ਪੜਚੋਲ ਕਰੋ

ਹਵਾਰਾ ਨੇ ਤਿਹਾੜ ਜੇਲ੍ਹ 'ਚੋਂ ਸੰਭਾਲੀ ਬਰਗਾੜੀ ਮੋਰਚੇ ਦੀ ਕਮਾਨ, ਹੁਣ ਤੱਕ ਦੇ ਸਾਰੇ ਫੈਸਲੇ ਰੱਦ

ਚੰਡੀਗੜ੍ਹ: 'ਸਰਬੱਤ ਖ਼ਾਲਸਾ’ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਨੇ ਬਰਗਾੜੀ ਇਨਸਾਫ਼ ਮੋਰਚਾ ਦੀ ਕਮਾਨ ਸੰਭਲਦਿਆਂ ਹੀ ਪਹਿਲਾਂ ਲਏ ਗਏ ਸਾਰੇ ਫੈਸਲੇ ਰੱਦ ਕਰ ਦਿੱਤੇ ਹਨ। ਇਨ੍ਹਾਂ ਫੈਸਲਿਆਂ ਵਿੱਚ ਲੋਕ ਸਭਾ ਤੇ ਸ਼੍ਰੋਮਣੀ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਲੜਣਾ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਹਵਾਰਾ ਵੱਲੋਂ ਬਣਾਈ ਕਮੇਟੀ ਨੇ 27 ਜਨਵਰੀ ਨੂੰ ਚੰਡੀਗੜ੍ਹ ਵਿੱਚ ਇਕੱਠ ਸੱਦ ਲਿਆ ਹੈ।

ਹਵਾਰਾ ਨੇ ਤਿਹਾੜ ਜੇਲ੍ਹ 'ਚੋਂ ਸੰਭਾਲੀ ਬਰਗਾੜੀ ਮੋਰਚੇ ਦੀ ਕਮਾਨ, ਹੁਣ ਤੱਕ ਦੇ ਸਾਰੇ ਫੈਸਲੇ ਰੱਦ

ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ’ਚੋਂ ਹੁਕਮ ਜਾਰੀ ਕਰਕੇ ਤਿੰਨ ਮੁਤਵਾਜ਼ੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਦੀ ਅਗਵਾਈ ਹੇਠ ਚੱਲੇ ਬਰਗਾੜੀ ਇਨਸਾਫ਼ ਮੋਰਚੇ ਦੌਰਾਨ ਲਏ ਸਾਰੇ ਫ਼ੈਸਲਿਆਂ ਉਪਰ ਰੋਕ ਲਾ ਦਿੱਤੀ ਹੈ। ਹਵਾਰਾ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੂੰ ਇਨਸਾਫ਼ ਮੋਰਚੇ ਵੱਲੋਂ ਲਏ ਸਾਰੇ ਫ਼ੈਸਲਿਆਂ ਦੀ ਨਜ਼ਰਸਾਨੀ ਕਰਨ ਲਈ ਕਿਹਾ ਹੈ। ਇਸ ਤਹਿਤ ਪੰਜ ਮੈਂਬਰ ਕਮੇਟੀ ਵੱਲੋਂ 27 ਜਨਵਰੀ ਨੂੰ ਚੰਡੀਗੜ੍ਹ ਵਿੱਚ ਇਕੱਠ ਕਰਕੇ ਇਨਸਾਫ਼ ਮੋਰਚੇ ਦੌਰਾਨ ਲਏ ਫ਼ੈਸਲਿਆਂ ਉਪਰ ਮੁੜ ਵਿਚਾਰ ਕੀਤਾ ਜਾਵੇਗਾ। ਹਵਾਰਾ ਵੱਲੋਂ ਬਣਾਈ 5 ਮੈਂਬਰੀ ਕਮੇਟੀ ਵਿੱਚੋਂ 4 ਮੈਂਬਰਾਂ ਸੀਨੀਅਰ ਵਕੀਲ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਪ੍ਰੋ. ਬਲਜਿੰਦਰ ਸਿੰਘ ਤੇ ਮਾਸਟਰ ਸੰਤੋਖ ਸਿੰਘ ਦਾਬਾਂਵਾਲੀ ਨੇ ਕਿਹਾ ਹੈ ਕਿ ਬਰਗਾੜੀ ਇਨਸਾਫ਼ ਮੋਰਚੇ ਦਾ ਕੋਈ ਫ਼ੈਸਲਾ ਲਾਗੂ ਨਹੀਂ ਕੀਤਾ ਜਾਵੇਗਾ। ਉਸ ਦੌਰਾਨ ਲਏ ਸਾਰੇ ਫ਼ੈਸਲਿਆਂ ਦੀ 27 ਜਨਵਰੀ ਨੂੰ ਬੁਲਾਏ ਪੰਥਕ ਇਕੱਠ ਵਿਚ ਪੜਚੋਲ ਕਰਨ ਮਗਰੋਂ ਸਾਰਿਆਂ ਦੀ ਰਾਏ ਨਾਲ ਨਵੇਂ ਫ਼ੈਸਲੇ ਲਏ ਜਾਣਗੇ। ਕਮੇਟੀ ਮੈਂਬਰਾਂ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ਤੇ ਐਸਜੀਪੀਸੀ ਦੀਆਂ ਚੋਣਾਂ ਲੜਨ ਬਾਰੇ ਫਿਲਹਾਲ ਇਨਸਾਫ਼ ਮੋਰਚੇ ਦੇ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਕਮੇਟੀ ਮੈਂਬਰਾਂ ਨੇ ਕਿਹਾ ਕਿ ਬਰਗਾੜੀ ਇਨਸਾਫ਼ ਮੋਰਚੇ ਦੀ ਸਮਾਪਤੀ ਤੇ ਹੋਰ ਲਏ ਫ਼ੈਸਲਿਆਂ ਉਪਰ ਖ਼ੁਦ ਦੋ ਜਥੇਦਾਰਾਂ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ, ਜਿਸ ਕਾਰਨ ਹਵਾਰਾ ਨੇ ਇਹ ਕਦਮ ਚੁੱਕੇ ਹਨ। ਕਮੇਟੀ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਨੂੰ 27 ਜਨਵਰੀ ਦੇ ਇਕੱਠ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ, ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੇਣ ਤੇ ਬੰਦੀ ਸਿੱਖਾਂ ਦੀ ਰਿਹਾਈ ਦੀਆਂ ਮੰਗਾਂ ਬਰਗਾੜੀ ਮੋਰਚੇ ਦੌਰਾਨ ਪੂਰੀ ਤਰ੍ਹਾਂ ਮੰਨੀਆਂ ਨਹੀਂ ਗਈਆਂ ਤੇ 27 ਜਨਵਰੀ ਨੂੰ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget