Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਦੇ ਖ਼ਿਲਾਫ਼ ਜਲੰਧਰ ਦੇਹਾਤ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਤਾਰਾ ਨੂੰ ਬਰੀ ਕਰ ਦਿੱਤਾ ਹੈ।


ਪਹਿਲਾਂ ਚਰਚਾ ਸੀ ਕਿ ਤਾਰਾ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਪਰ ਫਿਰ ਤਾਰਾ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਸਾਲ 2012 ਵਿੱਚ ਗੁਰਾਇਆ ਥਾਣੇ ਵਿੱਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। 20 ਨੂੰ ਅਦਾਲਤ ਵਿੱਚ ਬਹਿਸ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਤੋਂ ਬਾਅਦ ਅੱਜ ਤਾਰਾ ਨੂੰ ਅਦਾਲਤ ਵਿੱਚ ਬਰੀ ਕਰ ਦਿੱਤਾ ਗਿਆ। ਤਾਰਾ ਦੇ ਬਰੀ ਹੋਣ 'ਤੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।


ਜ਼ਿਕਰ ਕਰ ਦਈਏ ਕਿ 20/21 ਜਨਵਰੀ 2004 ਦੀ ਅੱਧੀ ਰਾਤ ਨੂੰ ਬੁੜੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਉਨ੍ਹਾਂ ਦੇ ਰਸੋਈਏ ਅਤੇ ਦੇਵ ਸਿੰਘ ਦੇਵੀ ਕਤਲ ਕੇਸ ਵਿੱਚ ਸ਼ਾਮਲ ਦੋਸ਼ੀ ਸੁਰੰਗ ਪੁੱਟ ਕੇ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :