ਜਲਾਲਾਬਾਦ 'ਚ ਸਤੰਬਰ 2021 ਵਿੱਚ ਹੋਏ ਬੰਬ ਬਲਾਸਟ ਤੋਂ ਬਾਅਦ ਫਰਾਰ ਚੱਲ ਰਹੇ 2 ਲੱਖ ਦੇ ਇਨਾਮੀ ਇੱਕ ਦੋਸ਼ੀ ਨੂੰ ਬੀਕਾਨੇਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਗੁਰਚਰਨ ਸਿੰਘ ਨਾਂ ਦਾ ਨੌਜਵਾਨ ਖਾਰਾ ਇੰਡਸਟਰੀਅਲ ਏਰੀਆ ਵਿੱਚ ਮਜ਼ਦੂਰੀ ਕਰਦਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਕਿਸੇ ਬੰਬ ਧਮਾਕੇ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ ਪੁਲਿਸ ਸੁਪਰਡੈਂਟ ਦੀ ਵਿਸ਼ੇਸ਼ ਟੀਮ ਨੇ ਉਸ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਸੀ। 

 

ਉਸ ਨੂੰ ਸ਼ੁੱਕਰਵਾਰ ਸ਼ਾਮ ਨੂੰ ਖਾਰਾ ਤੋਂ ਹੀ ਗ੍ਰਿਫਤਾਰ ਕੀਤਾ ਗਿਆ। ਫਿਲਹਾਲ ਪੁਲਿਸ ਨੇ ਗੁਰਚਰਨ ਨੂੰ ਬਪਰਦਾ ਰੱਖਿਆ ਹੋਇਆ ਹੈ। ਉਸ ਨੂੰ ਪਹਿਲਾਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੀਕਾਨੇਰ ਪੁਲਿਸ ਇਸ ਨੂੰ ਪੰਜਾਬ ਪੁਲਿਸ ਜਾਂ ਐਨਆਈਏ ਨੂੰ ਸੌਂਪ ਸਕਦੀ ਹੈ। ਪੰਜਾਬ ਪੁਲਿਸ ਵੀ ਇਸ ਮਾਮਲੇ ਵਿੱਚ ਬੀਕਾਨੇਰ ਪਹੁੰਚੀ ਹੈ। ਬੀਕਾਨੇਰ ਪੁਲਿਸ ਨੇ ਇਹ ਕਾਰਵਾਈ ਪੰਜਾਬ ਪੁਲਿਸ ਦੀ ਰਿਪੋਰਟ ਤੋਂ ਬਾਅਦ ਹੀ ਕੀਤੀ ਹੈ।

 

ਜਾਣਕਾਰੀ ਅਨੁਸਾਰ 15 ਸਤੰਬਰ 21 ਨੂੰ  ਜਲਾਲਾਬਾਦ ਦੀ ਸਬਜ਼ੀ ਮੰਡੀ ਤੋਂ 100 ਗਜ਼ ਦੂਰ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਨੂੰ ਸਬਜ਼ੀ ਮੰਡੀ ਵਿੱਚ ਕਰਨ ਦੀ ਯੋਜਨਾ ਸੀ। ਇੱਕ ਬਾਈਕ ਦੀ ਤੇਲ ਵਾਲੀ ਟੈਂਕੀ ਦੇ ਹੇਠਾਂ ਲੱਗੇ ਟਿਫਿਨ ਬੰਬ 'ਚ ਜ਼ੋਰਦਾਰ ਧਮਾਕਾ ਹੋਇਆ ਅਤੇ ਚਾਲਕ ਦੀ ਜਾਨ ਚਲੀ ਗਈ। ਇਸ ਮਾਮਲੇ ਦੀ ਜਾਂਚ NIA ਕਰ ਰਹੀ ਹੈ। ਇਸੇ ਦੌਰਾਨ ਬੀਕਾਨੇਰ ਪੁਲੀਸ ਨੂੰ ਧਮਾਕੇ ਵਿੱਚ ਸ਼ਾਮਲ ਗੁਰੂਚਰਨ ਸਿੰਘ (38) ਦੇ ਬੀਕਾਨੇਰ ਵਿੱਚ ਹੋਣ ਦੀ ਸੂਚਨਾ ਮਿਲੀ ਸੀ।

 

ਦੋ-ਤਿੰਨ ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਪੁਲਿਸ ਨੇ ਉਸ ਨੂੰ ਫੜ ਲਿਆ। ਇਹ ਕਾਰਵਾਈ ਬੀਕਾਨੇਰ ਦੇ ਐਸਪੀ ਦੀ ਵਿਸ਼ੇਸ਼ ਟੀਮ ਵੱਲੋਂ ਡੀਐਸਟੀ ਦੇ ਇੰਚਾਰਜ ਮਨੋਜ ਸ਼ਰਮਾ ਦੀ ਅਗਵਾਈ ਵਿੱਚ ਕੀਤੀ ਗਈ ਹੈ।  ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਜਾਂਚ ਏਜੰਸੀ ( NIA) ਨੇ ਗੁਰੂਚਰਨ 'ਤੇ ਦੋ ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਇਸ ਮਾਮਲੇ ਵਿੱਚ ਦੋ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ, ਜਦੋਂਕਿ ਗੁਰਚਰਨ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।