ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਦਾ ਮੁੜ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
Punjab News: ਪੰਜਾਬ ਸਰਕਾਰ ਨੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਪੀਸੀਐਸ ਸੁਰਿੰਦਰ ਸਿੰਘ ਨੂੰ ਜਲੰਧਰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

Punjab News: ਪੰਜਾਬ ਸਰਕਾਰ ਨੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਪੀਸੀਐਸ ਸੁਰਿੰਦਰ ਸਿੰਘ ਨੂੰ ਜਲੰਧਰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਆਈਏਐਸ ਅਧਿਕਾਰੀ ਸੰਦੀਪ ਰਿਸ਼ੀ ਦੀ ਜਗ੍ਹਾ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। ਇੱਥੇ ਦੱਸ ਦਈਏ ਕਿ ਸੁਰਿੰਦਰ ਸਿੰਘ ਪਹਿਲਾਂ ਅੰਮ੍ਰਿਤਸਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਸਨ।
ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਆਈਏਐਸ ਪੱਲਵੀ ਮਿਸ਼ਰਾ ਨੂੰ ਹੁਣ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਪੋਸਟਾਂ 'ਤੇ ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਹੇਠਾਂ ਦੇਖੋ ਲਿਸਟ ਕਿਸ ਨੂੰ ਕਿੱਥੇ ਜ਼ਿੰਮੇਵਾਰੀ ਮਿਲੀ ਹੈ।

ਟ੍ਰੈਂਡਿੰਗ ਟੌਪਿਕ



















