Jalandhar News: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਤਿਹਾਸਕ ਪਿੰਡ ਡੱਲਾ ਨੂੰ ਗੋਦ ਲਿਆ ਹੈ। ਇਸ ਦੇ ਨਾਲ ਹੀ ਸੰਤ ਸੀਚੇਵਾਲ ਨੇ ਕਿਹਾ ਹੈ ਕਿ ਪਿੰਡ ਡੱਲਾ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਪਿੰਡ ਨੂੰ ਮਾਡਲ ਪਿੰਡ ਵਜੋਂ ਸਥਾਪਤ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਸੰਤ ਸੀਚੇਵਾਲ ਨੇ ਇਸ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗਲੇ ਪਲਾਨਿੰਗ ਬਾਰੇ ਚਰਚਾ ਕੀਤੀ।
ਹਾਸਲ ਜਾਣਕਾਰੀ ਮੁਤਾਬਕ ਇਤਿਹਾਸਕ ਪਿੰਡ ਡੱਲਾ ਨੂੰ ਗੋਦ ਲੈਣ ਦਾ ਐਲਾਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਉਹ ਪਿੰਡ ਦਾ ਬੁਹ-ਪੱਖੀ ਵਿਕਾਸ ਲਈ ਯੋਜਨਾਵਾਂ ਬਣਾਉਣ। ਪਿੰਡ ਡੱਲਾ ਦੇ ਸਰਕਾਰੀ ਸਕੂਲ ਵਿੱਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਸਮੇਤ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਹ ਪਿੰਡ ਅੱਠ ਗੁਰੂ ਸਾਹਿਬਾਨਾਂ ਤੇ 72 ਬ੍ਰਾਹਮ ਗਿਆਨੀਆਂ ਦੀ ਚਰਨਛੋਹ ਪ੍ਰਾਪਤ ਥਾਂ ਹੈ।
ਉਨ੍ਹਾਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਲਈ ਸੀਚੇਵਾਲ ਮਾਡਲ ਤਹਿਤ ਪੜਾਅਵਾਰ ਟਰੀਟਮੈਂਟ ਪਲਾਂਟ ਬਣਾਉਣ ਲਈ 8.50 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਪਿੰਡ ਦੀ ਪੰਚਾਇਤ ਵਲੋਂ ਦੱਸੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਕਿਹਾ ਇਸ ਪਿੰਡ ਨੂੰ ਪੰਜਾਬ ਦਾ ਮਾਡਲ ਪਿੰਡ ਬਣਾਉਣ ਲਈ ਯਤਨ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਡੱਲਾ ਦੀ ਸਿੱਖ ਧਰਮ ਦੇ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਹੋਣ ਕਾਰਨ ਪਿੰਡ ਨੂੰ ਧਾਰਮਿਕ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।