Jalandhar By Polls Result: ਜਲੰਧਰ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਨਾਲ ਪਾਰਟੀ ਨੇ ਇੱਕ ਵਾਰ ਫਿਰ ਲੋਕ ਸਭਾ 'ਚ ਪ੍ਰਵੇਸ਼ ਕਰ ਲਿਆ ਹੈ। ਇਸ ਤੋਂ ਪਹਿਲਾਂ ਪਾਰਟੀ ਦਾ ਲੋਕ ਸਭਾ ਵਿੱਚ ਸਿਰਫ਼ 1 ਮੈਂਬਰ ਸੀ। ਹਾਲਾਂਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਤੋਂ ਅਸਤੀਫਾ ਦੇਣਾ ਪਿਆ ਸੀ। ਇਸ ਤੋਂ ਬਾਅਦ ਉਸ ਸੀਟ 'ਤੇ ਹੋਈਆਂ ਉਪ ਚੋਣਾਂ 'ਚ ਪਾਰਟੀ ਦੀ ਹਾਰ ਹੋਈ ਸੀ ਅਤੇ ਉਦੋਂ ਤੋਂ ਲੋਕ ਸਭਾ 'ਚ ਪਾਰਟੀ ਦੀ ਨੁਮਾਇੰਦਗੀ ਜ਼ੀਰੋ ਰਹੀ ਸੀ। ਇਸ ਦੇ ਉਲਟ ਪਾਰਟੀ ਦੇ ਰਾਜ ਸਭਾ ਵਿੱਚ 10 ਸੰਸਦ ਮੈਂਬਰ ਸਨ।
ਜਲੰਧਰ 'ਚ ਆਮ ਆਦਮੀ ਪਾਰਟੀ ਦੇ ਨੇਤਾ ਸੁਸ਼ੀਲ ਰਿੰਕੂ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਉਪਲਬਧ ਤਾਜ਼ਾ ਰੁਝਾਨਾਂ ਅਨੁਸਾਰ ਰਿੰਕੂ ਨੂੰ ਹੁਣ ਤੱਕ 3,00, 344 ਵੋਟਾਂ ਮਿਲੀਆਂ ਹਨ ਜਦਕਿ ਕਰਮਜੀਤ ਕੌਰ ਨੂੰ 2,42, 372 ਵੋਟਾਂ ਮਿਲੀਆਂ ਹਨ। ਆਪ ਦੇ ਸਮਰਥਕਾਂ ਨੇ ਆਪਣੇ ਉਮੀਦਵਾਰ ਦੀ ਜਿੱਤ ਦੇ ਭਰੋਸੇ ਨਾਲ ਸੀਟ 'ਤੇ ਰਿੰਕੂ ਦੇ ਦੂਜੇ ਉਮੀਦਵਾਰਾਂ ਨਾਲੋਂ ਲੀਡ ਹੋਣ ਦਾ ਜਸ਼ਨ ਮਨਾਇਆ।
ਇਸ ਸੀਟ ਲਈ 10 ਮਈ ਨੂੰ ਉਪ ਚੋਣ ਹੋਈ ਸੀ। ਸਵੇਰੇ ਅੱਠ ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਜਨਵਰੀ 'ਚ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਕਾਰਨ ਇਹ ਸੀਟ ਖਾਲੀ ਹੋਈ ਸੀ। ਜ਼ਿਮਨੀ ਚੋਣ ਵਿੱਚ 19 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 54.70 ਪ੍ਰਤੀਸ਼ਤ ਵੋਟਿੰਗ ਹੋਈ, ਜੋ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਦਰਜ 63.04 ਪ੍ਰਤੀਸ਼ਤ ਨਾਲੋਂ ਬਹੁਤ ਘੱਟ ਹੈ।
ਇਹ ਵੀ ਪੜ੍ਹੋੋ: Jalandhar bypoll Result : ਜਿੱਤ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।