ਚੰਡੀਗੜ੍ਹ: ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੰਗਲਵਾਰ ਦੇ ਰਾਜਨੀਤਿਕ ਘਟਨਾਕ੍ਰਮ ਤੋਂ ਇਹ ਪਤਾ ਚੱਲਦਾ ਹੈ ਕਿ ਕਾਂਗਰਸ ਲੀਡਰਸ਼ਿਪ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ' ਸਮਝੌਤਾ 'ਕੀਤਾ ਹੈ।


ਜਾਖੜ ਨੇ ਸਿੱਧੂ ਦੇ ਅਸਤੀਫ਼ੇ ਤੇ ਬੋਲਦੇ ਹੋਏ ਕਿਹਾ ਕਿ, "ਕਿ ਸਿੱਧੂ ਦਾ ਉਨ੍ਹਾਂ ਦੇ ਅਹੁਦੇ ਤੋਂ ਅਸਤੀਫਾ ਦੇਣਾ ਵਿਸ਼ਵਾਸ ਦੀ ਉਲੰਘਣਾ ਹੈ।"


ਸੁਨੀਲ ਜਾਖੜ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਲਗਾਉਂਦੇ ਕਿਹਾ, "ਇਹ ਕੇਵਲ ਕ੍ਰਿਕਟ ਨਹੀਂ ਹੈ। ਇਸ ਪੂਰੇ ਮਸਲੇ ਵਿੱਚ ਜੋ ਪੰਜਾਬ ਕਾਂਗਰਸ ਦੇ ਪ੍ਰਧਾਨ 'ਤੇ ਕਾਂਗਰਸ ਲੀਡਰਸ਼ਿਪ ਨੇ ਭਰੋਸਾ ਜਤਾਇਆ ਸੀ, ਉਸ ਨੂੰ ਢਾਹ ਲੱਗੀ ਹੈ।ਕਿਸੇ ਵੀ ਤਰੀਕੇ ਦੀ ਭਾਰੀ ਹਮਾਇਤ ਇਸ ਭਰੋਸੇ ਦੇ ਟੁੱਟਣ ਨੂੰ ਸਹੀ ਨਹੀਂ ਠਹਿਰਾ ਸਕਦੀ ਹੈ।"


 


 




ਸਿੱਧੂ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ - ਇਹ ਅਹੁਦਾ ਉਨ੍ਹਾਂ ਨੇ ਜੁਲਾਈ ਵਿੱਚ ਪੰਜਾਬ ਯੂਨਿਟ ਵਿੱਚ ਬਹੁਤ ਝਗੜਿਆਂ ਅਤੇ ਸੱਤਾ ਦੀ ਲੜਾਈ ਦੇ ਬਾਅਦ ਜਿੱਤਿਆ ਸੀ।


ਸਿੱਧੂ ਦੇ ਅਸਤੀਫ਼ੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦੇ, ਹਾਲਾਂਕਿ ਇਸ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਇਸਦਾ ਕੀ ਅਰਥ ਹੈ।ਕਾਂਗਰਸ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਰਾਜ ਵਿੱਚ ਹਾਲ ਹੀ ਵਿੱਚ ਹੋਈਆਂ ਕੁਝ ਨਿਯੁਕਤੀਆਂ ਤੋਂ ਨਾਖੁਸ਼ ਸਨ - ਜਿਨ੍ਹਾਂ ਵਿੱਚ ਕੁਝ ਮੰਤਰੀ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਨਵੇਂ ਪੁਨਰਗਠਿਤ ਪੰਜਾਬ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ ਏਪੀਐਸ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ।