Jagtar Singh Tara: ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਤਾਰਾ ਨੂੰ ਮਿਲੀ ਪੈਰੋਲ
Jagtar Singh Tara: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ।
Jagtar Singh Tara: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਉਸ ਨੂੰ ਇਹ ਪੈਰੋਲ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਅਦਾਲਤ ਨੇ ਜਗਤਾਰ ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।
ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਦੋ ਘੰਟੇ ਲਈ ਪੈਰੋਲ ਦੇ ਦਿੱਤੀ ਹੈ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ 25 ਲੱਖ ਦੀ ਲੁੱਟ ਬਾਰੇ ਵੱਡਾ ਖੁਲਾਸਾ, ਘਰ ਦੇ ਭੇਤੀ ਹੀ ਨਿਕਲੇ ਲੁਟੇਰੇ
ਦੱਸ ਦਈਏ ਕਿ 20/21 ਜਨਵਰੀ 2004 ਦੀ ਅੱਧੀ ਰਾਤ ਨੂੰ ਬੁਡੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭੌਰਾ ਤੇ ਜਗਤਾਰ ਸਿੰਘ ਤਾਰਾ ਜੇਲ੍ਹ ਵਿੱਚੋਂ ਸੁਰੰਗ ਪੁੱਟ ਕੇ ਫਰਾਰ ਹੋ ਗਏ ਸਨ। ਉਨ੍ਹਾਂ ਨੇ ਟਾਇਲਟ ਸੀਟ ਨੂੰ ਉਖਾੜ ਕੇ ਬੈਰਕ ਦੇ ਅੰਦਰ 94 ਫੁੱਟ ਲੰਬੀ ਸੁਰੰਗ ਪੁੱਟੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Hoshiarpur News: ਇੰਤਕਾਲ ਬਦਲੇ 25,000 ਰਿਸ਼ਵਤ! ਪਟਵਾਰੀ ਆਇਆ ਵਿਜੀਲੈਂਸ ਬਿਊਰੋ ਦੇ ਅੜਿੱਕੇ