Jalalabad Bomb Blast Case: ਬੀਤੇ ਸਾਲ ਦੌਰਾਨ ਜਲਾਲਾਬਾਦ ਵਿੱਚ ਸਬਜ਼ੀ ਮੰਡੀ ਨੇੜੇ ਟਿਫਨ ਬੰਬ ਧਮਾਕਾ ਹੋਇਆ ਸੀ ਮੋਟਰਸਾਈਕਲ ਚ ਬਲਾਸਟ ਦੱਸਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਸਾਹਮਣੇ ਆਇਆ ਕਿ ਟਿਫਨ ਬੰਬ ਧਮਾਕਾ ਹੋਇਆ ਇਕ ਵਿਅਕਤੀ ਦੀ ਮੌਤ ਹੋਈ ਸੀ ਤਾਂ ਇਹ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਹੁਣ ਐੱਨਆਈਏ ਨੇ ਬੀਕਾਨੇਰ ਤੋਂ ਗ੍ਰਿਫ਼ਤਾਰ ਕੀਤਾ ਹੈ ਜੋ ਬੀਕਾਨੇਰ ਦੇ ਇਲਾਕੇ ਵਿੱਚ ਭੇਸ ਬਦਲ ਕੇ ਰਹਿ ਰਿਹਾ ਸੀ ਜਲਾਲਾਬਾਦ ਦੇ ਡੀਐੱਸਪੀ ਅਤੁਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਲਾਲਾਬਾਦ ਪੁਲਸ ਵੱਲੋਂ 205 ਨੰਬਰ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਵਿਚ ਗੁਰਚਰਨ ਸਿੰਘ ਏਲੀਅਸ ਚੰਨਾ ਆਰੋਪੀ ਦੀ ਗ੍ਰਿਫ਼ਤਾਰੀ ਹੋਈ ਹੈ ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਹੁਣ ਉਕਤ ਆਰੋਪੀ ਨੂੰ ਇਲਾਕੇ ਵਿੱਚ ਲਿਆਂਦਾ ਜਾਵੇਗਾ ਜਿਸ ਲਈ ਜਲਾਲਾਬਾਦ ਪੁਲੀਸ ਤਿਆਰ ਹੈ ਉਨ੍ਹਾਂ ਦਾ ਕਹਿਣਾ ਕਿ ਇਸ ਦੇ ਨਾਲ ਜਿਹੜੀ ਵੀ ਕੜੀ ਜੁੜਦੀ ਨਜ਼ਰ ਆਈ ਉਸ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ
ਕੀ ਸੀ ਪੂਰਾ ਮਾਮਲਾ
ਜਾਣਕਾਰੀ ਅਨੁਸਾਰ 15 ਸਤੰਬਰ 21 ਨੂੰ ਜਲਾਲਾਬਾਦ ਦੀ ਸਬਜ਼ੀ ਮੰਡੀ ਤੋਂ 100 ਗਜ਼ ਦੂਰ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਨੂੰ ਸਬਜ਼ੀ ਮੰਡੀ ਵਿੱਚ ਕਰਨ ਦੀ ਯੋਜਨਾ ਸੀ। ਇੱਕ ਬਾਈਕ ਦੀ ਤੇਲ ਵਾਲੀ ਟੈਂਕੀ ਦੇ ਹੇਠਾਂ ਲੱਗੇ ਟਿਫਿਨ ਬੰਬ 'ਚ ਜ਼ੋਰਦਾਰ ਧਮਾਕਾ ਹੋਇਆ ਅਤੇ ਚਾਲਕ ਦੀ ਜਾਨ ਚਲੀ ਗਈ। ਇਸ ਮਾਮਲੇ ਦੀ ਜਾਂਚ NIA ਕਰ ਰਹੀ ਹੈ। ਇਸੇ ਦੌਰਾਨ ਬੀਕਾਨੇਰ ਪੁਲੀਸ ਨੂੰ ਧਮਾਕੇ ਵਿੱਚ ਸ਼ਾਮਲ ਗੁਰੂਚਰਨ ਸਿੰਘ (38) ਦੇ ਬੀਕਾਨੇਰ ਵਿੱਚ ਹੋਣ ਦੀ ਸੂਚਨਾ ਮਿਲੀ ਸੀ।
ਦੋ-ਤਿੰਨ ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਪੁਲਿਸ ਨੇ ਉਸ ਨੂੰ ਫੜ ਲਿਆ। ਇਹ ਕਾਰਵਾਈ ਬੀਕਾਨੇਰ ਦੇ ਐਸਪੀ ਦੀ ਵਿਸ਼ੇਸ਼ ਟੀਮ ਵੱਲੋਂ ਡੀਐਸਟੀ ਦੇ ਇੰਚਾਰਜ ਮਨੋਜ ਸ਼ਰਮਾ ਦੀ ਅਗਵਾਈ ਵਿੱਚ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਜਾਂਚ ਏਜੰਸੀ ( NIA) ਨੇ ਗੁਰੂਚਰਨ 'ਤੇ ਦੋ ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਇਸ ਮਾਮਲੇ ਵਿੱਚ ਦੋ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ, ਜਦੋਂਕਿ ਗੁਰਚਰਨ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।