Punjab News: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੈਰ-ਹਾਜ਼ਰੀ ਸਾਰਿਆਂ ਨੇ ਮਹਿਸੂਸ ਕੀਤੀ ਪਰ ਇਸ ਮੌਕੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਪੁਰਾਣੇ ਸਹਿਯੋਗੀ(ਅਕਾਲੀ ਦਲ) ਨੂੰ ਗਠਜੋੜ ਦੇ ਮਾਮਲੇ ਉੱਤੇ ਕੋਰ ਜਵਾਬ ਦੇ ਦਿੱਤਾ ਹੈ।


ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸਾਂਭਦਿਆਂ ਹੀ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਪੁਰਾਣੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜਾਖੜ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜੇਗੀ। ਭਾਜਪਾ ਹੁਣ ਅਕਾਲੀ ਦਲ ਨਾਲ ਛੋਟੇ ਭਰਾ ਦੀ ਭੂਮਿਕਾ ਨਹੀਂ ਨਿਭਾਏਗੀ, ਸਗੋਂ ਇਸ ਦਾ ਮੁਕਾਬਲਾ ਕਰਨ ਲਈ ਮੈਦਾਨ ਵਿੱਚ ਉਤਰੇਗੀ।


ਜ਼ਿਕਰ ਕਰ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਸਥਿਤ ਹੈੱਡਕੁਆਰਟਰ 'ਚ ਹੋਏ ਤਾਜਪੋਸ਼ੀ ਸਮਾਗਮ 'ਚ ਨਾ ਸਿਰਫ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਗੈਰਹਾਜ਼ਰ ਰਹੇ, ਸਗੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਗੈਰ-ਹਾਜ਼ਰ ਰਹੇ। ਕੈਪਟਨ ਦੇ ਪਰਿਵਾਰ ਵਿੱਚੋਂ ਕੋਈ ਵੀ ਪ੍ਰੋਗਰਾਮ ਵਿੱਚ ਨਹੀਂ ਪਹੁੰਚਿਆ। ਇਸ ਤੋਂ ਇਲਾਵਾ 'ਸ਼ਾਇਰ' ਮਨਪ੍ਰੀਤ ਸਿੰਘ ਬਾਦਲ ਵੀ ਇਸ ਪ੍ਰੋਗਰਾਮ ਤੋਂ ਦੂਰ ਹੀ ਰਹੇ ਪਰ ਇਸ ਮੌਕੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


ਦੱਸ ਦਈਏ ਕਿ ਇਸ ਸਮਾਗਮ ਵਿੱਚ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਗ਼ੈਰ ਹਾਜ਼ਰ ਸਨ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਦਿਆਂ ਕਿਹਾ ਸੀ , ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਮਾਨਯੋਗ ਸ਼੍ਰੀ  ਸੁਨੀਲ ਜਾਖੜ ਜੀ ਨੂੰ ਅਹੁਦਾ ਸੰਭਾਲਣ ‘ਤੇ ਹਾਰਦਿਕ ਵਧਾਈ । ਸਿਹਤ ਖ਼ਰਾਬ ਹੋਣ ਦੇ ਕਾਰਨ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕਿਆ ਇਸ ਗੱਲ ਦਾ ਮੈਨੂੰ ਖੇਦ ਹੈ । ਉਮੀਦ ਕਰਦਾ ਹਾਂ ਕਿ ਤੁਹਾਡਾ ਅਨੁਭਵ ਪਾਰਟੀ ਨੂੰ ਨਵੀਂ ਸੇਧ ਦਵੇਗਾ।"


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।