Farmer Protest: 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਗਲੂਕੋਜ਼ ਦਿੱਤਾ ਗਿਆ, ਜੋ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 12 ਮੰਗਾਂ ਨੂੰ ਲੈ ਕੇ 55 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਸ਼ਨੀਵਾਰ ਨੂੰ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਪਹੁੰਚੇ। ਉਹ ਡੱਲੇਵਾਲ ਨੂੰ ਮਿਲੇ ਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।

Continues below advertisement


ਕੇਂਦਰ ਵੱਲੋਂ ਗੱਲਬਾਤ ਦੀ ਪੇਸ਼ਕਸ਼ ਮਿਲਣ ਤੋਂ ਬਾਅਦ, ਕਿਸਾਨ ਡੱਲੇਵਾਲ ਨੂੰ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਸਹਿਮਤ ਹੋ ਗਏ ਤੇ ਉਸਨੂੰ ਗਲੂਕੋਜ਼ ਦਿੱਤਾ ਗਿਆ। ਹੁਣ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਦੇ ਮੰਤਰੀਆਂ ਨਾਲ ਕਿਸਾਨ ਸੰਗਠਨਾਂ ਦੀ ਮੀਟਿੰਗ ਹੋਵੇਗੀ।
ਇਸ ਨੂੰ ਲੈ ਕੇ ਡਾਕਟਰ ਸਵੈਮਾਨ ਸਿੰਘ ਨੇ ਵੱਡਾ ਖ਼ੁਲਾਸਾ ਕੀਤਾ ਹੈ ਕਿ ਕਿਸਾਨਾਂ ਨਾਲ ਬਹੁਤ ਵੱਡਾ ਝੂਠ ਬੋਲਿਆ ਗਿਆ ਹੈ, ਕਿਉਂਕਿ ਕੋਈ ਵੀ ਵਿਅਕਤੀ ਦਵਾਈਆਂ ਉੱਤੇ ਜਿਉਂਦਾ ਨਹੀਂ ਰਹਿ ਸਕਦਾ, ਕਿਉਂਕਿ ਇਹ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕਿਸੇ ਨੂੰ ਜਿਉਂਦਾ ਰੱਖਣ ਲਈ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।






ਡਾਕਟਰ ਸਵੈਮਾਨ ਨੇ ਸਵਾਲ ਚੁੱਕਿਆ ਕਿ ਇਹ ਮੀਟਿੰਗ ਇੱਕ ਜਾਂ ਦੋ ਦਿਨਾਂ ਵਿੱਚ ਕਿਉਂ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਨਵੀਂ ਚਾਲ ਹੈ ਤੇ ਅਜਿਹੀਆਂ ਚਾਲਾਂ ਦੇ ਵਿੱਚ ਨਾ ਆਓ, ਉਨ੍ਹਾਂ ਕਿਹਾ ਕਿ ਜੇ ਸਰਕਾਰ ਇਸ ਨੂੰ ਲੈ ਕੇ ਸੁਹਿਰਦ ਹੈ ਤਾ ਮੀਟਿੰਗ ਲਈ 14 ਫਰਵਰੀ ਤੱਕ ਦਾ ਕਿਉਂ ਇੰਤਜ਼ਾਰ ਕੀਤਾ ਜਾ ਰਿਹਾ ਹੈ। ਕੀ ਸਰਕਾਰ ਇਹ ਚਾਹੁੰਦੀ ਹੈ ਕਿ ਡੱਲੇਵਾਲ ਉਦੋਂ ਤੱਕ ਜਿਉਂਦੇ ਹੀ ਨਾ ਰਹਿਣ।



ਕੇਂਦਰ ਨੇ ਕੀ ਦਿੱਤਾ ਭਰੋਸਾ 


ਖਨੌਰੀ ਸਰਹੱਦ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ, ਸੰਯੁਕਤ ਸਕੱਤਰ ਪ੍ਰਿਯਰੰਜਨ ਨੇ ਕਿਹਾ ਕਿ ਕੇਂਦਰ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹੈ ਜੋ ਮਰਨ ਵਰਤ 'ਤੇ ਹੈ। ਅਸੀਂ ਇੱਥੇ ਇੱਕ ਹੱਲ ਲੱਭਣ ਆਏ ਹਾਂ। ਕੇਂਦਰ ਵੱਲੋਂ ਪ੍ਰਸਤਾਵਿਤ ਗੱਲਬਾਤ ਵਿੱਚ ਲਿਖਿਆ ਹੈ ਕਿ ਭਾਰਤੀ ਕਿਸਾਨ ਯੂਨੀਅਨ (ਗੈਰ-ਰਾਜਨੀਤਿਕ) ਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ 14 ਫਰਵਰੀ ਨੂੰ ਇੱਕ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26, ਚੰਡੀਗੜ੍ਹ ਵਿਖੇ ਹੋਵੇਗੀ। ਸਾਨੂੰ ਉਮੀਦ ਹੈ ਕਿ ਡੱਲੇਵਾਲ ਜਲਦੀ ਹੀ ਆਪਣਾ ਵਰਤ ਖਤਮ ਕਰਨਗੇ ਅਤੇ ਮੀਟਿੰਗ ਵਿੱਚ ਸ਼ਾਮਲ ਹੋਣਗੇ।