ਜਗਤਾਰ ਹਵਾਰਾ ਦੀ ਜੇਲ੍ਹ ਤਬਾਦਲੇ ਦੀ ਪਟੀਸ਼ਨ 'ਤੇ ਸੁਣਵਾਈ ਟਲੀ, SC ਨੇ ਕੇਂਦਰ ਸਣੇ ਤਿੰਨ ਹੋਰ ਸੂਬਿਆਂ ਤੋਂ ਮੰਗਿਆ ਜਵਾਬ
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਸਬੰਧੀ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਫਿਰ ਟੱਲ ਗਈ ਹੈ।

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਸਬੰਧੀ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਫਿਰ ਟੱਲ ਗਈ ਹੈ। ਜਸਟਿਸ ਬੀ.ਆਰ. ਗਵਈ ਦੀ ਅਗਵਾਈ ਵਾਲੇ ਬੈਂਚ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਬੇਨਤੀ 'ਤੇ ਅਗਲੀ ਸੁਣਵਾਈ ਦੀ ਤਰੀਕ ਦਿੱਤੀ।
ਪੰਜਾਬ ਸਰਕਾਰ ਨੇ 4 ਫਰਵਰੀ, 2025 ਨੂੰ ਹੋਈ ਸੁਣਵਾਈ ਦੌਰਾਨ ਹਵਾਰਾ ਦੀ ਪਟੀਸ਼ਨ ਦਾ ਸਖ਼ਤ ਵਿਰੋਧ ਕਰਦਿਆਂ ਹੋਇਆਂ ਕਿਹਾ ਸੀ ਕਿ ਉਨ੍ਹਾਂ ਨੂੰ ਸਿਰਫ਼ ਚੰਡੀਗੜ੍ਹ ਹੀ ਤਬਦੀਲ ਕੀਤਾ ਜਾ ਸਕਦਾ ਹੈ, ਪੰਜਾਬ ਵਿੱਚ ਨਹੀਂ ਕਿਉਂਕਿ ਉਨ੍ਹਾਂ ਦੀ ਸੁਣਵਾਈ ਦੀ ਪ੍ਰਕਿਰਿਆ ਚੰਡੀਗੜ੍ਹ ਵਿੱਚ ਹੋਈ ਸੀ। ਪੰਜਾਬ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਹਵਾਰਾ ਨੇ ਪਹਿਲਾਂ 2018 ਵਿੱਚ ਦਿੱਲੀ ਹਾਈ ਕੋਰਟ ਵਿੱਚ ਵੀ ਇਸੇ ਤਰ੍ਹਾਂ ਦੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ।
ਅਦਾਲਤ ਨੇ ਹਵਾਰਾ ਦੀ ਪਟੀਸ਼ਨ 'ਤੇ ਕੇਂਦਰ, ਦਿੱਲੀ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਹਵਾਰਾ ਨੇ ਦਲੀਲ ਦਿੱਤੀ ਹੈ ਕਿ ਦਿੱਲੀ ਵਿੱਚ ਉਨ੍ਹਾਂ ਵਿਰੁੱਧ ਕੋਈ ਕੇਸ ਲੰਬਿਤ ਨਹੀਂ ਹੈ। ਉਹ ਪੰਜਾਬ ਵਿੱਚ ਇੱਕ ਪੁਰਾਣੇ ਕੇਸ ਦੀ ਸੁਣਵਾਈ ਵਿੱਚ ਸ਼ਾਮਲ ਨਹੀਂ ਹੋ ਪਾ ਰਹੇ ਕਿਉਂਕਿ ਉਨ੍ਹਾਂ ਨੂੰ ਦਿੱਲੀ ਤੋਂ ਪੇਸ਼ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੀ 14 ਸਾਲ ਦੀ ਧੀ ਪੰਜਾਬ ਵਿੱਚ ਰਹਿੰਦੀ ਹੈ, ਪਰ ਉਹ ਜੇਲ੍ਹ ਵਿੱਚ ਹੋਣ ਕਰਕੇ ਉਸ ਨੂੰ ਮਿਲ ਨਹੀਂ ਪਾ ਰਹੇ। ਜੇਲ੍ਹ ਵਿੱਚ ਉਨ੍ਹਾਂ ਦਾ ਆਚਰਣ ਚੰਗਾ ਰਿਹਾ ਹੈ ਅਤੇ ਪੰਜਾਬ ਦੇ ਜੇਲ੍ਹਾਂ ਦੇ ਡਾਇਰੈਕਟਰ ਜਨਰਲ ਨੇ 2016 ਵਿੱਚ ਹੀ ਉਨ੍ਹਾਂ ਦੇ ਤਬਾਦਲੇ ਦੀ ਸਿਫਾਰਸ਼ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















