹੈ। ਕੌਣ ਹੈ ਡਾਕਟਰ ਜੋ ਡੱਲੇਵਾਲ ਨੂੰ ਬਿਨਾਂ ਕਿਸੇ ਟੈਸਟ ਦੇ ਸਹੀ ਦੱਸ ਰਿਹਾ ਹੈ?
ਇਸ ਤੋਂ ਇਕ ਦਿਨ ਪਹਿਲਾਂ 18 ਦਸੰਬਰ ਨੂੰ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ। ਡੱਲੇਵਾਲ ਵੱਲੋਂ ਸੂਬਾ ਸਰਕਾਰ ਨੂੰ ਢਿੱਲ ਨਾ ਵਰਤਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਹ ਲੋਕ ਆਗੂ ਹਨ, ਕਿਸਾਨਾਂ ਦੀਆਂ ਭਾਵਨਾਵਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਡੱਲੇਵਾਲ ਦੀ ਵਿਗੜੀ ਸਿਹਤ
ਦਰਅਸਲ, ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਉਲਟੀ ਵੀ ਆ ਗਈ। ਪੁਲਿਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ 'ਤੇ ਪਹੁੰਚ ਗਏ ਹਨ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ ਹੈ। ਹਾਲਾਂਕਿ ਹੁਣ ਉਹ ਸਥਿਰ ਹੈ।