ਜਲਾਲਬਾਦ 'ਚ ਸੁਖਬੀਰ ਬਾਦਲ ਤੇ ਹਮਲੇ 'ਚ ਕਾਂਗਰਸ ਦੀ ਮਿਲੀਭੁਗਤ, ਅਕਾਲੀ ਦਲ ਵੱਲੋਂ ਤਸਵੀਰਾਂ ਜਾਰੀ
ਅਕਾਲੀ ਲੀਡਰਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਨਗਰ ਕੌਂਸਲ ਲਈ ਜਲਾਲਾਬਾਦ 'ਚ ਵੋਟਾਂ ਪੈਣ ਸਮੇਂ ਵੀ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਅਤੇ ਮਦਦ ਨਾਲ ਕਾਂਗਰਸੀ ਅਨਸਰ ਮਾਹੌਲ ਖ਼ਰਾਬ ਕਰ ਸਕਦੇ ਹਨ।
ਜਲਾਲਾਬਾਦ: ਤਹਿਸੀਲ ਕੰਪਲੈਕਸ ਵਿੱਚ ਬੀਤੀ ਦੋ ਤਰੀਕ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਕਾਂਗਰਸੀ ਗੁੰਡਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਕੀਤੇ ਹਮਲੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਕਾਂਗਰਸੀ ਲੀਡਰਸ਼ਿਪ ਵੱਲੋਂ ਅਕਾਲੀ ਦਲ ਦੇ ਲੋਕਾਂ ਦੀਆਂ ਤਸਵੀਰਾਂ ਜਾਰੀ ਕਰਕੇ ਇਸ ਸਾਰੇ ਘਟਨਾਕ੍ਰਮ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ।
ਕਾਂਗਰਸ ਲੀਡਰਸ਼ਿਪ ਦੇ ਇਸ ਝੂਠੇ ਪ੍ਰਚਾਰ ਦਾ ਜੁਆਬ ਦਿੰਦਿਆਂ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸਤਿੰਦਰਜੀਤ ਸਿੰਘ ਮੰਟਾ ਅਤੇ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਦੋ ਤਰੀਖ ਦੇ ਘਟਨਾਕ੍ਰਮ ਦੀਆਂ ਉਹ ਤਸਵੀਰਾਂ ਜਾਰੀ ਕੀਤੀਆਂ ਗਈਆਂ ਜਿਸ ਵਿੱਚ ਹਲਕਾ ਵਿਧਾਇਕ ਰਮਿੰਦਰ ਆਵਲਾ, ਉਨ੍ਹਾਂ ਦਾ ਬੇਟਾ ਜਤਿਨ ਆਵਲਾ ਅਤੇ ਉਸ ਦੇ ਕਈ ਸਮਰਥਕ ਤਹਿਸੀਲ ਕੰਪਲੈਕਸ ਅੰਦਰ ਨਜ਼ਰ ਆ ਰਹੇ ਹਨ।
ਅਕਾਲੀ ਲੀਡਰਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਨਗਰ ਕੌਂਸਲ ਲਈ ਜਲਾਲਾਬਾਦ 'ਚ ਵੋਟਾਂ ਪੈਣ ਸਮੇਂ ਵੀ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਅਤੇ ਮਦਦ ਨਾਲ ਕਾਂਗਰਸੀ ਅਨਸਰ ਮਾਹੌਲ ਖ਼ਰਾਬ ਕਰ ਸਕਦੇ ਹਨ। ਜਿਸ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਰਮਿੰਦਰ ਆਵਲਾ ਤਹਿਸੀਲ ਕੰਪਲੈਕਸ ਵਿੱਚ ਹਾਜ਼ਰ ਨਾ ਹੋਣ ਦੀ ਗੱਲ ਕਰ ਰਹੇ ਹਨ ਜਦਕਿ ਇਹ ਤਸਵੀਰਾਂ ਕੁਝ ਹੋਰ ਕਹਿ ਰਹੀਆਂ ਹਨ।