ਸ਼੍ਰੋਮਣੀ ਅਕਾਲੀ ਦਲ 'ਚ ਚੱਲ ਰਿਹਾ ਕਲੇਸ਼ ਮੁੱਕਦਾ ਨਜ਼ਰ ਨਹੀਂ ਆ ਰਿਹਾ। ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਮਨੀ ਚੋਣ ਵਿੱਚ ਬਸਪਾ ਦੀ ਹਮਾਇਤ ਦੇ ਕੀਤੇ ਐਲਾਨ ਤੋਂ ਬਾਅਦ  ਅਕਾਲੀ ਦਲ ਦੇ ਕੁੱਝ ਆਗੂਆਂ ਨੇ ਪਾਰਟੀ ਪ੍ਰਧਾਨ ਖ਼ਿਲਾਫ਼ ਹੀ ਖੁੱਲ੍ਹਾ ਮੋਰਚਾ ਖੋਲ੍ਹ ਦਿੱਤਾ ਹੈ। ਅਜਿਹੇ ਦੇ ਵਿੱਚ ਪਰਮਿੰਦਰ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸਿੱਧੇ ਹੀ ਨਿਸ਼ਾਨੇ ਸਾਧੇ। 



ਸੁਖਬੀਰ ਬਾਦਲ ਵੱਲੋਂ ਲਏ ਗਏ ਪਾਰਟੀ ਦੇ 99% ਫੈਸਲੇ ਸਿਧਾਤਾਂ ਦੇ ਉਲਟ- ਪਰਮਿੰਦਰ ਢੀਂਡਸਾ


ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨੂੰ ਸਮਰਥਨ ਦੇਣਾ ਬੜੇ ਦੁੱਖ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਜਦੋਂ ਸੁਖਬੀਰ ਬਾਦਲ ਆਪਣੇ ਹੀ ਪਾਰਟੀ ਦੇ ਉਮੀਦਵਾਰ ਨੂੰ ਸਮਰਥਨ ਨਹੀਂ ਦੇ ਰਹੇ ਤਾਂ ਉਹ ਕਿੱਥੇ ਪਾਰਟੀ ਦਾ ਭਲਾ ਕਰ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸੁਖਬੀਰ ਬਾਦਲ ਵੱਲੋਂ ਲਏ ਗਏ ਪਾਰਟੀ ਦੇ 99% ਫੈਸਲੇ ਸਿਧਾਤਾਂ ਦੇ ਉਲਟ ਹੀ ਹਨ।


ਉਮੀਦਵਾਰ ਬੀਬੀ ਸਰਜੀਤ ਕੌਰ ਦੇ ਹੱਕ 'ਚ ਡੱਟੇ ਹਾਂ-ਢੀਂਡਸਾ 


ਢੀਂਡਸਾ ਨੇ ਅੱਗੇ ਕਿਹਾ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਦੀ ਨਹੀਂ ਸਰਮਾਏਦਾਰਾਂ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸਰਜੀਤ ਕੌਰ ਦੇ ਹੱਕ 'ਚ ਡੱਟ ਕੇ ਅਤੇ ਆਰਥਿਕ ਮਦਦ ਦੇ ਨਾਲ ਵੀ ਸਪੋਰਟ ਕਰਾਂਗੇ।


ਜਦੋਂ ਪੱਤਕਾਰਾਂ ਵੱਲੋਂ ਪੰਜਾਬ ਦੇ ਵਿੱਚ ਨਸ਼ੇ ਨੂੰ ਲੈ ਕੇ ਹੋ ਰਹੀਆਂ ਮੌਤਾਂ ਦੇ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਨਸ਼ਾ ਪੰਜਾਬ ਲਈ ਗੰਭੀਰ ਸਮੱਸਿਆ ਇਸ ਨੂੰ ਨੱਥ ਪਾਉਣਾ ਲਾਜ਼ਮੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।