Jalandhar News: ਕਮਿਸ਼ਨਰੇਟ ਪੁਲਿਸ ਨੇ ਸੋਮਵਾਰ ਨੂੰ ਜਲੰਧਰ 'ਚ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਆਫ਼ ਪੁਲਿਸ ਅੰਕੁਰ ਗੁਪਤਾ ਨੇ ਦਿੱਤੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਧਾਰਾ 144 ਤਹਿਤ ਕਾਰਵਾਈ ਕੀਤੀ ਜਾਵੇਗੀ। ਉਪਰੋਕਤ ਸਾਰੇ ਹੁਕਮ 7 ਨਵੰਬਰ ਤੋਂ 6 ਜਨਵਰੀ 2023 ਤੱਕ ਲਾਗੂ ਰਹਿਣਗੇ। ਬੁਲਟ ਦੇ ਪਟਾਕੇ ਪਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਬੁਲੇਟ ਮੋਟਰਸਾਈਕਲ ਚਲਾਉਣ ਸਮੇਂ ਸਾਈਲੈਂਸਰਾਂ 'ਚ ਤਕਨੀਕੀ ਸੋਧ ਕਰਨ 'ਤੇ ਵਾਹਨ ਚਾਲਕਾਂ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਨਾਲ ਹੀ ਹੁਕਮ ਦਿੱਤਾ ਗਿਆ ਹੈ ਕਿ ਕੋਈ ਵੀ ਦੁਕਾਨਦਾਰ, ਆਟੋ ਕੰਪਨੀ ਆਦਿ ਨਾ ਹੀ ਕੋਈ ਮਕੈਨਿਕ ਸਾਈਲੈਂਸਰ 'ਚ ਤਕਨੀਕੀ ਬਦਲਾਅ ਕਰੇਗਾ।
ਰਿਹਾਇਸ਼ੀ ਇਲਾਕਿਆਂ 'ਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹਾਰਨ ਵਜਾਉਣ 'ਤੇ ਪਾਬੰਦੀ ਹੈ। ਇਸੇ ਤਰ੍ਹਾਂ ਸ਼ੋਰ 7.5 ਡੀਬੀ (ਏ) ਤੋਂ ਘੱਟ ਰੱਖਣ ਅਤੇ ਲਾਊਡ ਸਪੀਕਰਾਂ, ਪਟਾਕਿਆਂ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਮਾਤਰਾ ਨਿਰਧਾਰਤ ਸੀਮਾ ਦੇ ਅੰਦਰ ਰੱਖਣ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ 'ਤੇ ਆਵਾਜ਼ ਦੇ ਉਪਕਰਨ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਸੁਪਰੀਮ ਕੋਰਟ ਦੇ ਹੁਕਮਾਂ ਦੇ ਸੰਦਰਭ ਵਿੱਚ ਪੁਲਿਸ ਕਮਿਸ਼ਨਰੇਟ ਨੇ ਜਨਤਕ ਥਾਵਾਂ ਦੀ ਸੀਮਾ ਦੇ ਨੇੜੇ ਪਟਾਕਿਆਂ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀਬੀ (ਏ) ਜਾਂ 7.5 ਡੀਬੀ (ਏ) ਤੱਕ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :