Jalandhar News: ਭਗਵੰਤ ਮਾਨ ਸਰਕਾਰ ਬਣਾ ਰਹੀ ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕ! ਲੋਕ ਬੋਲੇ, ਪਹਿਲੀ ਸਰਕਾਰ ਦੇਖੀ ਜੋ ਸੰਸਥਾਵਾਂ ਦਾ ਦਰਜਾ ਘਟਾ ਰਹੀ...
Jalandhar News: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਬਣਾਏ ਮੁਹੱਲਾ ਕਲੀਨਿਕਾਂ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲੀ ਹੈ ਪਰ ਕਈ ਲੋਕ ਸਰਕਾਰ ਤੋਂ ਖਫਾ ਵੀ ਹਨ।
Jalandhar News: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਬਣਾਏ ਮੁਹੱਲਾ ਕਲੀਨਿਕਾਂ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲੀ ਹੈ ਪਰ ਕਈ ਲੋਕ ਸਰਕਾਰ ਤੋਂ ਖਫਾ ਵੀ ਹਨ। ਜਲੰਧਰ ਦੇ ਗੜ੍ਹਾ ਇਲਾਕੇ ਵਿੱਚ ਲੋਕ ਮੁਹੱਲਾ ਕਲੀਨਿਕ ਦੀ ਸਥਾਪਨਾ ਦੇ ਵਿਰੋਧ ਵਿੱਚ ਡਿਸਪੈਂਸਰੀ ਦੇ ਬਾਹਰ ਧਰਨੇ ’ਤੇ ਬੈਠ ਗਏ। ਲੋਕਾਂ ਦੀ ਮੰਗ ਹੈ ਕਿ ਡਿਸਪੈਂਸਰੀ ਨੂੰ ਅਪਗ੍ਰੇਡ ਕਰ ਕੇ ਹਸਪਤਾਲ ਬਣਾਇਆ ਜਾਵੇ।
ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੇ ਵਿਰੋਧ ਵਿੱਚ ਧਰਨੇ ਵਿੱਚ ਸ਼ਾਮਲ ਹੋਈਆਂ ਔਰਤਾਂ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀ ਸਰਕਾਰ ਪਹਿਲੀ ਵਾਰ ਦੇਖੀ ਹੈ ਜੋ ਸੰਸਥਾਵਾਂ ਦਾ ਦਰਜਾ ਘਟਾ ਰਹੀ ਹੈ। ਡਿਸਪੈਂਸਰੀ ਨੂੰ ਹੋਰ ਸਹੂਲਤਾਂ ਦੇ ਕੇ ਇਸ ਦਾ ਪੱਧਰ ਉੱਚਾ ਚੁੱਕਣ ਦੀ ਥਾਂ ਇਸ ਨੂੰ ਮੁਹੱਲਾ ਕਲੀਨਿਕ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕ ਡਿਸਪੈਂਸਰੀ ਵਿੱਚ ਪੰਜ ਰੁਪਏ ਦੀ ਪਰਚੀ ’ਤੇ ਚੰਗਾ ਇਲਾਜ ਕਰਵਾ ਰਹੇ ਹਨ। ਵਿਰੋਧ ਕਰ ਰਹੇ ਲੋਕਾਂ ਨੇ ਕਿਹਾ ਕਿ ਜੇ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣਾ ਚਾਹੁੰਦੀ ਹੈ ਤਾਂ ਉਹ ਕਿਸੇ ਹੋਰ ਥਾਂ ਖੋਲ੍ਹੇ ਪਰ ਡਿਸਪੈਂਸਰੀ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਨਹੀਂ ਦਿੱਤਾ ਜਾਵੇਗਾ।
ਇਲਾਕੇ ਦੇ ਕੌਂਸਲਰ ਪ੍ਰਭਦਿਆਲ ਭਗਤ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਦੀ ਟੀਮ ਨੂੰ ਥਾਂ ਦਾ ਵਿਕਲਪ ਦਿੱਤਾ ਸੀ। ਉਨ੍ਹਾਂ ਨੇ ਬੰਦ ਪਈ ਆਯੂਰਵੈਦਿਕ ਸੈਂਟਰ ਦੀ ਇਮਾਰਤ ਦਿਖਾਈ ਸੀ ਪਰ ਵਿਭਾਗ ਦੇ ਅਧਿਕਾਰੀਆਂ ਨੇ ਪਹਿਲਾਂ ਤਾਂ ਹਾਮੀ ਭਰ ਦਿੱਤੀ ਸੀ ਪਰ ਬਾਅਦ ਵਿੱਚ ਉਹ ਮੁਕਰ ਗਏ।
ਭਗਤ ਨੇ ਕਿਹਾ ਕਿ ਹੁਣ ਉਹ ਕਹਿ ਰਹੇ ਹਨ ਕਿ ਡਿਸਪੈਂਸਰੀ ਵਿੱਚ ਹੀ ਮੁਹੱਲਾ ਕਲੀਨਿਕ ਖੋਲ੍ਹਣਾ ਹੈ। ਕੌਂਸਲਰ ਨੇ ਕਿਹਾ ਕਿ ਡਿਸਪੈਂਸਰੀ ਨੂੰ ਮੁਹੱਲਾ ਕਲੀਨਿਕ ਹਰਗਿਜ਼ ਨਹੀਂ ਬਣਨ ਦਿੱਤਾ ਜਾਵੇਗਾ। ਡਿਸਪੈਂਸਰੀ ਨੂੰ ਮੁਹੱਲਾ ਕਲੀਨਿਕ ਵਿੱਚ ਤਬਦੀਲ ਕਰਨ ਦੇ ਵਿਰੋਧ ਵਿੱਚ ਕਾਂਗਰਸੀ ਆਗੂ ਬਲਰਾਜ ਠਾਕੁਰ, ਭਾਜਪਾ ਆਗੂ ਅਮਰਜੀਤ ਸਿੰਘ ਅਮਰੀ ਨੇ ਵੀ ਸ਼ਮੂਲੀਅਤ ਕੀਤੀ। ਸਾਰਿਆਂ ਨੇ ਇੱਕਜੁਟ ਹੁੰਦਿਆਂ ਕਿਹਾ ਕਿ ਜੇ ਸਰਕਾਰ ਨੇ ਕੁਝ ਕਰਨਾ ਚਾਹੁੰਦੀ ਹੈ ਤਾਂ ਉਹ ਡਿਸਪੈਂਸਰੀ ਨੂੰ ਅਪਗ੍ਰੇਡ ਕਰ ਕੇ ਹਸਪਤਾਲ ਬਣਾ ਦੇਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।