ਪੜਚੋਲ ਕਰੋ

ਪਟੜੀ ਤੋਂ ਉੱਤਰਿਆ ਪੰਜਾਬ ਦੀ ਆਰਥਿਕਤਾ ਦਾ ਪਹੀਆ, ਕੌਣ ਕਰ ਰਿਹਾ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼?

ਜਾਖੜ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਜੇ ਕਿਤੇ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਵੇ, ਤਾਂ ਉਹ ਇਸ ਦਾ ਨਜ਼ਲਾ ਰਾਜ ਜਾਂ ਕਿਸਾਨਾਂ ਉੱਤੇ ਝਾੜ ਸਕੇ। ਰਾਜ ਦੀ ਆਰਥਿਕ ਸਥਿਤੀ ਉੱਤੇ ਸੱਟ ਮਾਰਨ ਵਾਲੀ ਕੇਂਦਰ ਸਰਕਾਰ ਆਪਸੀ ਭਾਈਚਾਰਾ ਖ਼ਤਮ ਕਰਨਾ ਚਾਹੁੰਦੀ ਹੈ।

ਚੰਡੀਗੜ੍ਹ: ਕੇਂਦਰ ਸਰਕਾਰ (Central Government) ਦੇ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ (Farmer Organizations) ਵੱਲੋਂ ਰੇਲ ਪਟੜੀਆਂ ਜਾਮ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਅਰਥਵਿਵਸਥਾ (Punjab economy) ਦਾ ਪਹੀਆ ਵੀ ਰੁਕਣ ਲੱਗਾ ਹੈ। ਕਿਸਾਨ ਸ਼ਰਤਾਂ ਉੱਤੇ ਮਾਲ ਗੱਡੀਆਂ (Freight Trains) ਚਲਾਉਣ ਦੀ ਇਜਾਜ਼ਤ ਦੇ ਰਹੇ ਹਨ ਪਰ ਰੇਲਵੇ ਦਾ ਕਹਿਣਾ ਹੈ ਕਿ ਸ਼ਰਤਾਂ ਉੱਤੇ ਰੇਲਾਂ ਨਹੀਂ ਚਲਾਈਆਂ ਜਾ ਸਕਦੀਆਂ। ਪੰਜਾਬ ਇਸ ਸਮੇਂ ਕੋਲਾ, ਖਾਦ ਤੇ ਕੱਚੇ ਮਾਲ ਦੀ ਕਮੀ ਨਾਲ ਜੂਝ ਰਿਹਾ ਹੈ। ਉਦਯੋਗਿਕ ਇਕਾਈਆਂ ’ਚ ਬਣਿਆ ਮਾਲ ਬਾਹਰ ਨਹੀਂ ਜਾ ਰਿਹਾ ਤੇ ਕੱਚਾ ਮਾਲ ਬਾਹਰੋਂ ਆ ਨਹੀਂ ਰਿਹਾ। ਰੇਲ ਪਟੜੀਆਂ ਉੱਤੇ ਵੇਲੇ ਸਿਆਸਤ ਦੀ ਰੇਲ ਦੌੜ ਰਹੀ ਹੈ। ਕਾਂਗਰਸ ਤੇ ਭਾਜਪਾ ਵਿੱਚ ਇੱਕ-ਦੂਜੇ ਉੱਤੇ ਦੂਸ਼ਣਬਾਜ਼ੀ ਦਾ ਦੌਰ ਜਾਰੀ ਹੈ, ਜਦ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਮਸਲੇ ਦੇ ਹੱਲ ਲਈ ਗੱਲਬਾਤ ਹੋਣੀ ਚਾਹੀਦੀ ਹੈ। https://punjabi.abplive.com/videos/news/india-impact-of-usa-election-results-share-market-reaches-old-place-sensex-nifty-586933 ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਰੇਲ ਗੱਡੀਆਂ ਨਾ ਚਲਾਉਣ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਅਤ ਵਿੱਚ ਖੋਟ ਹੈ। ਕੇਂਦਰ ਸਰਕਾਰ ਫ਼ਿਲਮੀ ਹਸਤੀਆਂ ਨੂੰ ਸੁਰੱਖਿਆ ਦੇ ਸਕਦੀ ਹੈ ਪਰ ਰੇਲਵੇ ਸਟਾਫ਼ ਨੂੰ ਸੁਰੱਖਿਆ ਕਿਉਂ ਨਹੀਂ ਦੇ ਸਕਦੀ। ਕੇਂਦਰ ਸਰਕਾਰ ਪੰਜਾਬ ਤੇ ਕਿਸਾਨਾਂ ਨੂੰ ‘ਵਿਲੇਨ’ ਦੇ ਰੂਪ ਵਿੱਚ ਵਿਖਾਉਣਾ ਚਾਹੁੰਦੀ ਹੈ। ਰੇਲ ਸੁਰੱਖਿਆ ਨੂੰ ਲੈ ਕੇ ਮੁੱਖ ਮੰਤਰੀ ਦੀ ਚੁੱਪੀ ਉੱਤੇ ਜਾਖੜ ਨੇ ਕਿਹਾ ਕਿ ਰੇਲਵੇ ਦੀ ਸੁਰੱਖਿਆ ਰੇਲਵੇ ਪੁਲਿਸ ਦੀ ਜ਼ਿੰਮੇਵਾਰੀ ਹੈ, ਫਿਰ ਵੀ ਮੁੱਖ ਮੰਤਰੀ ਨੇ ਸੁਰੱਖਿਆ ਦੇਣ ਦੀ ਗੱਲ ਆਖ ਦਿੱਤੀ ਹੈ। ਜਾਖੜ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਜੇ ਕਿਤੇ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਵੇ, ਤਾਂ ਉਹ ਇਸ ਦਾ ਨਜ਼ਲਾ ਰਾਜ ਜਾਂ ਕਿਸਾਨਾਂ ਉੱਤੇ ਝਾੜ ਸਕੇ। ਰਾਜ ਦੀ ਆਰਥਿਕ ਸਥਿਤੀ ਉੱਤੇ ਸੱਟ ਮਾਰਨ ਵਾਲੀ ਕੇਂਦਰ ਸਰਕਾਰ ਆਪਸੀ ਭਾਈਚਾਰਾ ਖ਼ਤਮ ਕਰਨਾ ਚਾਹੁੰਦੀ ਹੈ। ਕਿਸਾਨ ਗੱਲਬਾਤ ਕਰਨ ਦੇ ਸੰਕੇਤ ਦੇ ਚੁੱਕੇ, ਤਦ ਕੇਂਦਰ ਨੂੰ ਪਹਿਲ ਕਰਨੀ ਚਾਹੀਦੀ ਹੈ। ਉੱਧਰ ਕਿਸਾਨ ਸੰਗਠਨਾਂ ਨੂੰ ਵੀ ਇਹ ਗੱਲ ਸਮਝਣੀ ਚਾਹੀਦੀ ਹੈ ਸਾਰਾ ਦਬਾਅ ਪੰਜਾਬ ਉੱਤੇ ਹੈ। ਕੋਲਾ ਤੇ ਖਾਦ ਖ਼ਤਮ ਹੋ ਗਏ ਹਨ, ਨਵੀਂ ਫ਼ਸਲ ਰੱਖਣ ਲਈ ਜਗ੍ਹਾ ਨਹੀਂ ਹੈ। ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਵਿਰੋਧਾਭਾਸੀ ਬਿਆਨਾਂ ਕਾਰਣ ਕੇਂਦਰ ਸਰਕਾਰ ਨੂੰ ਫੂਕ-ਫੂਕ ਕੇ ਕਦਮ ਰੱਖਣੇ ਪੈ ਰਹੇ ਹਨ। ਕਿਸਾਨ ਰੇਲ-ਪਟੜੀਆਂ ਉੱਤੇ ਜਾਂ ਉਨ੍ਹਾਂ ਦੇ ਨੇੜੇ ਡਟੇ ਹੋਏ ਹਨ। ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਜ਼ਿੰਮੇਵਾਰ ਕੌਣ ਹੋਵੇਗਾ। ਰਾਜ ਸਰਕਾਰ ਨੂੰ ਸੁਰੱਖਿਆ ਦੀ ਜ਼ਿੰਮੇਵਾਰੀ ਤਾਂ ਲੈਣੀ ਹੀ ਪਵੇਗੀ। ਸੁਨੀਲ ਜਾਖੜ ਦੇ ਬਿਆਨ ਉੱਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਸ਼ਰਮਾ ਨੇ ਕਿਹਾ ਕਿ ਕਿਸਾਨ ਅੰਨਦਾਤਾ ਹੈ, ਵਿਲੇਨ ਨਹੀਂ। ਕਾਂਗਰਸ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦ ਕਿ ਭਾਜਪਾ ਕਿਸਾਨਾਂ ਨੂੰ ਮਜ਼ਬੂਤ ਬਣਾਉਣਾ ਚਾਹੁੰਦੀ ਹੈ। ਸ਼ਰਮਾ ਨੇ ਕਿਸਾਨ ਸੰਗਠਨਾਂ ਨਾਲ ਗੱਲਬਾਤ ਦੇ ਸੰਕੇਤ ਦਿੰਦਿਆਂ ਕਿਹਾ ਕਿ ਹਰੇਕ ਮਸਲੇ ਦਾ ਹੱਲ ਗੱਲਬਾਤ ਰਾਹੀਂ ਸੰਭਵ ਹੈ। ਕੇਂਦਰ ਸਰਕਾਰ ਨੇ ਕਦੇ ਵੀ ਗੱਲਬਾਤ ਦੇ ਦਰ ਬੰਦ ਨਹੀਂ ਕੀਤੇ ਹਨ। ਭਾਜਪਾ ਕਿਸਾਨ ਜਥੇਬੰਦੀਆਂ ਦੇ ਸੰਪਰਕ ਵਿੱਚ ਹੈ। ਲੋਕਤੰਤਰ ’ਚ ਵਿਰੋਧ ਪ੍ਰਦਰਸ਼ਨ ਤੇ ਧਰਨੇ ਦੇਣ ਦਾ ਅਧਿਕਾਰ ਸਭ ਨੂੰ ਹੈ ਪਰ ਇਹ ਦੂਜਿਆਂ ਦੇ ਅਧਿਕਾਰਾਂ ਉੱਤੇ ਸੱਟ ਮਾਰ ਕੇ ਨਹੀਂ ਹੋਣੇ ਚਾਹੀਦੇ। ਤਿਉਹਾਰਾਂ ਦੇ ਸੀਜ਼ਨ ’ਚ ਹਰ ਕੋਈ ਮਾਲ ਲਿਆਉਣਾ ਚਾਹੁੰਦਾ ਹੈ ਤੇ ਕੋਈ ਬਾਹਰ ਭੇਜਣਾ ਚਾਹੁੰਦਾ ਹੈ। ਦੀਵਾਲੀ ਉੱਤੇ ਕੋਈ ਆਪਣੇ ਘਰ ਜਾਣਾ ਚਾਹੁੰਦਾ ਹੈ, ਤੇ ਕੋਈ ਪੰਜਾਬ ਆਉਣਾ ਚਾਹੁੰਦਾ ਹੈ। ਕਿਸਾਨ ਸੰਗਠਨਾਂ ਨੂੰ ਇਸ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਉੱਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਹੈ ਕਿ ਸਰਕਾਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਕਿਸਾਨਾਂ ਨੇ ਗੱਲਬਾਤ ਦਾ ਰਾਹ ਕਦੇ ਵੀ ਬੰਦ ਨਹੀਂ ਕੀਤਾ। ਗੱਲਬਾਤ ਇੱਕ ਜਾਂ ਦੋ ਸੰਗਠਨਾਂ ਨਾਲ ਨਹੀਂ, ਸਗੋਂ ਸਭ ਨਾਲ ਹੋਣੀ ਚਾਹੀਦੀ ਹੈ। Punjab Pollution: ਪੰਜਾਬ ਦੀ ਆਬੋ-ਹਵਾ 'ਚ ਘੁਲਿਆ ਜ਼ਹਿਰ, ਖ਼ਤਰਨਾਕ ਬਣੇ ਹਲਾਤ, ਸਾਹ ਲੈਣਾ ਵੀ ਔਖਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget