ਜਲੰਧਰ: ਇੱਥੇ ਸ਼ਨੀਵਾਰ ਅੱਧੀ ਰਾਤ ਸਮੇਂ ਸਬ ਇੰਸਪੈਕਟਰ ਦੇ ਅਹੁਦੇ 'ਤੇ ਤਾਇਨਾਤ ਪੁਲਿਸ ਅਫਸਰ ਵੱਲੋਂ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਵਿਪਿਨ ਕੁਮਾਰ ਵਜੋਂ ਹੋਈ ਹੈ, ਜੋ ਜਲੰਧਰ ਦਿਹਾਤੀ ਦੇ ਸੀਆਈਏ ਵਿਭਾਗ ਵਿੱਚ ਤਾਇਨਾਤ ਸੀ।

ਪ੍ਰਾਪਤ ਜਾਣਕਾਰੀ ਮੁਤਾਬਕ ਵਿਪਨ ਕਿਸੇ ਕਾਰਨ ਪ੍ਰੇਸ਼ਾਨ ਚੱਲ ਰਿਹਾ ਸੀ। ਬੀਤੀ ਰਾਤ ਉਹ ਆਪਣੇ ਮਾਡਲ ਹਾਊਸ ਸਥਿਤ ਘਰ ਪਹੁੰਚਿਆ, ਪਰ ਅੰਦਰ ਜਾਣ ਤੋਂ ਪਹਿਲਾਂ ਹੀ ਗੋਲ਼ੀ ਮਾਰ ਲਈ। ਵਿਪਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲ਼ੀ ਦੀ ਆਵਾਜ਼ ਸੁਣ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਦੇਖਿਆ ਕਿ ਵਿਪਨ ਕਾਰ ਅੰਦਰ ਮ੍ਰਿਤਕ ਹਾਲਤ ਵਿੱਚ ਹੀ ਪਿਆ ਸੀ।

ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਵੀ ਸੂਚਨਾ ਦੇ ਦਿੱਤੀ। ਇਸ ਬਾਰੇ ਏਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।