ਪੜਚੋਲ ਕਰੋ

Jagmohan Kang join Congress: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ 'ਚ 'ਆਪ' ਨੂੰ ਝਟਕਾ! ਸਾਬਕਾ ਮੰਤਰੀ ਜਗਮੋਹਨ ਕੰਗ ਨੇ ਮੁੜ ਮਿਲਾਇਆ ਕਾਂਗਰਸ ਨਾਲ ਹੱਥ

Jagmohan Kang join Congress: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲ ਬਦਲੀਆਂ ਦਾ ਦੌਰ ਚੱਲ ਰਿਹਾ ਹੈ। ਹੁਣ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ।

Jagmohan Kang join Congress: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲ ਬਦਲੀਆਂ ਦਾ ਦੌਰ ਚੱਲ ਰਿਹਾ ਹੈ। ਹੁਣ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ 'ਆਪ' ਨੂੰ ਛੱਡ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਦੱਸ ਦਈਏ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਸਨ। ਹੁਣ ਲੋਕ ਸਭਾ ਚੋਣਾਂ ਵਿੱਚ ਉਹ ‘ਆਪ’ ਛੱਡ ਕੇ ਕਾਂਗਰਸ ਵਿੱਚ ਪਰਤ ਆਏ ਹਨ।

ਉਹ ਦਿੱਲੀ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ। ਇਸ ਨੂੰ ਆਮ ਆਦਮੀ ਪਾਰਟੀ ਲਈ ਝਟਕਾ ਮੰਨਿਆ ਜਾ ਰਿਹਾ ਹੈ। ਕੰਗ ਦਾ ਖਰੜ ਵਿਧਾਨ ਸਭਾ ਹਲਕੇ ਵਿੱਚ ਚੰਗਾ ਪ੍ਰਭਾਵ ਹੈ। ਇਸ ਨਾਲ ਕਾਂਗਰਸ ਨੂੰ ਫਾਇਦਾ ਹੋ ਸਕਦਾ ਹੈ।

ਇਹ ਵੀ ਪੜ੍ਹੋ: Charanjit Channi: ਮੁੜ ਫਸ ਗਏ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ, ਦੁਪਹਿਰ ਦੋ ਵਜੇ ਤੱਕ ਸੌਂਪਣਗੇ ਰਿਪੋਰਟ

ਦਰਅਸਲ 2022 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਖਰੜ ਤੋਂ ਜਗਮੋਹਨ ਕੰਗ ਦੀ ਟਿਕਟ ਰੱਦ ਕਰ ਦਿੱਤੀ ਸੀ। ਇਸ ਤੋਂ ਇਲਾਵਾ ਰੋਪੜ ਦੇ ਸ਼ਰਾਬ ਕਾਰੋਬਾਰੀ ਵਿਜੇ ਸ਼ਰਮਾ ਟਿੰਕੂ ਨੂੰ ਖਰੜ ਤੋਂ ਉਮੀਦਵਾਰ ਬਣਾਇਆ ਗਿਆ ਸੀ। ਉਸ ਸਮੇਂ ਕੰਗ ਨੇ ਦੋਸ਼ ਲਾਇਆ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਈਕਮਾਂਡ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੀ ਟਿਕਟ ਕੈਂਸਲ ਕਰਵਾਈ ਹੈ ਕਿਉਂਕਿ ਉਹ ਉਨ੍ਹਾਂ ਤੋਂ ਸੀਨੀਅਰ ਹਨ। 

ਇਸ ਤੋਂ ਬਾਅਦ ਕੰਗ ‘ਆਪ’ ਵਿੱਚ ਸ਼ਾਮਲ ਹੋ ਗਏ ਸੀ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਚਮਕੌਰ ਸਾਹਿਬ ਵਿੱਚ ਵੀ ਚੋਣ ਪ੍ਰਚਾਰ ਕੀਤਾ ਸੀ ਜਿੱਥੋਂ ਚਰਨਜੀਤ ਸਿੰਘ ਚੰਨੀ ਚੋਣ ਲੜ ਰਹੇ ਸਨ। ਇੰਨਾ ਹੀ ਨਹੀਂ ਉਨ੍ਹਾਂ ਵੱਲੋਂ ਚੰਨੀ ਖਿਲਾਫ ਇੱਕ ਗੀਤ ਵੀ ਤਿਆਰ ਕਰਵਾਇਆ ਸੀ। ਉਨ੍ਹਾਂ ਨੇ ਇਸ ਦਾ ਪ੍ਰਚਾਰ ਵੀ ਕੀਤਾ ਸੀ।

ਦੱਸ ਦਈਏ ਕਿ ਕੰਗ ਪੁਰਾਣੇ ਕਾਂਗਰਸੀ ਆਗੂਆਂ ਵਿੱਚੋਂ ਇੱਕ ਹਨ। ਉਹ 1976 ਵਿੱਚ ਯੂਥ ਕਾਂਗਰਸ ਦੇ ਆਰਟ ਐਂਡ ਕਲਚਰ ਸੈੱਲ ਦੇ ਪ੍ਰਧਾਨ ਬਣੇ। ਉਹ 1992 ਵਿੱਚ ਪਹਿਲੀ ਵਾਰ ਵਿਧਾਨ ਸਭਾ ਮੋਰਿੰਡਾ ਤੋਂ ਵਿਧਾਇਕ ਚੁਣੇ ਗਏ। ਉਹ 2002 ਵਿੱਚ ਮੋਰਿੰਡਾ ਤੇ 2012 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਮੁੜ ਵਿਧਾਇਕ ਬਣੇ। ਉਹ 2002 ਦੀ ਸਰਕਾਰ ਵਿੱਚ ਮੰਤਰੀ ਵੀ ਰਹੇ। 2017 ਦੀਆਂ ਵਿਧਾਨ ਸਭਾ ਚੋਣਾਂ 'ਚ ਉਹ 'ਆਪ' ਉਮੀਦਵਾਰ ਕੰਵਰ ਸੰਧੂ ਤੋਂ 2012 ਦੀਆਂ ਵੋਟਾਂ ਨਾਲ ਹਾਰ ਗਏ। ਜਦੋਂ ਕਿ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜੀਆਂ ਸਨ। ਹਾਲਾਂਕਿ ਖਰੜ ਵਿੱਚ ਉਨ੍ਹਾਂ ਦਾ ਮਜ਼ਬੂਤ ​​ਆਧਾਰ ਹੈ।

ਇਹ ਵੀ ਪੜ੍ਹੋ: Ludhiana News: ਰਾਜਸਥਾਨ ਪੁਲਿਸ ਦਾ ਪੰਜਾਬ ਪੁਲਿਸ ਖਿਲਾਫ ਵੱਡਾ ਐਕਸ਼ਨ! ਜੋਧਪੁਰ ਤੋਂ ਚੁੱਕ ਲਿਆਏ ਨੌਜਵਾਨ, 10 ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ

ਟਾਪ ਹੈਡਲਾਈਨ

ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Embed widget