Punjab News: ਗ੍ਰਨੇਡ ਹਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਬਟਾਲਾ ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਗ੍ਰਨੇਡ ਧਮਾਕੇ ਦੇ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਮੋਹਿਤ ਅਤੇ ਉਸ ਦੇ ਦੋ ਸਾਥੀਆਂ ਨੂੰ ਘੇਰ ਲਿਆ।

ਅੰਮ੍ਰਿਤਸਰ ਦੇ ਪਿੰਡ ਜੈਂਤੀਪੁਰ ਵਿੱਚ ਕਾਂਗਰਸੀ ਨੇਤਾ ਅਮਨਦੀਪ ਜੈਂਤੀਪੁਰ ਦੇ ਘਰ 'ਤੇ ਗ੍ਰਨੇਡ ਹਮਲਾ ਹੋਇਆ ਸੀ। ਉੱਥੇ ਹੀ 17 ਫਰਵਰੀ ਨੂੰ ਗੁਰਦਾਸਪੁਰ ਦੇ ਰਾਏਮਲ ਪਿੰਡ ਵਿੱਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਦੇ ਰਿਸ਼ਤੇਦਾਰ ਦੇ ਘਰ ਦੇ ਬਾਹਰ ਗ੍ਰਨੇਡ ਹਮਲਾ ਹੋਇਆ ਸੀ।