ਪੜਚੋਲ ਕਰੋ

ਹੈਮਰ ਥ੍ਰੋਅ ਦਾ ਚੰਗਾ ਖਿਡਾਰੀ ਸੀ ਜੈਪਾਲ ਭੁੱਲਰ, ਇੰਝ ਬਣਿਆ ਖਤਰਨਾਕ ਗੈਂਗਸਟਰ

ਜਲੰਧਰ ਵਿੱਚ ਉਸ ਨੇ ਸ਼ੇਰਾ ਨਾਲ ਦੋਸਤੀ ਕੀਤੀ ਤੇ ਦੋਵੇਂ ਇਕੱਠੇ ਰਹਿਣ ਲੱਗ ਪਏ। ਉੱਥੋਂ ਉਹ ਮਾੜੀ ਸੰਗਤ ਵਿੱਚ ਪੈ ਗਿਆ ਤੇ 2003 ਵਿੱਚ ਉਹ ਜੁਰਮ ਦੀ ਦੁਨੀਆ ਵਿੱਚ ਦਾਖਲ ਹੋਇਆ।

ਚੰਡੀਗੜ੍ਹ: ਪੰਜਾਬ ਦੇ ਗੈਂਗਸਟਰ ਜੈਪਾਲ ਭੁੱਲਰ ਦੀ ਬੁੱਧਵਾਰ ਕੋਲਕਾਤਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ। ਬੁੱਧਵਾਰ ਨੂੰ ਕੋਲਕਾਤਾ ਵਿੱਚ ਸਪੈਸ਼ਲ ਟਾਸਕ ਫੋਰਸ ਨੇ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਨੂੰ ਐਨਕਾਊਂਟਰ ਵਿੱਚ ਮਾਰ ਦਿੱਤਾ। ਜੈਪਾਲ ਤੇ ਜੱਸੀ ਦੋਵੇਂ ਖਿਡਾਰੀ ਤੋਂ ਨਸ਼ਾ ਤਸਕਰ ਬਣ ਗਏ ਤੇ ਫਿਰ ਗੈਂਗਸਟਰ ਬਣ ਗਏ। ਗੈਂਗਸਟਰ ਜੈਪਾਲ ਸਾਲ 2003 ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹੈਮਰ ਥ੍ਰੋਅ ਦੀ ਪ੍ਰੈਕਟਿਸ ਕਰਦਾ ਸੀ। ਉਹ ਪੰਜਾਬ ਦਾ ਇੱਕ ਚੰਗਾ ਹੈਮਰ ਥ੍ਰੋਅਰ ਸੀ ਤੇ ਜਲੰਧਰ ਵਿੱਚ ਵੀ ਅਭਿਆਸ ਕਰਦਾ ਰਿਹਾ ਸੀ।

ਜਲੰਧਰ ਵਿੱਚ ਉਸ ਨੇ ਸ਼ੇਰਾ ਨਾਲ ਦੋਸਤੀ ਕੀਤੀ ਤੇ ਦੋਵੇਂ ਇਕੱਠੇ ਰਹਿਣ ਲੱਗ ਪਏ। ਉੱਥੋਂ ਉਹ ਮਾੜੀ ਸੰਗਤ ਵਿੱਚ ਪੈ ਗਿਆ ਤੇ 2003 ਵਿੱਚ ਉਹ ਜੁਰਮ ਦੀ ਦੁਨੀਆ ਵਿੱਚ ਦਾਖਲ ਹੋਇਆ। ਜਾਣਕਾਰੀ ਅਨੁਸਾਰ ਜੈਪਾਲ ਤੇ ਸ਼ੇਰਾ ਦੋਵੇਂ ਇਕੱਠੇ ਜਿੰਮ ਜਾਂਦੇ ਸਨ। ਇੱਥੇ ਉਸ ਨੇ ਭੈੜੇ ਮੁੰਡਿਆਂ ਨਾਲ ਦੋਸਤੀ ਕੀਤੀ। ਜਦੋਂ ਜੈਪਾਲ ਦੇ ਇੰਸਪੈਕਟਰ ਪਿਤਾ ਨੂੰ ਪਤਾ ਲੱਗਿਆ ਕਿ ਜੈਪਾਲ ਭੈੜੀ ਸੰਗਤ ਵਿੱਚ ਪੈ ਗਿਆ ਹੈ, ਤਾਂ ਉਹ ਉਸ ਨੂੰ ਆਪਣੇ ਨਾਲ ਲੁਧਿਆਣਾ ਲੈ ਆਏ।

ਇਸ ਤੋਂ ਬਾਅਦ, ਜਦੋਂ ਉਸ ਦੇ ਪਿਤਾ ਛੇ ਮਹੀਨਿਆਂ ਦੀ ਸਿਖਲਾਈ ਲਈ ਫਿਲੌਰ ਗਏ, ਤਾਂ ਜੈਪਾਲ ਨੂੰ ਆਜ਼ਾਦੀ ਮਿਲੀ। ਉਸੇ ਸਮੇਂ, ਜੈਪਾਲ ਖ਼ਿਲਾਫ਼ ਲੁਧਿਆਣਾ ਵਿੱਚ ਇੱਕ ਜ਼ਮੀਨੀ ਵਿਵਾਦ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਦੋਂ ਉਸ ਦੇ ਪਿਤਾ ਸਿਖਲਾਈ ਤੋਂ ਵਾਪਸ ਆਏ, ਜੈਪਾਲ ਗੈਂਗਸਟਰ ਬਣ ਗਿਆ ਸੀ। ਜਦੋਂ ਪਿਤਾ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਸਾਰੇ ਪਰਿਵਾਰ ਨੂੰ ਇਹ ਸ਼ਰਮਿੰਦਗੀ ਸਹਿਣੀ ਪਈ ਕਿ ਜੈਪਾਲ ਨੇ ਕਿਸੇ ਦੀ ਹੱਤਿਆ ਕਰ ਦਿੱਤੀ ਹੈ।

ਇਸ ਤੋਂ ਬਾਅਦ ਜੈਪਾਲ ਲੁਧਿਆਣਾ, ਚੰਡੀਗੜ੍ਹ ਤੇ ਬਠਿੰਡਾ ਦੀਆਂ ਜੇਲ੍ਹਾਂ ਵਿੱਚ ਜਾਂਦਾ ਸੀ। ਜੈਪਾਲ ਤੇ ਸ਼ੇਰਾ ਦੋਵੇਂ ਇਕੱਠੇ ਜੁਰਮ ਕਰਦੇ ਸਨ। ਸਾਲ 2012 ਵਿਚ ਜਦੋਂ ਸ਼ੇਰਾ ਨੂੰ ਬਠਿੰਡਾ ਵਿੱਚ ਪੁਲਿਸ ਨੇ ਮਾਰਿਆ ਸੀ, ਤਾਂ ਜੈਪਾਲ ਨੂੰ ਬਹੁਤ ਦੁੱਖ ਹੋਇਆ ਸੀ। ਜੈਪਾਲ ਸ਼ੇਰਾ ਦੀ ਮੌਤ ਦਾ ਬਦਲਾ ਲੈਣ ਲਈ ਦ੍ਰਿੜ੍ਹ ਸੀ। ਉਸ ਨੂੰ ਸ਼ੱਕ ਸੀ ਕਿ ਗੈਂਗਸਟਰ ਜਸਵਿੰਦਰ ਰੌਕੀ ਨੇ ਸ਼ੇਰਾ ਨੂੰ ਪੁਲਿਸ ਦਾ ਮੁਖਬਰ ਬਣਾਇਆ ਸੀ।

ਜੈਪਾਲ ਨੇ 30 ਅਪਰੈਲ, 2016 ਨੂੰ ਹਰਿਆਣਾ ਦੇ ਸ਼ਹਿਰ ਕਾਲਕਾ ਲਾਗਲੇ ਹਿਮਾਚਲ ਪ੍ਰਦੇਸ਼ ਦੇ ਕਸਬੇ ਪਰਵਾਣੂ ਨੇੜੇ ਰੌਕੀ ਦੀ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਜੈਪਾਲ ਘਰ ਵਾਪਸ ਨਹੀਂ ਪਰਤਿਆ ਤੇ ਪੁਲਿਸ ਨੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਇਸ ਘਟਨਾ ਤੋਂ ਪਹਿਲਾਂ ਪਿਤਾ ਨੇ ਇਕ ਵਾਰ ਜੈਪਾਲ ਨੂੰ ਜ਼ਮਾਨਤ 'ਤੇ ਛੁਡਾਇਆ ਸੀ ਤੇ ਉਹ ਘਰ ਵਿਚ ਰਹਿਣ ਲੱਗ ਪਿਆ ਸੀ ਪਰ ਜੈਪਾਲ ਦੇ ਮਾੜੀ ਸੰਗਤ ਵਾਲੇ ਦੋਸਤਾਂ ਨੇ ਉਸ ਦਾ ਖਹਿੜਾ ਨਹੀਂ ਛੱਡਿਆ।

ਜੈਪਾਲ ਨੇ ਪਰਿਵਾਰ ਨੂੰ ਇਹ ਕਹਿ ਕੇ ਘਰ ਛੱਡ ਦਿੱਤਾ ਕਿ ਮੈਨੂੰ ਆਪਣੇ ਆਪ ਜਿਊਣ ਅਤੇ ਰਹਿਣ ਦਿਓ। ਇਸ ਤੋਂ ਬਾਅਦ, ਵਿੱਕੀ ਗੌਂਡਰ ਨਾਲ ਮੁਲਾਕਾਤ ਤੋਂ ਬਾਅਦ, ਉਸ ਨੇ ਇੱਕ ਗਿਰੋਹ ਬਣਾਇਆ ਅਤੇ ਲੁੱਟ ਤੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ। ਇਸ 'ਤੇ ਪਰਿਵਾਰ ਨੇ ਉਸ ਨੂੰ ਬੇਦਖਲ ਕਰ ਦਿੱਤਾ, ਹੁਣ ਤੱਕ ਜੈਪਾਲ ਖਿਲਾਫ 50 ਤੋਂ ਵੱਧ ਕੇਸ ਦਰਜ ਹਨ। ਪਿਤਾ ਨੇ ਪੁਲਿਸ ਤੋਂ ਬਚਾਉਣ ਲਈ ਆਪਣੇ ਦੂਜੇ ਬੇਟੇ ਨੂੰ ਵਿਦੇਸ਼ ਭੇਜਿਆ ਹੈ। ਜਦਕਿ ਪੁਲਿਸ ਦੀ ਛਾਪੇਮਾਰੀ ਤੋਂ ਤੰਗ ਆ ਕੇ ਉਹ ਖੁਦ ਪਿਛਲੇ ਇਕ ਮਹੀਨੇ ਤੋਂ ਘਰੋਂ ਲਾਪਤਾ ਹਨ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget