ਪੰਜਾਬ ਸਰਕਾਰ ਕੈਦੀਆਂ 'ਤੇ ਮਿਹਰਬਾਨ
ਏਬੀਪੀ ਸਾਂਝਾ | 14 Aug 2016 12:02 PM (IST)
ਚੰਡੀਗੜ੍ਹ: ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਆਜ਼ਾਦੀ ਦਿਹਾੜੇ 'ਤੇ ਯਕਮੁਸ਼ਤ ਸਜ਼ਾ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ।ਇਹ ਸਜ਼ਾ ਮੁਆਫ਼ੀ ਇੱਕ ਮਹੀਨੇ ਤੋਂ ਇੱਕ ਸਾਲ ਤੱਕ ਦਿੱਤੀ ਹੋਵੇਗੀ, ਜੋ ਕੈਦੀਆਂ ਦੀ ਸਜ਼ਾ ਸੀਮਾ ਤੇ ਉਨ੍ਹਾਂ ਵੱਲੋਂ ਕੀਤੇ ਜ਼ੁਰਮ ਦੀਗੰਭੀਰਤਾ ਦੇ ਆਧਾਰ 'ਤੇ ਕੀਤੀ ਜਾਵੇਗੀ। ਪੰਜਾਬ ਦੇ ਜੇਲ੍ਹ ਮੰਤਰੀ ਸੋਹਣ ਸਿੰਘ ਠੰਡਲ ਨੇ ਦੱਸਿਆ ਕਿ 10 ਸਾਲ ਤੋਂ ਲੈ ਕੇ 20 ਸਾਲ ਤੱਕ ਦੀ ਕੈਦ ਵਾਲੇ ਬੰਦੀਆਂ ਨੂੰ 1 ਸਾਲ, 7 ਤੋਂ 10 ਸਾਲ ਦੀ ਸਜ਼ਾ ਵਾਲਿਆਂ ਲਈ 9 ਮਹੀਨੇ, 5 ਤੋਂ 7 ਸਾਲ ਦੀ ਸਜ਼ਾ ਵਾਲੇ ਬੰਦੀਆਂ ਨੂੰ 6 ਮਹੀਨੇ ਤੇ 3 ਤੋਂ 5 ਸਾਲ ਤੱਕ ਦੀਸਜ਼ਾ ਵਾਲੇ ਬੰਦੀਆਂ ਨੂੰ 3 ਮਹੀਨੇ ਜਦ ਕਿ 3 ਸਾਲ ਤੱਕ ਦੀ ਸਜ਼ਾ ਵਾਲੇ ਬੰਦੀਆਂ ਨੂੰ ਇੱਕ ਮਹੀਨੇ ਦੀ ਯਕਮੁਸ਼ਤ ਸਜ਼ਾ ਮੁਆਫ਼ੀਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਜ਼ਾ ਮੁਆਫ਼ੀ ਸਿਰਫ਼ ਉਨ੍ਹਾਂ ਕੈਦੀਆਂ ਨੂੰ ਪ੍ਰਦਾਨ ਕੀਤੀ ਜਾਵੇਗੀ, ਜੋ 15 ਅਗਸਤ, 2016 ਵਾਲੇ ਦਿਨ ਜੇਲਵਿੱਚ ਬੰਦ ਹੋਣਗੇ। ਉਨ੍ਹਾਂ ਦੱਸਿਆ ਕਿ ਜੇ ਕੋਈ ਕੈਦੀ ਪੈਰੋਲ ਜਾਂ ਫ਼ਰਲੋ 'ਤੇ ਹੈ ਤਾਂ ਉਸ ਨੂੰ ਸਜ਼ਾ ਵਿੱਚ ਛੋਟ ਲੈਣ ਲਈ ਆਪਣੀ ਪੈਰੋਲ ਦਾ ਸਮਾਂ ਖ਼ਤਮ ਹੋਣ ਤੋਂ ਪਹਿਲਾਂ-ਪਹਿਲਾਂ ਇਸਦਿਨ ਤੱਕ ਆਤਮ-ਸਮਰਪਣ ਕਰਨਾ ਪਵੇਗਾ।ਠੰਡਲ ਨੇ ਦੱਸਿਆ ਕਿ ਅਜਿਹੇ ਮਾਮਲਿਆਂ, ਜਿਨ੍ਹਾਂ ਵਿੱਚ ਕੈਦੀ ਦੀ ਸਜ਼ਾ 10 ਸਾਲ ਜਾਂ 5 ਤੋਂ ਵੱਧ ਪਰ 10 ਤੋਂ ਘੱਟ ਸਾਲ ਹੋਵੇ, ਉਨ੍ਹਾਂਵਿੱਚ ਕੈਦੀਆਂ ਨੂੰ ਯਕਮੁਸ਼ਤ ਸਜ਼ਾ ਛੋਟ ਦੇਣ ਤੋਂ ਪਹਿਲਾਂ ਉਨ੍ਹਾਂ ਦਾ ਪਿਛਲੇ ਪੰਜ ਸਾਲ ਦਾ ਜੇਲ ਵਿਚਲਾ ਆਚਾਰ-ਵਿਹਾਰ ਘੋਖਿਆਜਾਵੇਗਾ। ਮੰਤਰੀ ਨੇ ਕਿਹਾ ਕਿ ਇਹ ਸਜ਼ਾ ਛੋਟ ਉਨ੍ਹਾਂ ਕੈਦੀਆਂ ਨੂੰ ਨਹੀਂ ਦਿੱਤੀ ਜਾਵੇਗੀ, ਜੋ ਗੰਭੀਰ ਦੋਸ਼ਾਂ ਜਾਂ ਸੀ.ਬੀ.ਆਈ. ਮਾਮਲਿਆਂਤਹਿਤ ਜੇਲਾਂ ਵਿੱਚ ਬੰਦ ਹਨ। ਇਸ ਤੋਂ ਇਲਾਵਾ ਜਿਨ੍ਹਾਂ ਕੈਦੀਆਂ ਨੂੰ 'ਦ ਫ਼ਾਰਨ ਐਕਟ-1946', 'ਪਾਸਪੋਰਟ ਐਕਟ 1947' ਤੇ'ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ' ਤਹਿਤ ਸਜ਼ਾ ਹੋਈ ਹੈ, ਉਹ ਸਜ਼ਾ ਦੀ ਛੋਟ ਲੈਣ ਦੇ ਹੱਕਦਾਰਨਹੀਂ ਹੋਣਗੇ।