ਪੜਚੋਲ ਕਰੋ

Farmer Protest: ਮੋਦੀ ਕੋਲ ਜਾਣ ਦੀ ਬਜਾਏ ਮਰਨ ਵਰਤ ਖੁੱਲ੍ਹਵਾਉਣ ਲਈ ਜਥੇਦਾਰ ਕੋਲ ਕਿਉਂ ਗਏ ਭਾਜਪਾ ਲੀਡਰ ? ਡੱਲੇਵਾਲ ਨੇ ਵੀਡੀਓ ਜਾਰੀ ਕਰ ਪੁੱਛਿਆ ਸਵਾਲ

ਪੰਜਾਬ ਭਾਜਪਾ ਦੇ ਲੀਡਰਾਂ ਨੇ ਕੇਂਦਰ ਨਾਲ ਗੱਲ ਕਰਨ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਡੱਲੇਵਾਲ ਨੂੰ ਕਹਿ ਕੇ ਉਨ੍ਹਾਂ ਦਾ ਮਰਨ ਵਰਤ ਖੁੱਲ੍ਹਵਾਇਆ ਜਾਵੇ।

Farmer Protest: ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ 46 ਦਿਨ ਹੋ ਗਏ ਹਨ ਤੇ ਉਨ੍ਹਾਂ ਦੀ ਹਾਲਤ ਵਿਗੜ ਰਹੀ ਹੈ ਪਰ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ ਹੈ, ਹਾਲਾਂਕਿ ਇਸ ਦੌਰਾਨ ਪੰਜਾਬ ਭਾਜਪਾ ਦੇ ਲੀਡਰਾਂ ਨੇ ਕੇਂਦਰ ਨਾਲ ਗੱਲ ਕਰਨ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਡੱਲੇਵਾਲ ਨੂੰ ਕਹਿ ਕੇ ਉਨ੍ਹਾਂ ਦਾ ਮਰਨ ਵਰਤ ਖੁੱਲ੍ਹਵਾਇਆ ਜਾਵੇ। ਇਸ ਤੋਂ ਬਾਅਦ ਡੱਲੇਵਾਲ ਵੱਲੋਂ ਇਸ ਉੱਤੇ ਪ੍ਰਤੀਕਿਰਿਆ ਸਾਂਝੀ ਕੀਤੀ ਗਈ ਹੈ।

ਇਸ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ ਜਿਸ ਦਾ ਮਜਮੂਨ ਲਿਖਿਆ ਹੈ,  ਪੰਜਾਬ ਭਾਜਪਾ ਵੱਲੋਂ ਆਪਣਾ ਸਹੀ ਫਰਜ ਨਿਭਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਮਿਲ ਕੇ ਕਿਸਾਨਾ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਅਪੀਲ ਕਰਨ ਦੀ ਬਜਾਏ,  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮਿਲ ਕੇ 46 ਦਿਨ ਤੋਂ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਉੱਪਰ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਡੱਲੇਵਾਲ ਨੇ ਵੀਡੀਓ ਵਿੱਚ ਕਿਹਾ ਕਿ  ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਲੀਡਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਪੰਜ ਪਿਆਰਿਆਂ ਨੂੰ ਅਪੀਲ ਕੀਤੀ ਹੈ ਕਿ ਜਥੇਦਾਰ, ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਣ ਲਈ ਕਹਿਣ। ਡੱਲੇਵਾਲ ਨੇ ਕਿਹਾ ਕਿ ਇਹ ਪੰਜਾਬ ਦੇ ਲੀਡਰ ਹਨ ਤੇ ਇਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਪ ਰਾਸ਼ਟਰਪਤੀ, ਅਮਿਤ ਸ਼ਾਹ ਤੇ ਖੇਤੀਬਾੜੀ ਮੰਤਰੀ ਕੋਲ ਜਾਣਾ ਚਾਹੀਦਾ ਸੀ ਪਰ ਇਹ ਜਥੇਦਾਰ ਨੂੰ ਮਿਲਣ ਲਈ ਗਏ ਹਨ। ਡੱਲੇਵਾਲ ਨੇ ਕਿਹਾ ਕਿ ਇਸ ਸਭ ਦਾ ਕੀ ਮਤਲਬ ਨਿਕਲਦਾ ਹੈ, ਅਸੀਂ ਤਾਂ ਕਹਿਣੇ ਹਾਂ ਕਿ ਨਰਿੰਦਰ ਮੋਦੀ ਕੋਲ ਜਾਓ ਤੇ ਉਨ੍ਹਾਂ ਨੂੰ ਕਹੋ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ, ਭੁੱਖ ਹੜਤਾਲ ਉਸੇ ਵੇਲੇ ਹੀ ਖ਼ਤਮ ਕਰ ਦਿੱਤੀ ਜਾਵੇਗੀ।

ਜ਼ਿਕਰ ਕਰ ਦਈਏ ਕਿ ਭਾਜਪਾ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਦੀ ਅਗਵਾਈ ਹੇਠ ਵਫ਼ਦ ਨੇ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਪੱਤਰ ਦਿੱਤਾ। ਵਫ਼ਦ ਵਿੱਚ ਸਤਪਾਲ ਸਿੰਘ ਸਰਪੰਚ ਭੂਖੜੀ, ਬਲਵਿੰਦਰ ਸਿੰਘ ਸਾਬਕਾ ਸਰਪੰਚ ਭੂਖੜੀ, ਹਰਬੰਸ ਸਿੰਘ ਸਾਬਕਾ ਮੈਂਬਰ ਪੰਚਾਇਤ, ਹਰਮਨਪ੍ਰੀਤ ਸਿੰਘ ਪੰਨੂ ਅਤੇ ਲਖਵਿੰਦਰ ਸਿੰਘ ਲੱਖਾ ਬਾਬਾ ਭੂਖੜੀ ਸ਼ਾਮਲ ਸਨ।

 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਸੀਨੀਅਰ 'ਅਕਾਲੀ' ਆਗੂ 'ਆਪ' 'ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ...
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਸੀਨੀਅਰ 'ਅਕਾਲੀ' ਆਗੂ 'ਆਪ' 'ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਕਾਂਗਰਸੀ ਆਗੂ 'ਆਪ' 'ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਕਾਂਗਰਸੀ ਆਗੂ 'ਆਪ' 'ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ...
Punjab News: ਔਰਤਾਂ ਲਈ ਖੁਸ਼ਖਬਰੀ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਅਫ਼ਵਾਹਾਂ 'ਤੇ ਮਾਨ ਸਰਕਾਰ ਦਾ ਜਵਾਬ; 1 ਅਗਸਤ ਨੂੰ ਫਿਰ ਹੋਵੇਗੀ ਟੂੰ-ਟੂੰ...
ਔਰਤਾਂ ਲਈ ਖੁਸ਼ਖਬਰੀ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਅਫ਼ਵਾਹਾਂ 'ਤੇ ਮਾਨ ਸਰਕਾਰ ਦਾ ਜਵਾਬ; 1 ਅਗਸਤ ਨੂੰ ਫਿਰ ਹੋਵੇਗੀ ਟੂੰ-ਟੂੰ...
ਅਬੋਹਰ ਵਿੱਚ ਬੀਐਸਐਫ ਦੇ ਏਐਸਆਈ ਦੀ ਬਿਜਲੀ ਦੇ ਝਟਕੇ ਨਾਲ ਮੌਤ: ਆਪਣੇ ਕੁਆਰਟਰ ਦੀ ਛੱਤ ਸਾਫ਼ ਕਰਦੇ ਸਮੇਂ ਹਾਦਸਾ; ਦੋ ਧੀਆਂ ਦਾ ਪਿਤਾ; ਹਰਿਆਣਾ ਦਾ ਨਿਵਾਸੀ।
ਅਬੋਹਰ ਵਿੱਚ ਬੀਐਸਐਫ ਦੇ ਏਐਸਆਈ ਦੀ ਬਿਜਲੀ ਦੇ ਝਟਕੇ ਨਾਲ ਮੌਤ: ਆਪਣੇ ਕੁਆਰਟਰ ਦੀ ਛੱਤ ਸਾਫ਼ ਕਰਦੇ ਸਮੇਂ ਹਾਦਸਾ; ਦੋ ਧੀਆਂ ਦਾ ਪਿਤਾ; ਹਰਿਆਣਾ ਦਾ ਨਿਵਾਸੀ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget