ਦਿੱਲੀ ਤੋਂ ਪੰਜਾਬ ਦੀ ਜੇਲ੍ਹ 'ਚ ਜਾਣ ਲਈ ਜਗਤਾਰ ਸਿੰਘ ਹਵਾਰਾ ਨੇ SC 'ਚ ਦਿੱਤੀ ਅਰਜੀ, ਅਦਾਲਤ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
Jagtar Singh Hawara Plea in Supreme court: ਹਵਾਰਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਤੇ ਉਹ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।
Punjab News: ਜਗਤਾਰ ਸਿੰਘ ਹਵਾਰਾ ਨੇ ਆਪਣੇ ਆਪ ਨੂੰ ਦਿੱਲੀ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਿੱਤੀ ਹੈ। ਸੁਪਰੀਮ ਕੋਰਟ ਨੇ ਹਵਾਰਾ ਦੀ ਪਟੀਸ਼ਨ 'ਤੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।
ਹਵਾਰਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਤੇ ਉਹ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਬੱਬਰ ਖਾਲਸਾ ਨਾਲ ਸਬੰਧਤ ਹਵਾਰਾ 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸੁਰੰਗ ਬਣਾ ਕੇ ਆਪਣੇ ਦੋ ਸਾਥੀਆਂ ਨਾਲ ਫ਼ਰਾਰ ਹੋ ਗਿਆ ਸੀ। ਹਾਲਾਂਕਿ 2005 'ਚ ਉਸ ਨੂੰ ਦਿੱਲੀ 'ਚ ਫਿਰ ਗ੍ਰਿਫਤਾਰ ਕਰ ਲਿਆ ਗਿਆ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਹੈ।
ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਵਾਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ 1995 'ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ 'ਤੇ ਬੰਬ ਧਮਾਕਾ ਕੀਤਾ ਸੀ। ਇਸ ਕੇਸ ਵਿੱਚ ਹਵਾਰਾ ਤੋਂ ਇਲਾਵਾ ਪਰਮਜੀਤ ਸਿੰਘ ਭਿਉਰਾ, ਬਲਵੰਤ ਸਿੰਘ ਰਾਜੋਆਣਾ ਤੇ ਜਗਤਾਰ ਸਿੰਘ ਤਾਰਾ ਸਮੇਤ ਕਈ ਹੋਰਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਨ੍ਹਾਂ ਵਿਚੋਂ ਜ਼ਿਆਦਾਤਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਵਾਰਾ ਇਸ ਮਾਮਲੇ ਵਿੱਚ ਪਹਿਲਾਂ ਪੰਜਾਬ ਦੀ ਬੁੜੈਲ ਜੇਲ੍ਹ ਵਿੱਚ ਬੰਦ ਸੀ ਪਰ ਉਹ 2004 ਵਿੱਚ ਸੁਰੰਗ ਪੁੱਟ ਕੇ ਉਥੋਂ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ 2005 ਵਿੱਚ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ। ਉਦੋਂ ਤੋਂ ਉਹ ਦਿੱਲੀ ਦੀ ਜੇਲ੍ਹ ਵਿੱਚ ਬੰਦ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।