(Source: ECI/ABP News/ABP Majha)
ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਗ੍ਰਿਫ਼ਤਾਰ
ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਗ੍ਰਿਫ਼ਤਾਰ
Punjab News : ਜਲਾਲਾਬਾਦ ਤੋਂ ਆਪ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਖਿਲਾਫ਼ FIR ਦਰਜ ਕਰ ਕੇ ਪੁਲਿਸ ਨੇ ਵਿਧਾਇਕ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ 'ਤੇ ਧਮਕੀ ਦੇਣ ਤੇ ਰਿਸ਼ਵਤ ਮੰਗਣ ਦਾ ਦੋਸ਼ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 384, 389, 34 ਤਹਿਤ ਕੇਸ ਦਰਜ ਕਰ ਲਿਆ ਹੈ।
ਜਗਦੀਪ ਗੋਲਡੀ ਕੰਬੋਜ ਪੰਜਾਬ ਦੇ ਜਲਾਲਾਬਾਦ ਤੋਂ ਵਿਧਾਇਕ ਹਨ। ਅਤੇ ਸੁਖਬੀਰ ਬਾਦਲ ਨੂੰ ਹਰਾ ਕੇ 2022 ਦੀ ਚੋਣ ਜਿੱਤੀ ਸੀ। ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ 'ਤੇ ਇਕ ਪ੍ਰਾਪਰਟੀ ਡੀਲਰ ਤੋਂ 10 ਲੱਖ ਰੁਪਏ ਹੜੱਪਣ ਦਾ ਦੋਸ਼ ਹੈ। ਪੁਲਿਸ ਨੇ ਅੱਜ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਐਸਐਸਪੀ ਅਵਨੀਤ ਕੌਰ ਨੇ ਪੁਸ਼ਟੀ ਕੀਤੀ ਹੈ ਕਿ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਹੈ ਪੂਰਾ ਮਾਮਲਾ
ਸ਼ਿਕਾਇਤ ਵਿਚ ਉਹਨਾਂ ਨੇ ਦੱਸਿਆ ਕਿ ਉਹ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਅਤੇ ਰਾਨੂੰ ਬਾਈ ਉਸ ਕੋਲ ਮਕਾਨ ਦਿਖਾਉਣ ਲਈ ਆਈ ਸੀ ਅਤੇ ਉਹ ਉਸ ਨੂੰ ਘਰ ਦਿਖਾਉਣ ਲਈ ਇੱਕ ਥਾਂ ’ਤੇ ਲੈ ਗਿਆ ਸੀ। ਉਸੇ ਦਿਨ ਸ਼ਾਮ ਨੂੰ ਉਸ ਨੂੰ ਰਾਣੂ ਬਾਈ ਦਾ ਫੋਨ ਆਇਆ ਕਿ ਮੇਰੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਸਾਡੇ ਦੋਵਾਂ ਦਾ ਅਫੇਅਰ ਚੱਲ ਰਿਹਾ ਹੈ, ਇਸ ਤੋਂ ਬਾਅਦ ਮੈਨੂੰ ਉਨ੍ਹਾਂ ਦੇ ਘਰੋਂ ਫੋਨ ਆਉਣੇ ਸ਼ੁਰੂ ਹੋ ਗਏ ਅਤੇ ਉਨ੍ਹਾਂ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿਚ ਫਸਾਉਣ ਦੀ ਧਮਕੀ ਦਿੱਤੀ ਗਈ।ਇਸ ਤੋਂ ਬਾਅਦ ਉਸ ਨੇ ਸੁਰਿੰਦਰ ਕੰਬੋਜ ਦਾ ਫੋਨ ਵੀ ਆਇਆ ਕਿ ਇੱਥੇ ਆ ਕੇ ਸਮਝੌਤਾ ਕਰ ਲਓ ਤੇ ਦਸ ਲੱਖ ਰੁਪਏ ਦੀ ਵੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ