ਫਿਰੋਜ਼ਪੁਰ: ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਹਾਈਕੋਰਟ ਦਾ ਰੁਖ਼ ਕੀਤਾ ਹੈ। ਜੈਪਾਲ ਦੇ ਪਿਤਾ ਨੇ ਕਿਹਾ ਕਿ ਅਸੀਂ ਹਾਈਕੋਰਟ ਵਿੱਚ ਅਪੀਲ ਕਰਾਂਗੇ। ਉਨ੍ਹਾਂ ਨੇ ਮੁੱਠਭੇੜ ‘ਤੇ ਸਵਾਲ ਖੜ੍ਹੇ ਕੀਤੇ ਹਨ। ਜੈਪਾਲ ਦੇ ਪਿਤਾ ਨੇ ਦੋਸ਼ ਲਾਇਆ ਸੀ ਕਿ ਜੈਪਾਲ ਨੂੰ ਤਸੀਹੇ ਦੇ ਕੇ ਮਾਰਿਆ ਗਿਆ ਸੀ ਤੇ ਮਗਰੋਂ ਮੁਕਾਬਲਾ ਕਹਿ ਦਿੱਤਾ ਗਿਆ ਸੀ।
ਉਨ੍ਹਾਂ ਦਾ ਕਹਿਣਾ ਹੈ ਕਿ ਮੁਕਾਬਲੇ ਤੋਂ ਪਹਿਲਾਂ ਉਸ ਦੀਆਂ ਪਸਲੀਆਂ ਤੋੜੀਆਂ ਗਈਆਂ ਸੀ। ਇਸ ਕਾਰਨ ਉਹ ਫਿਰ ਪੋਸਟ ਮਾਰਟਮ ਦੀ ਮੰਗ ਕਰ ਰਹੇ ਹਨ। ਫਿਰੋਜ਼ਪੁਰ ਦੇ ਪ੍ਰਸ਼ਾਸਨ ਨੇ ਕਿਹਾ ਕਿ ਸਿਰਫ ਹਾਈਕੋਰਟ ਹੀ ਕੋਈ ਫੈਸਲਾ ਕਰ ਸਕਦੀ ਹੈ।
ਦੱਸ ਦਈਏ ਕਿ ਨੌਂ ਜੂਨ ਨੂੰ ਗੈਂਗਸਟਰ ਜੈਪਾਲ ਭੁੱਲਰ ਦਾ ਕੋਲਕਾਤਾ ਵਿੱਚ ਪੰਜਾਬ ਪੁਲਿਸ ਦੀ ਓਕੂ ਤੇ ਐਸਟੀਐਫ ਕੋਲਕਾਤਾ ਵੱਲੋਂ ਐਨਕਾਉਂਟਰ ਕਰ ਦਿੱਤਾ ਸੀ। ਉਸ ਤੋਂ ਬਾਅਦ 12 ਜੂਨ ਨੂੰ ਜੈਪਾਲ ਦੀ ਮ੍ਰਿਤਕ ਦੇਹ ਨੂੰ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਉਸ ਦੇ ਘਰ ਲਿਆਂਦਾ ਗਿਆ ਸੀ।
ਗੈਂਗਸਟਰ ਦੇ ਪਿਤਾ ਨੇ ਲਾਸ਼ ਦੀ ਮੁੜ ਵੀਡੀਓਗ੍ਰਾਫੀ ਕਰਵਾ ਕੇ ਪੋਸਟ ਮਾਰਟਮ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦ ਤੱਕ ਲਾਸ਼ ਦਾ ਦੁਬਾਰਾ ਪੋਸਟ ਮਾਰਟਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਆਪਣੇ ਪੁੱਤਰ ਦਾ ਸਸਕਾਰ ਨਹੀਂ ਕਰਨਗੇ। ਜੈਪਾਲ ਦੇ ਪਿਤਾ ਸੇਵਾਮੁਕਤ ਇੰਸਪੈਕਟਰ ਭੁਪਿੰਦਰ ਸਿੰਘ ਨੇ ਇਸ ਸਬੰਧੀ ਜ਼ਿਲ੍ਹਾ ਬਠਿੰਡਾ ਪ੍ਰਸ਼ਾਸਨ ਨੂੰ ਲਿਖਤੀ ਪੱਤਰ ਦਿੱਤਾ ਹੈ।
ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਆਪਣੇ ਪੁੱਤਰ ਦੀ ਲਾਸ਼ ਲਿਆਉਣ ਲਈ ਕੋਲਕਾਤਾ ਗਿਆ ਸੀ ਤਾਂ ਪੁਲਿਸ ਵਾਲਿਆਂ ਨੇ ਉਸ ਨੂੰ ਦੱਸਿਆ ਕਿ ਲਾਸ਼ ਨੂੰ ਕੈਮੀਕਲ ਲਾ ਕੇ ਪੈਕ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਪੈਕ ਬਾਡੀ ਨੂੰ ਖੋਲ੍ਹਿਆ ਨਾ ਜਾਵੇ। ਭੁਪਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਜਦੋਂ ਲਾਸ਼ ਖੋਲ੍ਹੀ ਗਈ ਤਾਂ ਉਸ ਦੇ ਸਰੀਰ ‘ਤੇ ਕਈ ਥਾਂਵਾਂ ‘ਤੇ ਸੱਟਾਂ ਦੇ ਨਿਸ਼ਾਨ ਸੀ। ਉਸ ਦਾ ਖੱਬਾ ਹੱਥ ਤੇ ਮੋਢਾ ਟੁੱਟਿਆ ਹੋਇਆ ਸੀ।
ਉਨ੍ਹਾਂ ਨੇ ਖਦਸ਼ਾ ਜ਼ਾਹਰ ਕੀਤਾ ਕਿ ਜੈਪਾਲ ਨੂੰ ਮੁਕਾਬਲੇ ਤੋਂ ਪਹਿਲਾਂ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ ਤੇ ਉਸ ਤੋਂ ਬਾਅਦ ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਦੂਜੇ ਪਾਸੇ ਐਸਡੀਐਮ ਅਮਿਤ ਕੁਮਾਰ ਗੁਪਤਾ ਨੇ ਦੱਸਿਆ ਕਿ ਉਸ ਨੂੰ ਜੈਪਾਲ ਦੀ ਲਾਸ਼ ਦਾ ਦੁਬਾਰਾ ਪੋਸਟ ਮਾਰਟਮ ਕਰਵਾਉਣ ਲਈ ਪੱਤਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਚਲੀ ਵਿਵਸਥਾ ਮੁਤਾਬਕ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: World’s Largest Family: 39 ਪਤਨੀਆਂ ਦੇ ਪਤੀ ਤੇ 94 ਬੱਚਿਆਂ ਦੇ ਪਿਤਾ ਦਾ ਦੇਹਾਂਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin