(Source: ECI/ABP News)
Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ ਤੈਅ , ਕੁਝ ਹੀ ਦੇਰ 'ਚ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ CM ਭਗਵੰਤ ਮਾਨ
Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਿਕਾਰਡ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਲੰਧਰ ਵਿੱਚ ਇਸ ਸਮੇਂ ਆਪ
![Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ ਤੈਅ , ਕੁਝ ਹੀ ਦੇਰ 'ਚ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ CM ਭਗਵੰਤ ਮਾਨ Jalandhar by Election Results 2023 : AAP Victory is Certain CM Bhagwant Mann Will Reach Arvind Kejriwal house in While Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ ਤੈਅ , ਕੁਝ ਹੀ ਦੇਰ 'ਚ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ CM ਭਗਵੰਤ ਮਾਨ](https://feeds.abplive.com/onecms/images/uploaded-images/2023/05/13/cc8cf60c00fac57096a89ad5e673d9d71683960445017345_original.jpg?impolicy=abp_cdn&imwidth=1200&height=675)
Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਿਕਾਰਡ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਲੰਧਰ ਵਿੱਚ ਇਸ ਸਮੇਂ ਆਪ ਵਰਕਰ ਜਸ਼ਨ ਦੀਆਂ ਤਿਆਰੀਆਂ ਕਰ ਰਹੇ ਹਨ। ਦੱਸਿਆ ਗਿਆ ਹੈ ਕਿ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚਣ ਵਾਲੇ ਹਨ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਕਰੀਬ 52357 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਬੜ੍ਹਤ ਨੂੰ ਪਾਰ ਕਰਨਾ ਆਸਾਨ ਨਹੀਂ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵੀ ਜਿੱਤ ਦੇ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ : ਕੌਣ ਬਣੇਗਾ ਜਲੰਧਰ ਦਾ ਸਿਕੰਦਰ? ਅੱਜ ਆਵੇਗਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਨਤੀਜਾ
ਚੱਲ ਗਿਆ ਕੇਜਰੀਵਾਲ ਦਾ ਜਾਦੂ
ਜਲੰਧਰ ਲੋਕ ਸਭਾ ਸੀਟ ਜਿੱਤਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਸੀ। ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਤੋਂ ਜਲੰਧਰ ਵਿੱਚ ਡੇਰੇ ਲਾਏ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਜਲੰਧਰ ਲੋਕ ਸਭਾ ਹਲਕਾ ਸ਼ਾਹਕੋਟ ਦੇ ਇੱਕ ਕੋਨੇ ਤੋਂ ਸ਼ੁਰੂ ਹੋ ਕੇ ਦੂਜੇ ਕੋਨੇ ਆਦਮਪੁਰ ਤੱਕ ਰੋਡ ਸ਼ੋਅ ਕੱਢੇ ਸੀ। ਜਿਸ ਦਾ ਲਾਭ ਉਸ ਨੂੰ ਜਨਤਾ ਨੇ ਵੋਟਾਂ ਦੇ ਰੂਪ ਵਿੱਚ ਦਿੱਤਾ। ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ਨੇ ਕਿਹਾ ਸੀ ਕਿ ਲੋਕ ਸਭਾ 'ਚ ਜਦੋਂ ਆਮ ਆਦਮੀ ਪਾਰਟੀ ਦਾ ਇਤਿਹਾਸ ਲਿਖਿਆ ਜਾਵੇਗਾ, ਕੇਂਦਰ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪੁੱਛਿਆ ਜਾਵੇਗਾ ਕਿ ਪਹਿਲਾ ਸੰਸਦ ਮੈਂਬਰ ਕੌਣ ਸੀ। ਇਸ ਲਈ ਭਗਵੰਤ ਮਾਨ ਦਾ ਨਾਂ ਲਿਆ ਜਾਵੇਗਾ। ਕੇਜਰੀਵਾਲ ਨੇ ਕਿਹਾ ਸੀ ਕਿ ਇਸ ਵਾਰ ਜਲੰਧਰ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦਾ ਐਮ.ਪੀ. ਲੋਕ ਸਭਾ ਜਾਵੇਗਾ ਅਤੇ ਜਦੋਂ ਉਹ ਚੰਗਾ ਕੰਮ ਕਰਕੇ ਦਿਖਾਉਣਗੇ ਤਾਂ ਅਗਲੇ ਸਾਲ ਪੰਜਾਬ ਤੋਂ 13 ਵਿੱਚੋਂ 13 ਸੰਸਦ ਮੈਂਬਰ ਲੋਕ ਸਭਾ ਦੇ ਅੰਦਰ ਜਾਣਗੇ।
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਦੇ ਐਲਾਨ ਤੋਂ ਬਾਅਦ ਹੀ ਸੁਸ਼ੀਲ ਰਿੰਕੂ ਦੀ ਆਮ ਆਦਮੀ ਪਾਰਟੀ 'ਚ ਐਂਟਰੀ ਹੋਈ ਹੈ। ਰਿੰਕੂ ਕਾਂਗਰਸ 'ਚੋਂ ਕੱਢੇ ਜਾਣ ਤੋਂ ਬਾਅਦ 'ਆਪ' 'ਚ ਸ਼ਾਮਲ ਹੋ ਗਏ ਸਨ। ਸੁਸ਼ੀਲ ਰਿੰਕੂ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਵਿਧਾਇਕ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ। ਉਨ੍ਹਾਂ ਨੂੰ ‘ਆਪ’ ਦੀ ਸ਼ੀਤਲ ਅੰਗੁਰਾਲ ਨੇ 4200 ਵੋਟਾਂ ਨਾਲ ਹਰਾਇਆ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)