ਪੜਚੋਲ ਕਰੋ

ਬਾਗ਼ੀਆਂ ਦਾ ਸਾਥ ਛੱਡ ਕੇਜਰੀਵਾਲ ਲੜ ਲੱਗੇ ਰੋੜੀ ਵੱਲੋਂ ਖਹਿਰਾ 'ਤੇ ਵੱਡਾ ਹਮਲਾ

ਚੰਡੀਗੜ੍ਹ: ਕਦੇ ਖਹਿਰਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋਏ ਧੜੇ ਵਿੱਚ ਦਾ ਹਿੱਸਾ ਰਹਿਣ ਵਾਲੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਹੁਣ ਉਨ੍ਹਾਂ ਵਿਰੁੱਧ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਰੋੜੀ ਨੇ ਕਿਹਾ ਹੈ ਕਿ 'ਆਪ' ਤੋਂ ਵੱਖ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾ ਕੇ ਖ਼ੁਦ ਹੀ ਪ੍ਰਧਾਨ ਬਣਨ ਵਾਲੇ ਸੁਖਪਾਲ ਖਹਿਰਾ ਨੇ ਹਮੇਸ਼ਾ ਕੁਰਸੀ ਹਾਸਲ ਕਰਨ ਦੀ ਹੀ ਇੱਛਾ ਰੱਖੀ ਹੈ। ਪ੍ਰੈਸ ਬਿਆਨ ਵਿੱਚ ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਤੇ ਸਿਧਾਂਤਾਂ ਤੋਂ ਭਟਕਣ ਦੇ ਇਲਜ਼ਾਮ ਲਾਉਣ ਵਾਲੇ ਖਹਿਰਾ ਨੇ ਆਪਣੀ ਨਵੀਂ ਪਾਰਟੀ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਕਿਹੜੀ ਰਾਇਸ਼ੁਮਾਰੀ ਕਰਵਾਈ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਖਹਿਰਾ ਕੁਰਸੀ ਲਈ ਹੀ ਕੰਮ ਕਰ ਰਹੇ ਹਨ ਅਤੇ ਜਦੋਂ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ ਤੋਂ ਲਾਹ ਕੇ ਇੱਕ ਪੜੇ ਲਿਖੇ ਦਲਿਤ ਆਗੂ ਨੂੰ ਲਗਾਇਆ ਤਾਂ ਖਹਿਰਾ ਇਹ ਬਰਦਾਸ਼ਤ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰ ਕੇ ਅਸਲ ਵਿਚ ਖਹਿਰਾ ਪਾਰਟੀ ਛੱਡਣ ਦੇ ਬਹਾਨੇ ਲੱਭ ਰਹੇ ਸਨ। ਰੋੜੀ ਨੇ ਕਿਹਾ ਕਿ ਸੱਚਾ-ਸੁੱਚਾ ਹੋਣ ਦਾ ਦਾਅਵਾ ਕਰਨ ਵਾਲੇ ਖਹਿਰਾ ਅਸਲ ਵਿੱਚ ਸੱਤਾ ਦੇ ਲਾਲਚੀ ਹਨ ਅਤੇ ਲੋਕ ਮੁੱਦਿਆਂ ਨਾਲ ਉਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ। ਰੋੜੀ ਨੇ ਕਿਹਾ ਕਿ ਜੇਕਰ ਖਹਿਰਾ ਵਿਚ ਥੋੜ੍ਹੀ ਜਿਹੀ ਵੀ ਗ਼ੈਰਤ ਬਾਕੀ ਹੈ ਤਾਂ ਉਹ ਆਮ ਆਦਮੀ ਪਾਰਟੀ ਦੇ ਨਾਮ 'ਤੇ ਜਿੱਤੀ ਸੀਟ ਤੋਂ ਅਸਤੀਫ਼ਾ ਦੇ ਕੇ ਭੁਲੱਥ ਤੋਂ ਮੁੜ ਚੋਣ ਕਿਉਂ ਨਹੀਂ ਲੜ ਲੈਂਦੇ। ਉਨ੍ਹਾਂ ਕਿਹਾ ਕਿ ਖਹਿਰਾ ਇਸ ਗੱਲ ਦਾ ਬਹਾਨਾ ਬਣਾ ਰਹੇ ਹਨ ਕਿ ਉਨ੍ਹਾਂ ਦੇ ਅਸਤੀਫ਼ਾ ਦੇਣ ਨਾਲ ਸੂਬੇ ਤੇ ਭੁਲੱਥ ਉਪ ਚੋਣਾਂ ਦਾ ਭਾਰ ਪਵੇਗਾ ਤਾਂ ਕੀ ਉਨ੍ਹਾਂ ਦੇ ਲੋਕ ਸਭਾ ਚੋਣ ਲੜਨ ਨਾਲ ਅਜਿਹਾ ਨਹੀਂ ਹੋਵੇਗਾ? ਗੜ੍ਹਸ਼ੰਕਰ ਤੋਂ ਵਿਧਾਇਕ ਰੋੜੀ ਨੇ ਪੁੱਛਿਆ ਕਿ ਇਸ ਦਾ ਮਤਲਬ ਖਹਿਰਾ ਬਠਿੰਡਾ ਖ਼ੁਦ ਹਾਰਨ ਅਤੇ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਜਾ ਰਹੇ ਹਨ। ਜਿਸ ਤਰ੍ਹਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣ ਲਈ ਲੰਬੀ ਅਤੇ ਕਾਂਗਰਸ ਐਮ.ਪੀ ਰਵਨੀਤ ਸਿੰਘ ਬਿੱਟੂ ਭਗਵੰਤ ਮਾਨ ਨੂੰ ਹਰਾਉਣ ਅਤੇ ਸੁਖਬੀਰ ਬਾਦਲ ਨੂੰ ਹਰਾਉਣ ਲਈ ਜਲਾਲਾਬਾਦ ਤੋਂ ਚੋਣ ਲੜੇ ਸਨ। ਰੋੜੀ ਨੇ ਕਿਹਾ ਕਿ ਇਸ ਸਮੇਂ ਖਹਿਰਾ ਅਕਾਲੀ ਦਲ ਦੇ ਹੱਥਾਂ ਵਿਚ ਖੇਡ ਰਹੇ ਹਨ ਅਤੇ ਹਰ ਅਜਿਹਾ ਕਾਰਜ ਕਰ ਰਹੇ ਹਨ ਜਿਸ ਨਾਲ ਬਾਦਲਾਂ ਨੂੰ ਫ਼ਾਇਦਾ ਹੋਵੇ। ਉਨ੍ਹਾਂ ਕਿਹਾ ਕਿ ਖਹਿਰਾ ਦਾ ਮਕਸਦ ਆਮ ਆਦਮੀ ਪਾਰਟੀ ਦਾ ਨੁਕਸਾਨ ਕਰ ਕੇ ਸੂਬੇ ਵਿਚ ਅਕਾਲੀ ਦਲ ਦੀ ਮੁੜ ਬਹਾਲੀ ਹੈ। ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿਚ ਵਿਰੋਧੀ ਧਿਰ ਦੀ ਭੂਮਿਕਾ ਬਾਖ਼ੂਬੀ ਨਿਭਾ ਰਹੀ ਹੈ ਅਤੇ ਲੋਕਾਂ ਦੇ ਮੁੱਦੇ ਚੁੱਕਦੀ ਰਹੇਗੀ।

ਟਾਪ ਹੈਡਲਾਈਨ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget