Farmers Protest: ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੇ ਭਗਵੰਤ ਮਾਨ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅੱਜ ਸਵੇਰ ਤੋਂ ਹੀ ਅਫਸਰਸ਼ਾਹੀ ਡੱਲੇਵਾਲ ਦੀ ਮਰਨ ਨਰਤ ਖਤਮ ਕਰਾਉਣ ਲਈ ਪੂਰਾ ਜ਼ੋਰ ਲਾਉਂਦੀ ਰਹੀ। ਦੂਜੇ ਪਾਸੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਸਪਸ਼ਟ ਕਰ ਦਿੱਤਾ ਕੀ ਮੰਗਾਂ ਲਾਗੂ ਹੋਣ ਤੋਂ ਬਾਅਦ ਹੀ ਉਹ ਆਪਣਾ ਵਰਤ ਖਤਮ ਕਰਨਗੇ।
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਚੌਥੇ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਸੋਮਵਾਰ ਹੀ ਵਿਗੜਨ ਲੱਗੀ ਸੀ ਪਰ ਉਨ੍ਹਾਂ ਨੇ ਹਸਪਤਾਲ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਅੱਜ ਸੀਨੀਅਰ ਪੁਲਿਸ ਤੇ ਸਿਵਲ ਅਧਿਕਾਰੀਆਂ ਨੇ ਕਿਸਾਨ ਆਗੂ ਨੂੰ ਫਰੀਦਕੋਟ ਵਿਖੇ ਆਪਣਾ ਮਰਨ ਵਰਤ ਖਤਮ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ।
ਹਾਸਲ ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ ਰੇਂਜ ਦੇ ਆਈਜੀ ਜਸਕਰਨ ਸਿੰਘ, ਫਰੀਦਕੋਟ ਦੇ ਐਸਐਸਪੀ ਰਾਜ ਪਾਲ ਸੰਧੂ ਦੇ ਨਾਲ ਅੱਜ ਡੱਲੇਵਾਲ ਨੂੰ ਮਿਲੇ ਤੇ ਉਨ੍ਹਾਂ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਬੇਨਤੀ ਕੀਤੀ। ਅਧਿਕਾਰੀਆਂ ਨੇ ਕਿਹਾ ਸੂਬਾ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਹ ਸ਼ਨਿਚਰਵਾਰ ਤੋਂ ਮਰਨ ਵਰਤ 'ਤੇ ਹਨ।
ਦੱਸ ਦਈਏ ਕਿ ਬੀਕੇਯੂ (ਏਕਤਾ-ਸਿੱਧੂਪੁਰ) ਵੱਲੋਂ ਅੰਮ੍ਰਿਤਸਰ, ਮਾਨਸਾ, ਪਟਿਆਲਾ, ਫਰੀਦਕੋਟ ਤੇ ਬਠਿੰਡਾ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਫਰੀਦਕੋਟ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਜਗਜੀਤ ਸਿੰਘ ਡੱਲੇਵਾਲ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਮਰਨ ਵਰਤ ’ਤੇ ਬੈਠੇ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।