Punjab News: ਬਰਨਾਲਾ ਦੀ ਧਨੌਲਾ ਮੰਡੀ ਵਿਖੇ ਹੋਈ ਮਹਾਂਪੰਚਾਇਤ ਦੌਰਾਨ ਸਾਂਝੇ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜ ਗਈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਨੇ ਕਿਹਾ ਕਿ ਡੱਲੇਵਾਲ ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਰਣਜੀਤ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਇੱਕ ਦਿਨ ਪਹਿਲਾਂ ਖੰਨਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉੱਥੋਂ ਉਹ ਸਿੱਧਾ ਧਨੌਲਾ ਵਿੱਚ ਕਿਸਾਨਾਂ ਦੀ ਰੈਲੀ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ।
ਦੱਸ ਦੇਈਏ ਕਿ ਜਗਜੀਤ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 132 ਦਿਨਾਂ ਤੋਂ ਮਰਨ ਵਰਤ 'ਤੇ ਸਨ। ਉਨ੍ਹਾਂ ਨੇ ਕੱਲ੍ਹ ਹੀ ਫਤਿਹਗੜ੍ਹ ਸਾਹਿਬ ਵਿਖੇ ਆਪਣਾ ਮਰਨ ਵਰਤ ਖਤਮ ਕੀਤਾ ਹੈ। ਇਸ ਵੇਲੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।