Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਮੁੜ ਕੀਤਾ ਗਿਆ ਤਬਦੀਲ, ਜਾਣੋ ਹੁਣ ਕਿੱਥੇ ਲੈ ਗਈ ਪੁਲਿਸ ?
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ PWD ਰੈਸਟ ਹਾਊਸ ਛਾਉਣੀ ਤੋਂ ਤਬਦੀਲ ਕਰ ਦਿੱਤਾ ਗਿਆ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।
Farmer Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ PWD ਰੈਸਟ ਹਾਊਸ ਛਾਉਣੀ ਤੋਂ ਤਬਦੀਲ ਕਰ ਦਿੱਤਾ ਗਿਆ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਲ ਨੂੰ ਤਿੰਨ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਤੋਂ ਬਾਅਦ ਦੇਰ ਰਾਤ ਜਲੰਧਰ ਦੇ ਪਿਮਸ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਅਗਲੇ ਦਿਨ ਸਵੇਰੇ 8:00 ਵਜੇ ਉਨ੍ਹਾਂ ਨੂੰ ਇਲਾਜ ਲਈ PWD ਰੈਸਟ ਹਾਊਸ, ਜਲੰਧਰ ਛਾਉਣੀ ਲੈ ਗਈ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਉੱਤੇ ਲਿਖਿਆ ਸੀ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਜਲੰਧਰ ਤੋਂ ਕਿਸੇ ਹੋਰ ਅਗਿਆਤ ਜਗ੍ਹਾ ਕੀਤਾ ਸ਼ਿਫਟ।
ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਵੱਲੋਂ 19 ਮਾਰਚ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਨ ਸਿੰਘ ਪੰਧੇਰ ਤੇ ਹੋਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਗ਼ੈਰ ਕਾਨੂੰਨੀ ਦੱਸਿਆ ਗਿਆ ਹੈ।
ਦੇਰ ਸ਼ਾਮ ਹਾਈ ਕੋਰਟ ਨੇ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਡੀਜੀਪੀ ਨੂੰ ਇਸ ਮਾਮਲੇ ਦੀ ਰਿਪੋਰਟ ਸੋਮਵਾਰ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਤੇ ਕਾਰਨ ਦੱਸੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਗ਼ੈਰ ਕਾਨੂੰਨੀ ਹੈ। ਉਨ੍ਹਾਂ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਜ਼ਿਕਰ ਕਰ ਦਈਏ ਕਿ ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਸੋਸ਼ਲ ਮੀਡੀਆ ਉੱਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਸੀ ਕਿ ਜਗਜੀਤ ਸਿੰਘ ਡੱਲੇਵਾਲ ਵੱਲੋ ਪਾਣੀ ਪੀਣਾ ਬੰਦ ਕੀਤੇ ਨੂੰ ਹੋਏ 73 ਘੰਟੇ, ਇਸ ਤੋਂ ਪਹਿਲਾਂ ਇੱਕ ਹੋਰ ਪੋਸਟ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਲਿਖਿਆ ਸੀ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਾਣੀ ਪੀਣਾ ਬੰਦ ਕਰਨ ਤੋਂ ਬਾਅਦ ਹੁਣ ਹਰ ਤਰ੍ਹਾਂ ਦੀ ਮੈਡੀਕਲ ਸਹਾਇਤਾ ਲੈਣੀ ਵੀ ਕੀਤੀ ਗਈ ਬੰਦ। ਇਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਚਿੰਤਾ ਖੜ੍ਹੀ ਹੋ ਗਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
