ਪੰਜਾਬ ਸਰਕਾਰ ‘ਤੇ ਭੜਕੇ ਡੱਲੇਵਾਲ, ਕਿਹਾ-ਸੁਪਰ ਜਿਪਸਮ ਦੀ ਸਪਲਾਈ ਦੇ ਨਾਮ ‘ਤੇ ਕਰ ਰਹੇ ਲੁੱਟ, ਕਰ’ਤੀ ਵੱਡੀ ਮੰਗ
Punjab News: ਫਰੀਦਕੋਟ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੂਬੇ ਭਰ ਦੀਆਂ ਸਹਿਕਾਰੀ ਸਭਾਵਾਂ ਵਿੱਚ ਡੀਏਪੀ ਖਾਦ ਦੀ ਬਜਾਏ ਕਿਸਾਨਾਂ ਨੂੰ ਸੁਪਰ ਜਿਪਸਮ ਦੇਣ ਨੂੰ ਲੈਕੇ ਸੂਬਾ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ।

Punjab News: ਫਰੀਦਕੋਟ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੂਬੇ ਭਰ ਦੀਆਂ ਸਹਿਕਾਰੀ ਸਭਾਵਾਂ ਵਿੱਚ ਡੀਏਪੀ ਖਾਦ ਦੀ ਬਜਾਏ ਕਿਸਾਨਾਂ ਨੂੰ ਸੁਪਰ ਜਿਪਸਮ ਦੇਣ ਨੂੰ ਲੈਕੇ ਸੂਬਾ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਇਸ ਰਾਹੀਂ ਕਿਸਾਨਾਂ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ।
ਕਿਸਾਨ ਆਗੂ ਨੇ ਕਿਹਾ ਕਿ ਡੀਏਪੀ ਖਾਦ ਦੀ ਜਗ੍ਹਾ ਸੁਪਰ ਦੀ ਵਰਤੋਂ ਕੀਤੀ ਜਾ ਸਕਦੀ ਹੈ, ਪਰ ਸੁਪਰ ਜਿਪਸਮ ਦੇ ਨਾਮ 'ਤੇ ਕਿਸਾਨਾਂ ਨੂੰ ਸਪਲਾਈ ਕੀਤੀ ਜਾ ਰਹੀ ਖਾਦ ਦਾ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਇਸ ਵਿੱਚ ਜਿਪਸਮ ਦੀ ਮਾਤਰਾ ਬਹੁਤ ਜ਼ਿਆਦਾ ਹੈ। ਡੀਏਪੀ ਖਾਦ ਦੀ ਵਰਤੋਂ ਕਿਸਾਨ ਝੋਨਾ ਬੀਜਣ ਤੋਂ ਪਹਿਲਾਂ ਖੇਤਾਂ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਕਰਦੇ ਹਨ।
ਜਦੋਂ ਡੀਏਪੀ ਦੀ ਕਮੀ ਹੁੰਦੀ ਹੈ, ਤਾਂ ਸੁਪਰ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਡੀਏਪੀ ਦੀ ਜ਼ਰੂਰਤ ਨੂੰ ਪੂਰਾ ਕਰਦੀ ਹੈ। ਇਸ ਵਾਰ, ਸਹਿਕਾਰੀ ਸਭਾਵਾਂ ਵਿੱਚ ਸੁਪਰ ਜਿਪਸਮ ਦੇ ਨਾਮ 'ਤੇ ਖਾਦ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਇਹ ਖਾਦ ਡੀਏਪੀ ਦੀ ਲੋੜ ਨੂੰ ਪੂਰਾ ਕਰੇਗੀ।
ਇਸ ਮਾਮਲੇ ਵਿੱਚ ਕਿਸਾਨਾਂ ਦਾ ਦਾਅਵਾ ਹੈ ਕਿ ਸਹਿਕਾਰੀ ਸਭਾਵਾਂ ਵੱਲੋਂ ਦਿੱਤੀ ਜਾ ਰਹੀ ਸੁਪਰ ਜਿਪਸਮ ਖਾਦ ਵਿੱਚ ਜਿਪਸਮ ਦੀ ਮਾਤਰਾ ਜ਼ਿਆਦਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਸੁਪਰ ਦੇ ਨਾਮ 'ਤੇ ਵੇਚੇ ਜਾ ਰਹੇ ਜਿਪਸਮ ਦੀ ਕੀਮਤ ਕਿਸਾਨਾਂ ਤੋਂ 10 ਗੁਣਾ ਜ਼ਿਆਦਾ ਵਸੂਲੀ ਜਾ ਰਹੀ ਹੈ ਅਤੇ ਕਿਤੇ ਨਾ ਕਿਤੇ ਇਸ ਵਿੱਚ ਸੂਬਾ ਸਰਕਾਰ ਦੇ ਅਧਿਕਾਰੀਆਂ ਦੀ ਮਿਲੀਭੁਗਤ ਦਿਖਾਈ ਦੇ ਰਹੀ ਹੈ।
ਇਸ ਮਾਮਲੇ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਗਰੂਰ 'ਚ ਡਿਪਟੀ ਕਮਿਸ਼ਨਰ ਵੱਲੋਂ ਸੁਪਰ ਜਿਪਸਮ ਦੀ ਸਪਲਾਈ 'ਤੇ ਪਾਬੰਦੀ ਲਗਾਈ ਗਈ ਹੈ। ਕੁਝ ਸਮਾਂ ਪਹਿਲਾਂ ਸੂਬਾ ਸਰਕਾਰ ਨੇ ਇਸ ਦੀ ਸਪਲਾਈ ਰੋਕਣ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਸੀ, ਪਰ ਬਾਅਦ ਵਿੱਚ ਇਸ ਨੂੰ ਵਾਪਸ ਲੈ ਲਿਆ ਗਿਆ।
ਉਨ੍ਹਾਂ ਕਿਹਾ ਕਿ ਸੁਪਰ ਜਿਪਸਮ ਦੇ ਨਾਮ 'ਤੇ ਕਿਸਾਨਾਂ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ। ਜੇਕਰ ਸਰਕਾਰ ਇਸ 'ਤੇ ਪਾਬੰਦੀ ਨਹੀਂ ਲਗਾਉਂਦੀ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਕਰਦੀ ਤਾਂ ਕਿਸਾਨ ਸੰਗਠਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।






















