Sunil Jakhar Resign: ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਅਸਤੀਫ਼ੇ ਦੀ ਖ਼ਬਰ ਆਈ ਹੈ। ਹਾਲਾਂਕਿ ਪਾਰਟੀ ਨੇ ਅਸਤੀਫੇ ਦੀ ਗੱਲ ਤੋਂ ਟਾਲਾ ਵੱਟਦਿਆਂ ਇਸ ਨੂੰ ਅਫਵਾਹ ਦੱਸਿਆ ਹੈ। ਇਸ ਦੌਰਾਨ ਪੰਜਾਬ ਭਾਜਪਾ ਵੱਲੋਂ 30 ਸਤੰਬਰ ਨੂੰ ਮੀਟਿੰਗ ਸੱਦੀ ਗਈ ਹੈ। ਮੀਟਿੰਗ ਚੰਡੀਗੜ੍ਹ ਵਿੱਚ ਭਾਜਪਾ ਦੇ ਹਲਕਾ ਇੰਚਾਰਜ ਵਿਜੇ ਰੂਪਾਨੀ ਦੀ ਅਗਵਾਈ ਵਿੱਚ ਹੋਵੇਗੀ। 


PM ਮੋਦੀ ਕੋਲ ਅਸਤੀਫ਼ਾ ਦੇਣ ਦੀ ਇੱਛਾ ਕੀਤੀ ਸੀ ਜ਼ਾਹਰ


ਜ਼ਿਕਰ ਕਰ ਦਈਏ ਕਿ ਸੁਨੀਲ ਜਾਖੜ ਦੋ ਸਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। ਜੂਨ 2024 ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਸੀ ਪਰ ਪਾਰਟੀ ਨੇ ਉਨ੍ਹਾਂ ਨੂੰ ਕਮਾਂਡ ਜਾਰੀ ਰੱਖਣ ਲਈ ਕਿਹਾ ਸੀ। ਹੁਣ ਉਨ੍ਹਾਂ ਦੇ ਅਸਤੀਫ਼ੇ ਦੀ ਖ਼ਬਰ ਮੀਡੀਆ ਵਿੱਚ ਆਈ ਹੈ। ਜਦੋਂ ਚਾਰ ਵਿਧਾਨ ਸਭਾ ਸੀਟਾਂ 'ਤੇ ਪੰਚਾਇਤੀ ਚੋਣਾਂ ਅਤੇ ਜ਼ਿਮਨੀ ਚੋਣਾਂ ਹੋਣੀਆਂ ਹਨ।



ਭਾਜਪਾ ਲੀਡਰਾਂ ਨੇ ਦੱਸਿਆ ਅਫਵਾਹ 


ਅਸਤੀਫ਼ੇ ਸਬੰਧੀ ਸੁਨੀਲ ਜਾਖੜ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਫ਼ੋਨ ਨਹੀਂ ਚੁੱਕਿਆ। ਹਾਲਾਂਕਿ ਇਸ ਖ਼ਬਰ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੀਨੀਅਰ ਲੀਡਰਾਂ ਦਾ ਕਹਿਣਾ ਹੈ ਕਿ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ ਇਹ ਸਾਰੀਆਂ ਅਫਵਾਹਾਂ ਹਨ।


ਰਵਨੀਤ ਬਿੱਟੂ ਨਾਲ ਜਾਖੜ ਦੀ ਨਰਾਜ਼ਗੀ ?


ਇਹ ਵੀ ਕਿਹਾ ਜਾ ਰਿਹਾ ਹੈ ਕਿ  ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਏ ਜਾਣ ਤੋਂ ਨਾਰਾਜ਼ ਸਨ। ਦੱਸ ਦਈਏ ਕਿ ਰਵਨੀਤ ਬਿੱਟੂ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਹਾਰ ਗਏ ਸਨ ਹਾਲਾਂਕਿ ਬਾਅਦ 'ਚ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਦਿੱਤਾ ਗਿਆ ਸੀ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।