ਪੜਚੋਲ ਕਰੋ

Jai Inder Kaur: ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ, ਸਮਾਰਟ ਰਾਸ਼ਨ ਕਾਰਡਾਂ ਨੂੰ ਰੱਦ ਕਰਨ ਵਿੱਚ ਸਿਆਸੀ ਬਦਲਾਖੋਰੀ ਦਾ ਕੀਤਾ ਵਿਰੋਧ

Patiala News : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨੂੰ ਇੱਕ ਮੰਗ ਪੱਤਰ ਸੌਂਪਿਆ ,ਜਿਸ ਵਿੱਚ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ

Patiala News : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨੂੰ ਇੱਕ ਮੰਗ ਪੱਤਰ ਸੌਂਪਿਆ ,ਜਿਸ ਵਿੱਚ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਨੂੰ ਲੈ ਕੇ ਆਮ ਆਦਮੀ ਸਰਕਾਰ ਦੀ ਸਿਆਸੀ ਬਦਲਾਖੋਰੀ ਅਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਗਿਆ।

ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰ ਦਿੱਤੇ ਹਨ। ਇਨ੍ਹਾਂ ਪਰਿਵਾਰਾਂ ਦਾ ਸਿਰਫ਼ ਇਨ੍ਹਾਂ ਕਸੂਰ ਹੈ ਕਿ ਉਹ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਵਿਰੋਧੀ ਪਾਰਟੀਆਂ ਦੇ ਸਮਰਥਕ ਸੀ।"

ਉਨ੍ਹਾਂ ਅੱਗੇ ਕਿਹਾ, “ਅੱਜ ਅਸੀਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਜ਼ਿਲ੍ਹੇ ਵਿੱਚ ਹੋ ਰਹੀ ਘੋਰ ਬੇਇਨਸਾਫ਼ੀ ਬਾਰੇ ਉਨ੍ਹਾਂ ਦਾ ਧਿਆਨ ਲਿਆਂਦਾ ਗਿਆ ਹੈ। ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਜਿਨ੍ਹਾਂ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ, ਦੇ ਕੇਸਾਂ ਦੀ ਸਮੀਖਿਆ ਕਰਨ ਲਈ 5 ਵਿਅਕਤੀਆਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਹ ਕਮੇਟੀ ਬਿਨਾਂ ਕਿਸੇ ਕਾਨੂੰਨੀ ਤਾਕਤ ਦੇ ਬਣਾਈ ਗਈ ਸੀ ਅਤੇ ਇਸ ਵਿੱਚ ਸਿਰਫ਼ 'ਆਪ' ਨਾਲ ਸਬੰਧਤ ਵਿਅਕਤੀ ਸ਼ਾਮਲ ਸਨ ਜਦਕਿ ਇਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹੋਣੇ ਚਾਹੀਦੇ ਸਨ।"

ਭਾਜਪਾ ਆਗੂ ਨੇ ਅੱਗੇ ਕਿਹਾ, "ਹੁਣ, ਆਮ ਆਦਮੀ ਪਾਰਟੀ ਸਰਕਾਰ ਦੀ ਸਿਆਸੀ ਬਦਲਾਖੋਰੀ ਕਾਰਨ, ਭਾਰਤੀ ਜਨਤਾ ਪਾਰਟੀ, ਕਾਂਗਰਸ, ਅਕਾਲੀ ਦਲ ਅਤੇ ਹੋਰ ਪਾਰਟੀਆਂ ਨਾਲ ਸਬੰਧਤ ਲਗਭਗ 5000 ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਬਿਨਾਂ ਪ੍ਰਕਿਰਿਆ ਦੀ ਪਾਲਣਾ ਕੀਤੇ ਰੱਦ ਕਰ ਦਿੱਤਾ ਗਏ ਹਨ। ਇਹ ਪਰਿਵਾਰ ਸਮਾਜ ਦੇ ਬਹੁਤ ਹੀ ਗਰੀਬ ਤਬਕੇ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੇਂਦਰ/ਰਾਜ ਸਰਕਾਰ ਦੀ ਸਕੀਮ ਤਹਿਤ ਆਟਾ, ਦਾਲ ਦੇ ਰੂਪ ਵਿੱਚ ਦਿੱਤੀ ਜਾ ਰਹੀ ਰਾਸ਼ਨ ਰਾਹਤ ਦੇਣ ਤੋਂ ਵਾਂਝੇ ਰੱਖਿਆ ਗਿਆ ਹੈ।”

ਉਨ੍ਹਾਂ ਨੇ ਅੱਗੇ ਕਿਹਾ  "ਇਸ ਮੈਮੋਰੰਡਮ ਰਾਹੀਂ ਅਸੀਂ ਉਹਨਾਂ ਨੂੰ ਬੇਨਤੀ ਕੀਤੀ ਹੈ ਕਿ ਇਹਨਾਂ ਪਰਿਵਾਰਾਂ ਦੇ ਤੁਰੰਤ ਸਮਾਰਟ ਰਾਸ਼ਨ ਕਾਰਡ ਬਹਾਲ ਕਰਨ ਲਈ ਫੂਡ ਅਤੇ ਸਿਵਲ ਸਪਲਾਈ ਵਿਭਾਗ ਪਟਿਆਲਾ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ, ਅਜਿਹਾ ਨਾ ਹੋਣ 'ਤੇ ਅਸੀਂ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕਰਾਂਗੇ। ਜੈ ਇੰਦਰ ਕੌਰ ਦੇ ਨਾਲ ਭਾਜਪਾ ਪਟਿਆਲਾ ਦੇ ਆਗੂ ਕੇਕੇ ਮਲਹੋਤਰਾ, ਕੇਕੇ ਸ਼ਰਮਾ, ਵਿਜੇ ਕੂਕਾ, ਅਤੁਲ ਜੋਸ਼ੀ, ਸੰਜੀਵ ਸ਼ਰਮਾ ਬਿੱਟੂ, ਵਰਿੰਦਰ ਗੁਪਤਾ ਅਤੇ ਅਨਿਲ ਮੰਗਲਾ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget