ਕਿਸਾਨ ਅੰਦਲੋਨ 2.0 ਨੂੰ ਇੱਕ ਸਾਲ ਹੋਇਆ ਪੂਰਾ, ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 79 ਦਿਨ; ਜਾਣੋ ਅਗੇ ਦੀ ਰਣਨੀਤੀ
Farmers Protest: ਅੱਜ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋ ਗਿਆ ਹੈ, ਜੋ ਕਿ ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਚੱਲ ਰਿਹਾ ਹੈ, ਜਿਸ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਣੇ 13 ਮੰਗਾਂ ਸ਼ਾਮਲ ਹਨ।

Farmers Protest: ਅੱਜ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋ ਗਿਆ ਹੈ, ਜੋ ਕਿ ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਚੱਲ ਰਿਹਾ ਹੈ, ਜਿਸ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਣੇ 13 ਮੰਗਾਂ ਸ਼ਾਮਲ ਹਨ। ਉੱਥੇ ਹੀ ਅੱਜ ਕਿਸਾਨ ਮਹਾਂਪੰਚਾਇਤ ਕਰ ਰਹੇ ਹਨ, ਨਾਲ ਹੀ ਵੱਡੀ ਗਿਣਤੀ ਵਿੱਚ ਲੋਕ ਇੱਥੇ ਪਹੁੰਚ ਰਹੇ ਹਨ।
ਸ਼ੰਭੂ ਅਤੇ ਖਨੌਰੀ ਮੋਰਚਿਆਂ ਨਾਲ ਏਕਤਾ ਲਈ ਅੱਜ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡਾ 11 ਫਰਵਰੀ ਤੋਂ 13 ਫਰਵਰੀ ਤੱਕ ਪ੍ਰੋਗਰਾਮ ਹੈ। ਅਜਿਹੀ ਸਥਿਤੀ ਵਿੱਚ ਖਨੌਰੀ ਤੋਂ ਸਾਡੇ ਸਾਥੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਪਰ ਅਸੀਂ ਸਮਾਂ ਕੱਢ ਕੇ ਇੱਥੇ ਆਏ ਹਾਂ।
ਅੱਜ ਅਸੀਂ ਇਸ ਵਿਸ਼ੇ 'ਤੇ ਗੰਭੀਰਤਾ ਨਾਲ ਚਰਚਾ ਕੀਤੀ ਹੈ। ਅਸੀਂ ਏਕਤਾ ਦੇ ਨੇੜੇ ਆ ਗਏ ਹਾਂ। ਆਉਣ ਵਾਲੇ ਸਮੇਂ ਵਿੱਚ ਇੱਕ ਹੋਰ ਮੀਟਿੰਗ ਹੋਵੇਗੀ, ਅਤੇ ਸਾਰਿਆਂ ਨੂੰ ਇੱਕਜੁੱਟ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ 14 ਤਰੀਕ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਸੰਬੰਧੀ ਪੂਰੀ ਰਣਨੀਤੀ ਅੱਜ ਸ਼ਾਮ ਨੂੰ ਸਪੱਸ਼ਟ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 78 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਸਰਹੱਦ 'ਤੇ ਚੱਲ ਰਹੀ ਮਹਾਪੰਚਾਇਤ ਤੋਂ ਜਨਤਾ ਨੂੰ ਸੰਦੇਸ਼ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















