ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ, ਨਨਕਾਣਾ ਸਾਹਿਬ 'ਚ ਪਿਆ ਦਿਲ ਦਾ ਦੌਰਾ
ਜਲੰਧਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ 9 ਅਪ੍ਰੈਲ ਨੂੰ ਹੀ ਜੱਥੇ ਦੇ ਆਗੂ ਅਮਰਜੀਤ ਸਿੰਘ ਨਾਲ ਪਾਕਿਸਤਾਨ ਪਹੁੰਚੇ ਸੀ। ਹੁਣ ਉਹ ਨਨਕਾਣਾ ਸਾਹਿਬ ਵਿੱਚ ਹੀ ਸੀ।
Sikh Pilgrim Died : ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਬੀਤੇ ਦੋ ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਇਕ ਭਾਰਤੀ ਸਿੱਖ ਸ਼ਰਧਾਲੂ ਦੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੰਗਲਵਾਰ ਸਵੇਰੇ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ, ਪੁੱਤਰ ਭਗਵਾਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਜੋ ਹੋਈ ਹੈ। ਪੰਜਾਬ ਪਾਸਪੋਰਟ ਨੰਬਰ PP#N4162995, ਉਮਰ 71 ਸਾਲ ਸੀ। ਦੱਸਣਯੋਗ ਹੈ ਕਿ ਭਾਰਤੀ ਸ਼ਰਧਾਲੂ ਭਾਰਤ ਤੋਂ 9 ਅਪ੍ਰੈਲ ਨੂੰ ਨਨਕਾਣਾ ਸਾਹਿਬ ਵਿਖੇ ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਕਮਰਾ ਨੰ. 256 (ਬਲਾਕ ਨੰ. 5) ਵਿਖੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਜਿੱਥੇ ਪਾਕਿਸਤਾਨ ਔਕਾਫ ਬੋਰਡ ਦੇ ਮੁਲਾਜ਼ਮਾਂ ਵੱਲੋਂ ਹਸਪਤਾਲ ਡੀਐਚਕਿਊ ਹਸਪਤਾਲ ਨਨਕਾਣਾ ਸਾਹਿਬ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਮ੍ਰਿਤਕ ਜੋਗਿੰਦਰ ਸਿੰਘ ਦੇ ਨਾਲ ਜਥੇ ਵਿਚ ਸ਼ਾਮਲ ਹੋ ਕੇ ਪਾਕਿਸਤਾਨ ਗਏ ਸਾਥੀਆਂ ਦਾ ਕਹਿਣਾ ਹੈ ਕਿ ਉਹ ਸਾਹ ਦੀ ਬਿਮਾਰੀ ਤੋਂ ਪੀੜਤ ਸੀ।
ਦੱਸਣਯੋਗ ਹੈ ਕਿ ਜੋਗਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਨਨਕਾਣਾ ਸਾਹਿਬ ਹਸਪਤਾਲ ਵੱਲੋਂ ਜਾਰੀ ਕੀਤਾ ਗਿਆ ਸੀ। ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਗਿਲਾਨੀ ਸਮੇਤ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ