ਸੰਗਰੂਰ: ਸਰਕਾਰ ਨਾਲ ਸਮਝੌਤਾ ਹੋਣ ਮਗਰੋਂ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦਾ ਅੱਝ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਐਸਐਸਪੀ, ਡਿਪਟੀ ਕਮਿਸ਼ਨਰ ਤੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਘ ਸਣੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੀ ਹਾਜ਼ਰ ਰਹੇ। ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਪਰਿਵਾਰ ਨਾਲ ਜੋ ਵੀ ਸਹਿਮਤੀ ਬਣੀ ਹੈ, ਸਰਕਾਰ ਉਸ ‘ਤੇ ਪਾਬੰਦ ਹੈ। ਪਰਿਵਾਰ ਨੂੰ ਮਾਲੀ ਮਦਦ ਲਈ 6 ਲੱਖ ਰੁਪਏ ਦੀ ਰਕਮ ਦੇ ਦਿੱਤੀ ਗਈ ਹੈ ਜਦਕਿ 14 ਲੱਖ ਦੀ ਰਕਮ ਆਉਣ ਵਾਲੇ ਦਿਨਾਂ ‘ਚ ਦੇ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬੱਚਿਆਂ ਦੀ ਬੀਏ ਤਕ ਦੀ ਪੜ੍ਹਾਈ ਦਾ ਕੰਮ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੇਖਣਗੇ।




ਇਨ੍ਹਾਂ ਤੋਂ ਇਲਾਵਾ ਸਰਕਾਰ ਘਰ ਦੀ ਮੁਰੰਮਤ ਲਈ ਮਦਦ ਕਰੇਗੀ। ਜਗਮੇਲ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇ ਕਾਗਜ਼ ਵੀ ਤਿਆਰ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਸਿੰਗਲਾ ਨੇ ਅੱਗੇ ਕਿਹਾ ਕਿ ਜਿਸ ਦਿਨ ਇਹ ਮਾਮਲਾ ਸਾਹਮਣੇ ਆਇਆ ਸੀ, ਉਸੇ ਦਿਨ ਚਾਰਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਸੀ।



jaਯਾਦ ਰਹੇ ਸੰਗਰੂਰ ਜ਼ਿਲ੍ਹੇ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਨਾਲ ਬਹਿਸਬਾਜ਼ੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਉਸ ਨੂੰ 3 ਘੰਟੇ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਜਗਮੇਲ ਦੀ ਚੰਡੀਗੜ੍ਹ ਪੀਜੀਆਈ ‘ਚ ਮੌਤ ਹੋਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੀਜੀਆਈ ਬਾਹਰ ਕਾਫੀ ਹੰਗਾਮਾ ਕੀਤਾ ਸੀ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਤੋਂ ਮੁਆਵਜ਼ੇ ਦੇ ਨਾਲ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਰੱਖੀ ਸੀ।