ਗੁਰਦਾਸਪੁਰ: ਵੀਰਵਾਰ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਗੁਰਦਾਸਪੁਰ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਰੈਲੀ 'ਚ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਖਿਲਾਫ ਖੂਬ ਭੜਾਸ ਕੱਢੀ। ਰੈਲੀ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਕਰਕੇ ਪੰਜਾਬ 'ਚ ਫਿਕਰ ਤੇ ਗੁੱਸਾ ਹੈ। ਲੋਕਾਂ ਨੂੰ ਸਮਝ ਨਹੀਂ ਆ ਰਿਹਾ ਕਿ ਆਖਰ ਉਨ੍ਹਾਂ ਨਾਲ ਹੋ ਕੀ ਰਿਹਾ ਹੈ। ਲੋਕਾਂ ਨੂੰ ਸਾਫ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਜੜਾਂ ਨੂੰ ਉਖਾੜ ਰਹੀ ਹੈ।
ਇਸ ਦੌਰਾਨ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਅੰਬਾਨੀਆਂ ਨੂੰ ਫਾਇਦਾ ਪਹੁੰਚਾ ਰਹੀ ਹੈ, ਉਹ ਕਿਸਾਨ ਮੁਕਤ ਕਿਸਾਨੀ ਕਰਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 65 ਹਜ਼ਾਰ ਟਨ ਦੀ ਸੀਸੀਐਲ ਅੰਬਾਨੀਆਂ ਕੋਲ ਹੈ। ਕਿਸਾਨ ਕੋਲ ਤਾਂ ਸਿਰਝ 50 ਹਜ਼ਾਰ ਦੀ ਲਿਮਟ ਹੁੰਦੀ ਹੈ।
ਇਸ ਦੇ ਨਾਲ ਹੀ ਕੇਂਦਰ ਵੱਲੋਂ ਹੁਣ ਪ੍ਰਦੂਸ਼ਨ ਕੰਟਰੋਲ ਕਮੇਟੀ ਬਾਰੇ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਕੀ ਕੇਂਦਰ ਦੀ ਨਜ਼ਰ ਪਰਾਲੀ ਸਾੜਨ ਦੇ ਮਾਮਲੇ 'ਚ ਸਿਰਫ ਪੰਜਾਬ 'ਤੇ ਹੈ। ਉਨ੍ਹਾਂ ਅੱਗ ਇਹ ਵੀ ਸਾਫ ਕੀਤਾ ਕਿ ਕੇਂਦਰ ਨੇ ਪੰਜਾਬ ਵੱਲੋਂ ਕੀਤੇ ਜਾ ਰਹੇ ਕਿਸਾਨ ਕਾਨੂੰਨਾਂ ਦੇ ਵਿਰੋਧ ਕਰਕੇ ਸੂਬਾ ਦਾ ਰੂਰਲ ਡੈਵਲਪਮੈਂਟ ਫੰਡ ਵੀ ਬੰਦ ਕਰ ਦਿੱਤਾ ਹੈ ਕਿਉਂਕਿ ਮੋਦੀ ਸਰਕਾਰ ਪੰਜਾਬ ਨੂੰ ਨੀਵਾਂ ਦਿਖਾਉਣਾ ਚਾਹੁੰਦੀ ਹੈ।
ਅਮਰੀਕਾ ਚੋਣਾਂ ਤੋਂ ਪਹਿਲਾਂ ਵੱਡਾ ਖੁਲਾਸਾ, ਤਾਜ਼ਾ ਸਰਵੇਖਣ ’ਚ ਕੀਤਾ ਇਹ ਦਾਅਵਾ
ਰੈਲੀ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਇਹ ਵੀ ਕਿਹਾ ਕਿ ਜਲਦੀ ਹੀ ਸੂਬੇ 'ਚ ਬਿਜਲੀ ਸੰਕਟ ਗਹਿਰਾਉਣ ਵਾਲਾ ਹੈ। ਸਿਰਫ ਇਹੀ ਨਹੀਂ ਇਸ ਦੇ ਨਾਲ ਹੋਰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਲੋਕਾਂ ਨੂੰ ਕਰਨਾ ਪੈ ਸਕਦਾ ਹੈ। ਹਾਲ ਹੀ 'ਚ ਬਠਿੰਡਾ 'ਚ ਸਰਕਾਰੀ ਰਾਸ਼ਨ ਖ਼ਰਾਬ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਹ ਸਭ ਅਕਾਲੀਆਂ ਨੇ ਕੀਤਾ ਹੋਏਗਾ, ਜਿਸ ਦੀ ਪੂਰੀ ਜਾਂਚ ਕੀਤੀ ਜਾਏਗੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਮਤਿਆਂ ਨੂੰ ਕੀਤਾ ਰੱਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਖੇਤੀ ਕਾਨੂੰਨਾਂ ਖਿਲਾਫ ਸੰਨੀ ਦਿਓਲ ਦੇ ਹਲਕੇ 'ਚ ਜਾਖੜ ਦੀ ਦਹਾੜ, ਮੋਦੀ ਸਰਕਾਰ 'ਤੇ ਕੱਢੀ ਭੜਾਸ
ਏਬੀਪੀ ਸਾਂਝਾ
Updated at:
29 Oct 2020 04:25 PM (IST)
ਪੰਜਾਬ ਸਰਕਾਰ ਵੱਲੋਂ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤੀ ਰੈਲੀਆਂ ਤਹਿਤ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਗੁਰਦਾਸਪੁਰ ਪਹੁੰਚੇ।
ਇਸ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਰੁਣਾ ਚੌਧਰੀ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਮੌਜੂਦ ਰਹੇ।
ਰੈਲੀ 'ਚ ਸਾਰੇ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਕਿਸਾਨ ਕਾਨੂੰਨ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।
- - - - - - - - - Advertisement - - - - - - - - -