ਬਾਦਲ ਨਾਲ ਪਿਆ ਸੀ ਕੇਜਰੀਵਾਲ ਦਾ ਪੰਗਾ, ਅਦਾਲਤ ਨੇ ਦਿੱਤੀ ਰਾਹਤ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਲਈ ਬਠਿੰਡਾ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਗਈ ਸੀ
ਰਜਨੀਸ਼ ਕੌਰ ਦੀ ਰਿਪੋਰਟ
Punjab News : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਲਈ ਬਠਿੰਡਾ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ਨੂੰ ਅੱਜ ਮਾਣਯੋਗ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ ਅਰਵਿੰਦ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਬੈਠਣ ਕਾਰਨ ਪਹੁੰਚੇ ਸਨ ਇਸ ਸਮੇਂ ਉਨ੍ਹਾਂ ਵੱਲੋਂ ਜੋ ਜੋ ਟੈਕਸ ਦਾ ਜ਼ਿਕਰ ਕੀਤਾ ਗਿਆ ਸੀ।
ਕੇਜਰੀਵਾਲ ਉੱਤੇ ਸੀ ਮਾਣਹਾਨੀ ਦੇ ਕੇਸ ਦਾਇਰ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਰਾਹਤ ਮਿਲੀ ਹੈ। ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਤਤਕਾਲੀ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।
ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ 'ਜੋਜੋ' ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ।
'ਜੋਜੋ ਟੈਕਸ' ਕਰ ਦੇਣਗੇ ਖਤਮ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 29 ਅਕਤੂਬਰ 2021 ਨੂੰ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਜੈਜੀਤ ਜੌਹਲ ਬਾਰੇ ਕੁਝ ਟਿੱਪਣੀਆਂ ਕੀਤੀਆਂ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ 'ਜੋਜੋ ਟੈਕਸ' ਖਤਮ ਕਰ ਦੇਣਗੇ। ਜੈਜੀਤ ਸਿੰਘ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ।
ਜੈਜੀਤ ਜੌਹਲ ਦਾ ਕੀ ਹੈ ਕਹਿਣਾ
ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ 'ਜੋਜੋ' ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ।
ਕੀ ਸੀ ਪੂਰਾ ਮਾਮਲਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 29 ਅਕਤੂਬਰ 2021 ਨੂੰ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਜੈਜੀਤ ਜੌਹਲ ਬਾਰੇ ਕੁਝ ਟਿੱਪਣੀਆਂ ਕੀਤੀਆਂ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ 'ਜੋਜੋ ਟੈਕਸ' ਖਤਮ ਕਰ ਦੇਣਗੇ। ਜੈਜੀਤ ਸਿੰਘ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਨਗੇ।
ਸਿਆਸੀ ਅਕਸ ਨੂੰ ਨੁਕਸਾਨ ਪਹੁੰਚਾਉਣ ਦੇ ਲਾਏ ਸਨ ਦੋਸ਼
ਜੈਜੀਤ ਸਿੰਘ ਜੌਹਲ ਨੇ ਉਸ ਸਮੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਸਿਆਸੀ ਅਕਸ ਖਰਾਬ ਕਰਨ ਲਈ ਬੇਤੁਕੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦੇ ਆਦੀ ਹਨ। ਕੇਜਰੀਵਾਲ ਨੇ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਅਰੁਣ ਜੇਤਲੀ ਅਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ 'ਤੇ ਵੀ ਅਜਿਹੇ ਹੀ ਦੋਸ਼ ਲਾਏ ਸਨ।