Punjab News : ਵਿਦੇਸ਼ਾਂ ਵਿੱਚ ਜਾ ਕੇ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਦਿਨ ਬ ਦਿਨ ਵਧਦੀ ਜਾ ਰਹੀ ਹੈ। ਪੰਜਾਬ ਦੇ ਨੌਜਵਾਨਾਂ ’ਚ ਵੀ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਅਤੇ ਕੈਨੇਡਾ, ਅਮਰੀਕਾ, ਆਸਟਰੇਲੀਆ ਵਰਗੇ ਦੇਸ਼ਾਂ ’ਚ ਸੈਟਲ ਹੋਣ ਦਾ ਰੁਝਾਨ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਤੇਜ਼ੀ ਨਾਲ ‘ਖਾਲੀ’ ਹੋ ਰਿਹਾ ਹੈ। ਪੰਜਾਬ ਦੇ ਵਿਦਿਆਰਥੀ ਹੁਣ ਕਾਲਜਾਂ ਦੀ ਬਜਾਏ IELTS ਸੈਂਟਰਾਂ ਵਿੱਚ ਦਾਖਲੇ ਲੈ ਰਹੇ ਹਨ।



ਜਲਾਲਾਬਾਦ ਵਿਖੇ ਗਾਂਧੀ ਨਗਰ ਦੇ ਰਹਿਣ ਵਾਲੇ ਨੌਜਵਾਨ ਰੋਹਿਤ ਕੁਮਾਰ ਨੇ ਆਈਲੈਟਸ ਦੀ ਇੰਟਰਵੀਊ ਚੰਗੀ ਨਾ ਹੋਣ ਕਰਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਿਕ ਨੌਜਵਾਨ ਦੀ ਫਾਜ਼ਿਲਕਾ ਦੇ ਸਲਾਮੇ ਵਾਲਾ ਨਹਿਰ ਤੋਂ ਲਾਸ਼ ਬਰਾਮਦ ਹੋਈ  ਹੈ।  ਪਰਵਾਰਕ ਮੈਂਬਰਾਂ ਦੇ ਮੁਤਾਬਿਕ ਮ੍ਰਿਤਕ ਰੋਹਿਤ ਕੁਮਾਰ ਆਈਲੈਟਸ ਦੀ ਇੰਟਰਵਿਊ ਚੰਗੀ ਨਾ ਹੋਣ ਕਰਕੇ ਪ੍ਰੇਸ਼ਾਨ ਸੀ। 

 

ਹਾਲਾਂਕਿ ਇਸ ਬਾਬਤ ਉਸ ਨੇ ਆਪਣੇ ਪਿਤਾ ਨੂੰ ਵੀ ਦੱਸਿਆ। ਇਸ ਤੋਂ ਬਾਅਦ ਅਚਾਨਕ ੳਹ ਘਰ ਤੋਂ ਚਲਾ ਗਿਆ ਤੇ ਅੱਜ ਸੱਤ ਦਿਨਾਂ ਬਾਅਦ ਫਾਜ਼ਿਲਕਾ ਦੇ ਸਲਾਮੇ ਵਾਲਾ ਨਹਿਰ ਤੋਂ ਉਸ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਟਮ ਦੇ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ। ਸਰਕਾਰੀ ਹਸਪਤਾਲ ਵਿਚ ਪੁਲਿਸ ਪਹੁੰਚੀ ਹੈ, ਜਿਨ੍ਹਾਂ ਵੱਲੋਂ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਹੈ। 

 

ਦੱਸ ਦੇਈਏ ਕਿ ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।