Jalandhar News : ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਜਿਸ ਕਰਕੇ ਕਤਲ ,ਕੁੱਟਮਾਰ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਆਮ ਵਾਪਰ ਰਹੀਆਂ ਹਨ ਅਤੇ ਆਰੋਪੀਆਂ ਨੂੰ ਪੁਲਿਸ ਦਾ ਵੀ ਕੋਈ ਡਰ ਭੈਅ ਨਹੀਂ ਰਿਹਾ। ਹੁਣ ਜਲੰਧਰ ਸ਼ਹਿਰ 'ਚ ਹਮਲਾਵਰਾਂ ਨੇ ਇੱਕ ਆਟੋ ਚਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ ਅਤੇ ਆਟੋ ਚਾਲਕ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ।
ਆਟੋ ਚਾਲਕ ਨੇ ਦੱਸਿਆ ਕਿ ਉਸ 'ਤੇ ਹਮਲਾ ਕਰਨ ਵਾਲੇ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ। ਉਨ੍ਹਾਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ ਸੀ ਪਰ ਉਹ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਪਿੱਛਿਓਂ ਪਿਸਤੌਲ ਕੱਢ ਕੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਵੀ ਦਿੱਤੀ ਪਰ ਉਹ ਨਹੀਂ ਰੁਕਿਆ ਅਤੇ ਜਾਨ ਬਚਾ ਕੇ ਭੱਜ ਗਿਆ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ ਮੁੜ ਸੰਮਨ , ਅੱਜ SIT ਦੇ ਸਾਹਮਣੇ ਪੇਸ਼ ਹੋਣਗੇ ਬਾਦਲ
ਇਸ ਮੌਕੇ 'ਤੇ ਮੌਜੂਦ ਨੌਜਵਾਨ ਨੇ ਦੱਸਿਆ ਕਿ ਉਸ ਦਾ ਮਾਮਾ ਆਟੋ ਚਲਾਉਂਦਾ ਹੈ। ਉਹ ਦੇਰ ਰਾਤ ਘਰ ਜਾਣ ਤੋਂ ਪਹਿਲਾਂ ਮਾਈ ਹੀਰਨ ਗੇਟ 'ਤੇ ਪ੍ਰਕਾਸ਼ ਬੇਕਰੀ ਕੋਲ ਰੁਕਿਆ। ਉਨ੍ਹਾਂ ਨੇ ਆਪਣੇ ਨਾਲ ਆਏ ਇੱਕ ਲੜਕੇ ਛੋਟੂ ਨੂੰ ਪ੍ਰਕਾਸ਼ ਬੇਕਰੀ ਤੋਂ ਆਈਸਕ੍ਰੀਮ ਲੈਣ ਲਈ ਕਿਹਾ। ਜਦੋਂ ਛੋਟੂ ਆਈਸਕ੍ਰੀਮ ਖਰੀਦਣ ਗਿਆ ਤਾਂ ਜੈਨ ਕਾਰ 'ਚ ਸਵਾਰ ਨੌਜਵਾਨਾਂ ਨੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।

ਓਧਰ ਇਸ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਆਸਪਾਸ ਦੀਆਂ ਦੁਕਾਨਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਫੁਟੇਜ ਨੂੰ ਸਕੈਨ ਕਰ ਰਹੇ ਹਨ ਅਤੇ ਗੱਡੀ ਦਾ ਨੰਬਰ ਪਤਾ ਕਰ ਰਹੇ ਹਨ ਤਾਂ ਜੋ ਉਹ ਹਮਲਾਵਰਾਂ ਤੱਕ ਪਹੁੰਚ ਸਕੇ। ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।