Jalandhar News: ਜਲੰਧਰ ਫਤਹਿ ਕਰਨ ਮਗਰੋਂ ਦਿੱਲੀ ਦਰਬਾਰ ਪਹੁੰਚੇ ਸੁਸ਼ੀਲ ਰਿੰਕੂ, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਸ਼ੀਲ ਰਿੰਕੂ...
Jalandhar News: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਸ਼ੀਲ ਰਿੰਕੂ ਨੂੰ ਜਿੱਤ ਦੀ ਵਧਾਈ ਦਿੱਤੀ।
ਮੁਲਾਕਾਤ ਮਗਰੋਂ ਟਵੀਟ ਕਰਦਿਆਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਜੀ ਨਾਲ ਮੁਲਾਕਾਤ ਕੀਤੀ ਜਿਥੇ ਉਹਨਾਂ ਵਲੋਂ ਜਿੱਤਣ ਦੀ ਖੁਸ਼ੀ ਵਿੱਚ ਮੂੰਹ ਮਿੱਠਾ ਕਰਵਾਇਆ ਗਿਆ। ਮੈਂ ਜਲੰਧਰ ਵਾਸੀਆਂ ਨਾਲ ਵਾਅਦਾ ਕਰਦਾ ਹਾਂ ਕਿ ਉਹਨਾਂ ਦੀ ਆਵਾਜ਼ ਸੰਸਦ ਤੱਕ ਬੁਲੰਦ ਹੋਵੇਗੀ। ਇਨਕਲਾਬ ਜ਼ਿੰਦਾਬਾਦ
ਅੱਜ ਆਮ ਆਦਮੀ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਜੀ ਨਾਲ ਮੁਲਾਕਾਤ ਕੀਤੀ ਜਿਥੇ ਉਹਨਾਂ ਵਲੋਂ ਜਿੱਤਣ ਦੀ ਖੁਸ਼ੀ ਵਿੱਚ ਮੂੰਹ ਮਿੱਠਾ ਕਰਵਾਇਆ ਗਿਆ। ਮੈਂ ਜਲੰਧਰ ਵਾਸੀਆਂ ਨਾਲ ਵਾਅਦਾ ਕਰਦਾਂ ਹਾਂ ਕਿ ਉਹਨਾਂ ਦੀ ਆਵਾਜ਼ ਸੰਸਦ ਤੱਕ ਬੁਲੰਦ ਹੋਵੇਗੀ।
— Sushil rinku (@Sushilrinku_13) May 14, 2023
ਇਨਕਲਾਬ ਜ਼ਿੰਦਾਬਾਦ pic.twitter.com/UeoCrrdwb3
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੀ ਲਹਿਰ ਸਮੇਂ ਵੀ ਜਲੰਧਰ ਦੇ ਨੌਂ ਹਲਕਿਆਂ ’ਚੋਂ ਕਾਂਗਰਸ ਨੇ ਪੰਜ ’ਤੇ ਜਿੱਤ ਹਾਸਲ ਕੀਤੀ ਸੀ ਪਰ ‘ਆਪ’ ਵੱਲੋਂ ਇੱਕ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਹਲਕੇ ਦੇ ਲੋਕਾਂ ਨੇ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ‘ਆਪ’ ਦਾ ਲੋਕ ਸਭਾ ਵਿੱਚ ਮੁੜ ਤੋਂ ਖਾਤਾ ਖੁੱਲ੍ਹ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਮਗਰੋਂ ਪਾਰਟੀ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣ ’ਚ ਵੱਡੀ ਜਿੱਤ ਦਰਜ ਕਰਦਿਆਂ ਕਾਂਗਰਸ ਦਾ ਮਜ਼ਬੂਤ ਮੰਨਿਆ ਜਾਂਦਾ ਕਿਲ੍ਹਾ ਢਹਿ-ਢੇਰੀ ਕਰ ਦਿੱਤਾ ਹੈ। ‘ਆਪ’ ਦੇ ਸੁਸ਼ੀਲ ਰਿੰਕੂ ਨੇ 3,02,097 ਵੋਟਾਂ ਹਾਸਲ ਕਰਕੇ 58,691 ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਹਰਾਇਆ। ਕਰਮਜੀਤ ਕੌਰ ਨੇ 2,43,450 ਵੋਟਾਂ ਹਾਸਲ ਕੀਤੀਆਂ। ਇਸ ਚੋਣ ਲਈ ਕੁੱਲ 8,87,086 ਲੋਕਾਂ ਨੇ ਵੋਟ ਪਾਈ ਸੀ। ਕਾਂਗਰਸ ਪਾਰਟੀ ਜਲੰਧਰ ਦੇ ਲੋਕ ਸਭਾ ਹਲਕੇ ’ਤੇ 1999 ਤੋਂ ਕਾਬਜ਼ ਚੱਲੀ ਆ ਰਹੀ ਸੀ।