ਪੜਚੋਲ ਕਰੋ

ਕਾਂਗਰਸ ਪ੍ਰਧਾਨ ਨੇ ਪੋਚੀ ਰਾਣਾ ਗੁਰਜੀਤ ਦੀ ਫੱਟੀ

ਇਮਰਾਨ ਖ਼ਾਨ ਜਲੰਧਰ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਾਣਾ ਗੁਰਜੀਤ ਵੱਲੋਂ ਬਾਦਲ ਸਰਕਾਰ ਨੂੰ ਦਿੱਤੀ ਕਲੀਨ ਚਿੱਟ ਨੂੰ ਚੁਨੌਤੀ ਦਿੰਦਿਆਂ ਮੁੱਖ ਮੰਤਰੀ ਨੂੰ ਤਲਵੰਡੀ ਸਾਬੋ ਦੇ ਪ੍ਰਾਈਵੇਟ ਥਰਮਲ ਪਲਾਂਟ ਦੀ ਜਾਂਚ ਕਰਵਾਉਣ ਬਾਰੇ ਚਿੱਠੀ ਲਿਖੀ ਹੈ। ਜਾਖੜ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿੱਚ ਬਣੇ ਬਿਜਲੀ ਤਾਪ ਘਰ ਦੇ ਸੰਚਾਲਨ ਦੀ ਨਿਲਾਮੀ ਸਹੀ ਤਰੀਕੇ ਨਾਲ ਨਹੀਂ ਹੋਈ। 1981 ਮੈਗਾਵਾਟ ਦੀ ਸਮਰੱਥਾ ਵਾਲੇ ਪਾਵਰ ਪਲਾਂਟ ਨੂੰ ਅਕਾਲੀ ਸਰਕਾਰ ਨੇ 2008 ਵਿੱਚ ਹਰੀ ਝੰਡੀ ਦਿੱਤੀ ਸੀ। ਇਸ ਨੂੰ ਵੇਦਾਂਤਾ ਨਾਂ ਦੀ ਕੰਪਨੀ ਚਲਾ ਰਹੀ ਹੈ। ਕਾਂਗਰਸ ਪ੍ਰਧਾਨ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਦਾ ਕਹਿਣਾ ਹੈ, "ਮੈਂ ਪਹਿਲਾਂ ਵੀ ਤਲਵੰਡੀ ਸਾਬੋ ਪਲਾਂਟ ਦੀ ਗ਼ਲਤ ਤਰੀਕੇ ਨਾਲ ਹੋਈ ਬੋਲੀ ਬਾਰੇ ਇਲਜ਼ਾਮ ਲਾਉਂਦਾ ਸੀ ਕਿ ਜਿਸ ਕੰਪਨੀ ਨੇ ਬਿੱਡ ਪਾਈ ਸੀ, ਉਹ ਕੁਆਲੀਫ਼ਾਈ ਹੀ ਨਹੀਂ ਸੀ ਕਰਦੀ। ਤਲਵੰਡੀ ਸਾਬੋ ਪਲਾਂਟ ਲਈ ਜਿਸ ਕੰਪਨੀ ਨੇ ਬਿੱਡ ਪਾਈ ਸੀ, ਉਸ ਦੀ ਫਾਇਨਾਂਸ਼ੀਅਲ ਸਮਰੱਥਤਾ ਓਨੀ ਨਹੀਂ ਸੀ, ਜਿੰਨੀ ਹੋਣੀ ਚਾਹੀਦੀ ਸੀ।" ਇਸ ਤੋਂ ਪਹਿਲਾਂ ਸਾਬਕਾ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਸੀ ਕਿ ਕਿਸੇ ਪ੍ਰਾਈਵੇਟ ਥਰਮਲ ਪਲਾਂਟ ਬਾਰੇ ਕੁਝ ਗ਼ਲਤ ਨਹੀਂ ਲੱਭਿਆ, ਇਸ ਲਈ ਉਨ੍ਹਾਂ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ। ਪਰ ਅੱਜ ਸੁਨੀਲ ਜਾਖੜ ਨੇ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਚਲਾਉਣ ਵਾਲੀ ਕੰਪਨੀ ਨੇ ਪਲਾਂਟ ਬਣਾਉਣ ਲਈ ਸਫਲ ਬੋਲੀਕਾਰ ਬਣਨ ਲਈ ਨਵੀਂ ਕੰਪਨੀ ਬਣਾਈ। ਅਜਿਹਾ ਉਸ ਨੇ ਪੁਰਾਣੀ ਕੰਪਨੀ ਦੇ ਘੱਟ ਵਿੱਤੀ ਵਸੀਲਿਆਂ ਨੂੰ ਲੁਕਾਉਣ ਲਈ ਕੀਤਾ। ਨਵੀਂ ਕੰਪਨੀ ਦੇ ਵਿੱਤੀ ਸਰੋਤ ਜ਼ਿਆਦਾ ਵਿਖਾ ਕੇ ਗ਼ਲਤ ਤਰੀਕੇ ਨਾਲ ਸਫਲ ਬੋਲੀ ਦਿੱਤੀ। ਜਾਖੜ ਨੇ ਕਿਹਾ, "ਮੈਨੂੰ ਮੇਰੇ ਇਲਜ਼ਾਮਾਂ 'ਤੇ ਹਾਲੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। ਮੈਂ ਚਾਹੁੰਦਾ ਹਾਂ ਕਿ ਬਿਨਾ ਕਿਸੇ ਭੇਦਭਾਵ ਤੋਂ ਸਾਰੀ ਜਾਂਚ ਸਹੀ ਤਰੀਕੇ ਨਾਲ ਹੋਵੇ। ਮੈਂ ਆਪਣੀਆਂ ਸਾਰੀਆਂ ਗੱਲਾਂ 'ਤੇ ਅਜੇ ਵੀ ਖੜ੍ਹਾ ਹਾਂ। ਜੇਕਰ ਕੰਪਨੀ ਨੇ ਗ਼ਲਤ ਤਰੀਕੇ ਨਾਲ ਬੋਲੀ ਲਾਈ ਹੈ ਤਾਂ ਉਸ ਨਾਲ ਦੁਬਾਰਾ ਮੁੱਲ ਕਰ ਕੇ ਬਿਜਲੀ ਕੀਮਤਾਂ ਸੋਧੀਆਂ ਜਾਣ ਤਾਂ ਜੋ ਪੰਜਾਬ ਦੇ ਲੋਕਾਂ ਦਾ ਕੁਝ ਫਾਇਦਾ ਹੋ ਸਕੇ।"

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget