Emergency in 1975: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 1975 ਦੀ ਐਮਰਜੈਂਸੀ ਨੂੰ ਯਾਦ ਕਰਦਿਆਂ ਕਾਂਗਰਸ ਉੱਪਰ ਤਿੱਖੇ ਨਿਸ਼ਾਨੇ ਸਾਧੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਐਮਰਜੈਂਸੀ ਵਿਰੁੱਧ ਘੋਲ ਵਿੱਚ ਅਕਾਲੀ ਦਲ ਦੇ ਰੋਲ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਅਸੀਂ ਲੋਕਤੰਤਰ ਨੂੰ ਕਾਇਮ ਰੱਖਣਾ ਹੈ ਤਾਂ ਸਾਡੇ ਆਧੁਨਿਕ ਇਤਿਹਾਸ ਦੇ ਸਭ ਤੋਂ ਕਾਲੇ ਦੌਰ ਤੋਂ ਸਿੱਖੇ ਸਬਕ ਨੂੰ ਦੇਸ਼ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।
ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ਼ ਉੱਪਰ ਲਿਖਿਆ ਹੈ ਕਿ 25 ਜੂਨ 1975, ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਲੋਕਤੰਤਰ ਲਈ ਸਭ ਤੋਂ ਕਾਲਾ ਦਿਨ। ਇੰਦਰਾ ਗਾਂਧੀ ਨੇ ਅਚਾਨਕ ਇੱਕ ਅਦਾਲਤੀ ਫੈਸਲੇ ਨੂੰ ਤੋੜਨ ਲਈ ਦੇਸ਼ ਵਿੱਚ ਸਖ਼ਤ ਅੰਦਰੂਨੀ ਐਮਰਜੈਂਸੀ ਲਗਾ ਦਿੱਤੀ ਜਿਸ ਵਿੱਚ ਉਸ ਨੂੰ ਚੋਣਾਵੀ ਦੁਰਵਿਹਾਰਾਂ ਦਾ ਦੋਸ਼ੀ ਠਹਿਰਾਇਆ ਗਿਆ ਸੀ ਤੇ ਉਸ ਨੂੰ ਕਿਸੇ ਵੀ ਚੁਣੇ ਹੋਏ ਅਹੁਦੇ 'ਤੇ ਰਹਿਣ ਤੋਂ ਅਯੋਗ ਠਹਿਰਾਇਆ ਗਿਆ ਸੀ।
ਉਨ੍ਹਾਂ ਅੱਗੇ ਲਿਖਿਆ ਅਜ਼ਾਦੀ-ਸੰਘਰਸ਼ ਦੇ ਪ੍ਰਤੀਕ ਲੋਕ ਆਗੂ ਸ਼੍ਰੀ ਜੈ ਪ੍ਰਕਾਸ਼ ਨਰਾਇਣ ਜੀ ਦੇ ਇਸ ਵਿਰੁੱਧ ਕੌਮੀ ਸੰਘਰਸ਼ ਦੇ ਸੱਦੇ ਨੂੰ ਇਕੱਲੇ ਸ਼੍ਰੋਮਣੀ ਅਕਾਲੀ ਦਲ ਨੇ ਭਰਵਾ ਹੁੰਗਾਰਾ ਦਿੱਤਾ। ਸੰਤ ਹਰਚੰਦ ਸਿੰਘ ਜੀ ਲੌਂਗੋਵਾਲ ਨੇ 19 ਮਹੀਨਿਆਂ ਦੇ ਮੋਰਚੇ ਦੀ ਅਗਵਾਈ ਕੀਤੀ ਜਿਸ ਵਿੱਚ ਪ੍ਰਕਾਸ਼ ਸਿੰਘ ਜੀ ਬਾਦਲ, ਜਥੇਦਾਰ ਜਗਦੇਵ ਸਿੰਘ ਜੀ ਤਲਵੰਡੀ, ਜੱਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਤੇ ਜਥੇਦਾਰ ਕੁਲਦੀਪ ਸਿੰਘ ਜੀ ਵਡਾਲਾ ਸਮੇਤ ਸਾਰੇ ਅਕਾਲੀ ਆਗੂਆਂ ਨੂੰ ਜੇਲ੍ਹ ਦੀਆਂ ਕੋਠੜੀਆਂ 'ਚ ਸੁੱਟ ਦਿੱਤਾ ਗਿਆ।
ਸੁਖਬੀਰ ਬਾਦਲ ਨੇ ਲਿਖਿਆ ਅਕਾਲੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਰੋਜ਼ ਗ੍ਰਿਫ਼ਤਾਰੀ ਦੇਣ ਦੇ ਨਾਲ ਮੋਰਚਾ ਨਿਰੰਤਰ ਉਦੋਂ ਤੱਕ ਚੱਲਦਾ ਰਿਹਾ ਜਦੋਂ ਤੱਕ ਇੰਦਰਾ ਨੂੰ ਐਮਰਜੈਂਸੀ ਹਟਾਉਣ ਲਈ ਮਜਬੂਰ ਨਹੀਂ ਕੀਤਾ ਗਿਆ। ਸ਼੍ਰੀ ਜੈ ਪ੍ਰਕਾਸ਼ ਨਰਾਇਣ ਨੇ ਅਕਾਲੀਆਂ ਨੂੰ "ਸਾਡੀ ਦੂਜੀ ਸੁਤੰਤਰਤਾ ਅੰਦੋਲਨ ਦੇ ਹੀਰੋ" ਵਜੋਂ ਸ਼ਲਾਘਾ ਕਰ ਨਿਵਾਜਿਆ। ਜੇਕਰ ਅਸੀਂ ਲੋਕਤੰਤਰ ਨੂੰ ਕਾਇਮ ਰੱਖਣਾ ਹੈ ਤਾਂ ਸਾਡੇ ਆਧੁਨਿਕ ਇਤਿਹਾਸ ਦੇ ਸਭ ਤੋਂ ਕਾਲੇ ਦੌਰ ਤੋਂ ਸਿੱਖੇ ਸਬਕ ਨੂੰ ਦੇਸ਼ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ