Bathinda: ਬਠਿੰਡਾ ਦੀ ਹਾਈ ਸਿਕਿਊਰਿਟੀ ਜੇਲ੍ਹ 'ਚ ਨਸ਼ੇੜੀਆਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਜੇਲ੍ਹ ਵਾਰਡਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬਠਿੰਡਾ ਦੀ ਹਾਈ ਸਿਕਿਊਰਿਟੀ ਵਾਲੀ ਜੇਲ੍ਹ ਵਿੱਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਦੋ ਕੈਦੀਆਂ ਕੋਲੋਂ 3 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਹੈ।

Continues below advertisement


ਪੁੱਛਗਿੱਛ ਦੌਰਾਨ ਹਵਾਲਾਤੀਆਂ ਨੇ ਦੱਸਿਆ ਕਿ ਜੇਲ੍ਹ ਵਾਰਡਨ ਲਵਪ੍ਰੀਤ ਸਿੰਘ ਜੇਲ੍ਹ ਵਿੱਚ ਚਿੱਟੇ ਦਾ ਨਸ਼ਾ ਸਪਲਾਈ ਕਰਦਾ ਸੀ। ਥਾਣਾ ਕੈਂਟ ਪੁਲਿਸ ਨੇ ਦੋ ਹਵਾਲਾਤੀਆਂ ਸਮੇਤ ਜੇਲ੍ਹ ਵਾਰਡਨ ਲਵਪ੍ਰੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵਾਂ ਕੈਦੀਆਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।